ਚੰਡੀਗੜ੍ਹ:ਅੱਜ ਵੀਰਵਾਰ ਨੂੰ ਸੈਕਟਰ 15 ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਕਾਂਗਰਸ ਦੇ ਕੌਮੀ ਬੁਲਾਰੇ ਪਵਨ ਖੇੜਾ(National Congress Spokesperson Pawan Khera at Punjab Congress Bhawan) ਵੱਲੋਂ 30 ਕਾਂਗਰਸੀ ਆਗੂਆਂ (30 Congress leaders) ਨਾਲ ਮੀਟਿੰਗ ਕੀਤੀ ਗਈ।
ਜਿਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਰਾਜਕੁਮਾਰ ਚੱਬੇਵਾਲ ਨੇ ਕਿਹਾ ਕਿ ਕਿਤੇ ਨਾ ਕਿਤੇ ਇਹ ਸਵਾਲ ਜ਼ਰੂਰ ਉੱਠ ਰਿਹਾ ਹੈ ਕਿ ਜਿਵੇਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਤੋਂ ਅਸਤੀਫਾ (Capt Amarinder Singh resigns from Congress) ਦੇ ਦਿੱਤਾ ਹੈ ਅਤੇ ਜੇਕਰ ਮਹਾਰਾਣੀ ਪ੍ਰਨੀਤ ਕੌਰ ਵੀ ਆਪਣੇ ਪਤੀ ਦਾ ਸਾਥ ਦਿੰਦੀ ਹੈ ਅਤੇ ਕਾਂਗਰਸ ਤੋਂ ਅਸਤੀਫਾ ਦਿੰਦੀ ਹੈ ਤਾਂ ਇਸ ਦਾ ਸਿੱਧਾ ਅਸਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਤੇ ਪਵੇਗਾ।