ਚੰਡੀਗੜ੍ਹ:ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Election 2022) ਨੂੰ ਕੁਝ ਹੀ ਸਮਾਂ ਰਹਿ ਗਿਆ ਹੈ। 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਆਪਣੇ ਆਪਣੇ ਹਲਕਿਆਂ ਚ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ।
ਲਿਸਟ ’ਚ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ, ਹਰੀਸ਼ ਚੌਧਰੀ, ਨਵਜੋਤ ਸਿੰਘ ਸਿੱਧੂ, ਸੀ.ਐਮ ਚਰਨਜੀਤ ਸਿੰਘ ਚੰਨੀ, ਅੰਬਿਕਾ ਸੋਨੀ, ਅਸ਼ੋਕ ਗਹਿਲੋਤ, ਸੁਨੀਲ ਜਾਖੜ, ਪ੍ਰਤਾਪ ਸਿੰਘ ਬਾਜਵਾ, ਅਜੈ ਮੱਖਣ, ਭੁਪੇਸ਼ ਬਘੇਲ। , ਭੁਪਿੰਦਰ ਸਿੰਘ ਹੁੱਡਾ, ਕੁਮਾਰੀ ਸ਼ੈਲਜਾ, ਰਣਦੀਪ ਸਿੰਘ ਸੁਰਜੇਵਾਲਾ, ਰਾਜੀਵ ਸ਼ੁਕਲਾ, ਸਚਿਨ ਪਾਇਲਟ, ਮੀਰਾ ਕੁਮਾਰ, ਆਨੰਦ ਸ਼ਰਮਾ, ਰਵਨੀਤ ਸਿੰਘ ਬਿੱਟੂ, ਦੀਪੇਂਦਰ ਸਿੰਘ ਹੁੱਡਾ, ਰਣਜੀਤ ਰੰਜਨ, ਬੀਵੀ ਸ੍ਰੀਨਿਵਾਸ ਸਮੇਤ 30 ਵਿਅਕਤੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ।