ਚੰਡੀਗੜ੍ਹ: ਮਹਿੰਗਾਈ ਖਿਲਾਫ ਪੰਜਾਬ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਪੰਜਾਬ ਕਾਂਗਰਸ ਭਵਨ ਦੇ ਬਾਹਰ ਸੜਕ ’ਤੇ ਬੈਠ ਕੇ ਧਰਨਾ ਪ੍ਰਦਰਸ਼ਨ (Congress party protest against unemployment and price rise) ਕੀਤਾ ਜਾ ਰਿਹਾ ਹੈ। ਇਸਦੀ ਅਗਵਾਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਕੀਤੀ ਜਾ ਰਹੀ ਹੈ।
ਮਹਿੰਗਾਈ ਖਿਲਾਫ ਕਾਂਗਰਸ ਦਾ ਪ੍ਰਦਰਸ਼ਨ ਪ੍ਰਦਰਸ਼ਨਕਾਰੀ ਕਾਂਗਰਸੀਆਂ ’ਤੇ ਜਲ ਤੋਪਾਂ:ਮਹਿੰਗਾਈ ਅਤੇ ਬੇਰੁਜ਼ਗਾਰੀ ਦੇ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਖਦੇੜਨ ਲਈ ਪੁਲਿਸ ਮੁਲਾਜ਼ਮਾਂ ਵੱਲੋਂ ਜਲ ਤੋਪਾਂ ਦੀ ਵਰਤੋਂ ਕੀਤੀ ਗਈ।
ਵੱਡੀ ਗਿਣਤੀ ਚ ਕਾਂਗਰਸ ਹਿਰਾਸਤ ਚ: ਦੂਜੇ ਪਾਸੇ ਚੰਡੀਗੜ੍ਹ ਦੇ ਸੈਕਟਰ 18 - 19 ਦੇ ਲਾਈਟ ਪੁਆਇੰਟ ਤੋਂ ਸ਼ੁਰੂ ਕੀਤਾ ਗਿਆ ਸੀ, ਜਿਸ ਵਿੱਚ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐਚ.ਐਸ.ਲੱਕੀ ਦੀ ਅਗਵਾਈ ਵਿੱਚ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ, ਜਿਸ ਲਈ ਚੰਡੀਗੜ੍ਹ ਦੀ ਤਰਫੋਂ ਪੁਲਿਸ ਵੱਲੋਂ ਵੀ ਪੁਖਤਾ ਪ੍ਰਬੰਧ ਕੀਤੇ ਗਏ ਸਨ। ਰਾਜ ਭਵਨ ਤੋਂ ਕਾਂਗਰਸ ਦਾ ਇੱਕ ਮਾਰਚ ਨਿਕਲ ਰਿਹਾ ਸੀ, ਜਿਸ ਵਿੱਚ ਵੱਡੀ ਗਿਣਤੀ ਵਿੱਚ ਆਪ ਦੇ ਵਰਕਰ ਵੀ ਮੌਜੂਦ ਸਨ, ਪਰ ਪੁਲਿਸ ਨੇ ਥੋੜ੍ਹੀ ਦੂਰੀ 'ਤੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕ ਦਿੱਤਾ। ਅਤੇ ਕਾਂਗਰਸ ਪ੍ਰਧਾਨ ਐਚ.ਐਸ.ਲੱਕੀ ਸਮੇਤ ਕਈ ਵਰਕਰਾਂ ਨੂੰ ਗ੍ਰਿਫਤਾਰ ਕਰਕੇ ਥਾਣੇ ਲਿਜਾਇਆ ਗਿਆ।
ਇਹ ਵੀ ਪੜੋ:ਮਹਿੰਗਾਈ ਖ਼ਿਲਾਫ਼ ਕਾਂਗਰਸ ਦਾ ਪ੍ਰਦਰਸ਼ਨ, ਰਾਹੁਲ ਗਾਂਧੀ ਹਿਰਾਸਤ 'ਚ, ਕਾਲੇ ਕੱਪੜੇ ਪਾ ਕੇ ਸੰਸਦ ਪਹੁੰਚੇ