ਪੰਜਾਬ

punjab

ETV Bharat / city

ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ ਸ਼ਰਟ ਪਾਉਣ ਵਾਲੇ ਵਿਅਕਤੀ ਨੂੰ ਲੈ ਕੇ ਵੜਿੰਗ ਦਾ ਵੱਡਾ ਬਿਆਨ - ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ ਸ਼ਰਟ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਰਬਾਰ ਸਾਹਿਬ ਵਿਖੇ ਟਾਈਟਲਰ ਦੀ ਤਸਵੀਰ ਵਾਲੀ ਟੀ ਸ਼ਰਟ ਪਾ ਕੇ ਫੋਟੋ ਖਿਚਵਾਉਣ ਵਾਲੇ ਵਿਅਕਤੀ ਦੇ ਸਬੰਧ ਵਿੱਚ ਕਿਹਾ ਕਿ ਉਸਦਾ ਪਾਰਟੀ ਦੇ ਨਾਲ ਕੋਈ ਸਬੰਧ ਨਹੀ ਹੈ।

T shirt with Jagdish Titler picture
ਵੜਿੰਗ ਦਾ ਵੱਡਾ ਬਿਆਨ

By

Published : Aug 18, 2022, 5:09 PM IST

ਚੰਡੀਗੜ੍ਹ:ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਅੰਦਰ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਫੋਟੋ ਖਿਚਵਾਉਣ ਦੇ ਮਾਮਲੇ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਦੱਸ ਦਈਏ ਕਿ ਕਾਂਗਰਸ ਪ੍ਰਧਾਨ ਵੜਿੰਗ ਨੇ ਕਿਹਾ ਹੈ ਕਿ ਜੋ ਵਿਅਕਤੀ ਟੀ-ਸ਼ਰਟ ਪਾ ਕੇ ਗਿਆ ਸੀ, ਉਸ ਦਾ ਕਾਂਗਰਸ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਅਜਿਹਾ ਕਰਨ ਵਾਲਾ ਕੌਣ ਹੈ, ਉਹ ਨਹੀਂ ਜਾਣਦੇ ਕਿਉਂਕਿ ਉਨ੍ਹਾਂ ਦਾ ਕਾਂਗਰਸ ਪਾਰਟੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

ਕਾਂਗਰਸੀ ਪ੍ਰਧਾਨ ਵੜਿੰਗ ਨੇ ਕਿਹਾ ਕਿ ਅਜਿਹਾ ਕਰਨ ਵਾਲਾ ਕੌਣ ਹੈ, ਉਹ ਨਹੀਂ ਜਾਣਦੇ ਕਿਉਂਕਿ ਉਨ੍ਹਾਂ ਦਾ ਕਾਂਗਰਸ ਪਾਰਟੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਨੇਤਾਵਾਂ ਨਾਲ ਫੋਟੋਆਂ ਖਿਚਵਾਉਣ ਦਾ ਸਵਾਲ ਹੈ, ਲੋਕ ਅਕਸਰ ਅਜਿਹੀਆਂ ਫੋਟੋਆਂ ਖਿੱਚ ਲੈਂਦੇ ਹਨ, ਇਸ ਤੋਂ ਇਹ ਸਾਬਤ ਨਹੀਂ ਹੁੰਦਾ ਕਿ ਉਹ ਉਸ ਪਾਰਟੀ ਦਾ ਵਰਕਰ ਜਾਂ ਆਗੂ ਹੈ।

ਉਨ੍ਹਾਂ ਅੱਗੇ ਕਿਹਾ ਕਿ ਜੋ ਵਿਅਕਤੀ ਟੀ-ਸ਼ਰਟ ਵਿੱਚ ਦਰਬਾਰ ਸਾਹਿਬ ਵਿੱਚ ਜਗਦੀਸ਼ ਟਾਈਟਲ ਦੀ ਫੋਟੋ ਖਿੱਚਵਾਈਆਂ ਹਨ ਅਜਿਹੇ ’ਚ ਉਨ੍ਹਾਂ ਕੋਲ ਵੀ ਉਨ੍ਹਾਂ ਦੀਆਂ ਤਸਵੀਰਾਂ ਸਨ ਜਿਸ ਵਿੱਚ ਉਸ ਦੀ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਬਾਦਲ ਨਾਲ ਵੀ ਤਸਵੀਰ ਹੈ, ਨਾ ਸਿਰਫ ਇਹ ਇੱਕ ਫੋਟੋ ਹੈ। ਇਨ੍ਹਾਂ ਹੀ ਨਹੀਂ ਇੱਕ ਤਸਵੀਰ ਚ ਦਿਖਾਈ ਦੇ ਰਿਹਾ ਹੈ ਕਿ ਉਹ ਕਿਸੇ ਦਲਿਤ ਮੋਰਚੇ ਨਾਲ ਸਬੰਧਤ ਹੈ।

