ਚੰਡੀਗੜ੍ਹ:ਪੰਜਾਬ ਵਿਧਾਨਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਸਰਗਰਮ ਹਨ। ਸਿਆਸੀ ਪਾਰਟੀਆਂ ਵੱਲੋਂ ਇੱਕ ਦੂਜੇ ਤੇ ਹਮਲੇ ਵੀ ਕੀਤੇ ਜਾ ਰਹੇ ਹਨ। ਇਸੇ ਚੱਲਦੇ ਕਾਂਗਰਸ ਵੱਲੋਂ ਪ੍ਰੈਸ ਕਾਨਫਰੰਸ ਰਾਹੀ ਭਾਜਪਾ ਸਰਕਾਰ ਖਿਲਾਫ ਬਰੋਸ਼ਨ ਜਾਰੀ ਕੀਤਾ ਗਿਆ। ਦੱਸ ਦਈਏ ਕਿ ਗੁਜਰਾਤ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਹਾਰਦਿਕ ਪਟੇਲ ਵੱਲੋ ਇਹ ਬਰੋਸ਼ਰ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੇ ਨਾਲ ਕਾਂਗਰਸ ਦੇ ਬੁਲਾਰੇ ਪਵਨ ਖੇੜਾ ਅਤੇ ਹੋਰ ਆਗੂ ਵੀ ਮੌਜੂਦ ਸਨ। ਇਸ ਬਰੋਸ਼ਰ ਵਿਚ ਭਾਜਪਾ ਸ਼ਾਸਿਤ ਸੂਬਿਆਂ ਵਿਚ ਮਾੜੀ ਕਾਰਗੁਜਾਰੀ ਦਾ ਅੰਕੜਿਆ ਸਮੇਤ ਵੇਰਵਾ ਦਿੱਤਾ ਗਿਆ ਹੈ।
ਦੱਸ ਦਈਏ ਕਿ ਬਰੋਸ਼ਰ ਵਿਚ ਦੇਸ਼ ਦੀਆਂ ਸਿਹਤ ਸੇਵਾਵਾਂ, ਰੁਜ਼ਗਾਰ, ਸਿੱਖਿਆ ਆਦਿ ਦਾ ਵੇਰਵਾ ਦਿੱਤਾ ਗਿਆ ਹੈ। ਕਾਂਗਰਸ ਸ਼ਾਸਿਤ ਪ੍ਰਦੇਸ਼ ਪੰਜਾਬ ਬਾਰੇ ਇਸ ਵਿਚ ਕੋਈ ਵੇਰਵਾ ਨਹੀ ਹੈ। ਇਸ ਬਰੋਸ਼ਰ ਦੀ ਪੰਜਾਬ ਵਿਚ ਕੀ ਮਹਤੱਤਾ ਰਹੇਗੀ। ਇਸ ਬਾਰੇ ਵਿਸ਼ੇਸ਼ ਤੋਰ ‘ਤੇ ਪਹੁੰਚੇ ਗੁਜਰਾਤ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਹਾਰਦਿਕ ਪਟੇਲ ਨੇ ਕਿਹਾ ਕਿ ਦੇਸ਼ ਵਿਚ ਭਾਜਪਾ ਦੇ ਮਾੜੇ ਸ਼ਾਸਨ ਦਾ ਖੁਲਾਸਾ ਇਹ ਬਰੋਸ਼ਰ ਕਰੇਗਾ।
ਦੁਚਿੱਤੀ ਵਿਚ ਕਾਂਗਰਸ
ਵਿਧਾਨ ਸਭਾ ਚੋਣਾਂ ਲੜ ਰਹੀ ਕਾਂਗਰਸ ਦੁਚਿੱਤੀ ਵਿਚ ਹੈ। ਕਿ ਉਹ ਪੰਜਾਬ ਵਿਚ ਪੰਜ ਸਾਲਾ ਦੇ ਰਾਜ ਨੂੰ ਆਪਣੀਆਂ ਪ੍ਰਾਪਤੀਆਂ ਦਾ ਆਧਾਰ ਬਣਾਵੇ ਜਾਂ ਫਿਰ ਚਰਨਜੀਤ ਸਿੰਘ ਚੰਨੀ ਦੇ 111 ਦਿਨਾਂ ਦੇ ਰਾਜ ਨੂੰ ਆਪਣੇ ਪ੍ਰਚਾਰ ਦਾ ਆਧਾਰ ਬਣਾਵੇ। ਚੰਡੀਗੜ੍ਹ ਵਿਖੇ ਪ੍ਰੇਸ ਕਾਨਫਰੰਸ ਨੂੰ ਸੰਬੋਧਿਤ ਕਰਦਿਆ ਹਾਰਦਿਕ ਪਟੇਲ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਨੇ ਪੰਜ ਸਾਲਾਂ ਦੋਰਾਨ 12 ਲੱਖ ਤੋ ਵੱਧ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦਿੱਤਾ। ਨਾਲ ਹੀ ਹਾਰਦਿਕ ਨੇ ਕਿਹਾ ਕਿ ਚੰਨੀ ਨੇ 111 ਦਿਨਾਂ ਦੇ ਆਪਣੇ ਰਾਜ ਵਿਚ ਕਈ ਕੰਮ ਕੀਤੇ ਹਨ।