ਵੜਿੰਗ ਦਾ ਵੱਡਾ ਬਿਆਨ

ਵੜਿੰਗ ਨੇ ਕਿਹਾ ਕਿ ਸਿਰਫ਼ ਫੋਟੋਆਂ ਖਿੱਚਣ ਨਾਲ ਇਹ ਸਾਬਤ ਨਹੀਂ ਹੁੰਦਾ ਕਿ ਵਿਅਕਤੀ ਕੌਣ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਇਸ ਮੁੱਦੇ 'ਤੇ ਕਾਂਗਰਸ ਪਾਰਟੀ ਦੇ ਐਸਸੀ ਸੈੱਲ ਦੇ ਚੇਅਰਮੈਨ ਨਾਲ ਵੀ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਨਾ ਤਾਂ ਉਹ ਸਾਡੇ ਕਿਸੇ ਸੈੱਲ ਦੇ ਉਪ ਚੇਅਰਮੈਨ ਹਨ ਅਤੇ ਨਾ ਹੀ ਉਨ੍ਹਾਂ ਦਾ ਕਾਂਗਰਸ ਨਾਲ ਕੋਈ ਸਬੰਧ ਹੈ।

ਇੰਨਾ ਹੀ ਨਹੀਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੈ। ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਸੂਬੇ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੌਣ ਕਰ ਰਿਹਾ ਹੈ। ਇਸ ਦੌਰਾਨ ਵੜਿੰਗ ਨੇ ਦੋਸ਼ੀ ਵਿਅਕਤੀ ਦੀਆਂ ਕੁਝ ਹੋਰ ਆਗੂਆਂ ਨਾਲ ਤਸਵੀਰਾਂ ਵੀ ਦਿਖਾਈਆਂ। ਉਨ੍ਹਾਂ ਸਪੱਸ਼ਟ ਕਿਹਾ ਕਿ ਇਸ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ, ਤਾਂ ਜੋ ਇਸ ਮਾਮਲੇ ਨੂੰ ਹੱਲ ਕੀਤਾ ਜਾ ਸਕੇ।

ਕੁਲਦੀਪ ਸਿੰਘ ਧਾਲੀਵਾਲ ਵੱਲੋਂ ਸਾਬਕਾ ਕੈਪਟਨ ਸਰਕਾਰ 'ਚ ਖੇਤੀਬਾੜੀ ਵਿਭਾਗ 'ਚ ਹੋਈਆਂ ਬੇਨਿਯਮੀਆਂ ਦੀ ਜਾਂਚ ਦੇ ਮਾਮਲੇ 'ਚ ਕਾਰੋਬਾਰੀ ਜਾਂਚ ਕਰਵਾਉਣ ਦੀ ਗੱਲ ਕਰਦਿਆਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਇਹ ਸਰਕਾਰ ਹਰ ਮੁੱਦੇ 'ਤੇ ਪਿਛਲੀ ਸਰਕਾਰ 'ਤੇ ਦੋਸ਼ ਮੜ੍ਹਨ 'ਚ ਲੱਗੀ ਹੋਈ ਹੈ। ਜੋ ਮਰਜ਼ੀ ਹੋਵੇ, ਇਹ ਸਰਕਾਰ ਪਿਛਲੀ ਸਰਕਾਰ ਨੂੰ ਹੀ ਕੋਸਦੀ ਨਜ਼ਰ ਆਉਂਦੀ ਹੈ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਦੇ 6 ਮਹੀਨੇ ਹੋਣ ਵਾਲੇ ਹਨ, ਅਜਿਹੇ 'ਚ ਪਿਛਲੀ ਸਰਕਾਰ ਨੂੰ ਕੋਸਣ ਦੀ ਬਜਾਏ ਸਰਕਾਰ ਨੂੰ ਸੂਬੇ ਦੇ ਵਿਕਾਸ ਲਈ ਕੰਮ ਕਰਨਾ ਚਾਹੀਦਾ ਹੈ। ਸੰਦੀਪ ਜਾਖੜ ਨੂੰ ਲੈ ਕੇ ਪਾਰਟੀ 'ਚ ਇਸੇ ਹੰਗਾਮੇ 'ਤੇ ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ 'ਚ ਕੁਝ ਨਹੀਂ ਕਹਿਣਾ ਚਾਹੁੰਦੇ।

ਇਹ ਵੀ ਪੜੋ:ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਸਾਬਕਾ ਮੰਤਰੀ ਦੇ ਪੀਏ ਸਣੇ ਤਿੰਨ ਲੋਕ ਸ਼ਾਮਲ, ਮਾਮਲਾ ਦਰਜ

ABOUT THE AUTHOR

...view details