ਚੰਡੀਗੜ੍ਹ:ਕਾਂਗਰਸ ਦੀ ਰਾਸ਼ਟਰੀ ਪ੍ਰਧਾਨ ਸੋਨੀਆ ਗਾਂਧੀ ਤੋਂ ਈਡੀ ਵੱਲੋਂ ਕੀਤੀ ਗਈ ਪੁੱਛਗਿੱਛ ਦੇ ਵਿਰੋਧ ਵਿੱਚ ਕਾਂਗਰਸ ਪਾਰਟੀ ਵੱਲੋਂ ਦੇਸ਼ ਭਰ ਵਿੱਚ ਸੱਤਿਆਗ੍ਰਹਿ ਕਰ ਰਹੀ ਹੈ। ਇਸੇ ਕੜੀ ਵਿੱਚ ਕਾਂਗਰਸ ਪਾਰਟੀ ਵੱਲੋਂ ਪੰਜਾਬ ਵਿੱਚ ਵੀ ਸੱਤਿਆਗ੍ਰਹਿ ਕੀਤਾ ਗਿਆ ਹੈ।
ਪੰਜਾਬ ਕਾਂਗਰਸ ਵੱਲੋਂ ਕਰਵਾਏ ਇਸ ਸੱਤਿਆਗ੍ਰਹਿ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਪਾਰਟੀ ਦੇ ਸਮੂਹ ਆਗੂ ਤੇ ਵਰਕਰ ਹਾਜ਼ਰ ਰਹੇ। ਕਾਂਗਰਸ ਪਾਰਟੀ ਦੇ ਇਲਜ਼ਾਮਾਂ ਅਨੁਸਾਰ ਵਿਰੋਧੀ ਧਿਰਾਂ ਵਿਰੁੱਧ ਈਡੀ ਅਤੇ ਸੀਬੀਆਈ ਦੀ ਵਰਤੋਂ ਸੀਬੀਆਈ ਕਰ ਰਹੀ ਹੈ, ਉਸ ਖ਼ਿਲਾਫ਼ ਕਾਂਗਰਸ ਸੱਤਿਆਗ੍ਰਹਿ ਕਰ ਰਹੀ ਹੈ।
ਚੰਡੀਗੜ੍ਹ ’ਚ ਕਾਂਗਰਸ ਵੱਲੋਂ ਪ੍ਰਦਰਸ਼ਨ ਦੱਸ ਦਈਏ ਕਿ ਕਾਂਗਰਸੀ ਸੈਕਟਰ-18 ਸਥਿਤ ਈਡੀ ਦਫ਼ਤਰ ਦੇ ਬਾਹਰ ਧਰਨਾ ਦੇਣਾ ਚਾਹੁੰਦੇ ਸਨ। ਪੁਲਿਸ ਨੇ ਸੈਕਟਰ 34/35 ਦੇ ਲਾਈਟ ਪੁਆਇੰਟ ’ਤੇ ਹੀ ਰੋਕ ਲਿਆ ਸੀ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੂੰ ਲਗਾਤਾਰ ਕੁਝ ਦਿਨ ਆਪਣੇ ਦਫ਼ਤਰ ਬੁਲਾ ਕੇ ਈਡੀ ਨੇ ਘੰਟਿਆਂ ਤੱਕ ਪੁੱਛਗਿੱਛ ਕੀਤੀ। ਉਸ ਦੌਰਾਨ ਵੀ ਚੰਡੀਗੜ੍ਹ ਕਾਂਗਰਸ ਨੇ ਈਡੀ ਦੇ ਦਫ਼ਤਰ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਸੀ। ਸਖ਼ਤ ਪੁਲਿਸ ਸੁਰੱਖਿਆ ਕਾਰਨ ਈਡੀ ਦਫ਼ਤਰ ਤੋਂ ਦੂਰ ਧਰਨਾ ਲਾ ਕੇ ਬੈਠਣਾ ਪਿਆ।
ਕਾਂਗਰਸ ਪਾਰਟੀ ਦੇ ਆਗੂ ਭਾਰਤ ਭੂਸ਼ਣ ਆਸ਼ੂ ਦਾ ਕਹਿਣਾ ਹੈ ਕਿ ਦੇਸ਼ ਵਿੱਚ ਇਸ ਸਮੇਂ ਸਰਕਾਰਾਂ ਵੱਲੋਂ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕੀਤੀ ਜਾ ਰਹੀ ਹੈ। ਫਿਰ ਭਾਵੇਂ ਰਾਜ ਸਰਕਾਰ ਦੀ ਗੱਲ ਹੋਵੇ ਜਾਂ ਕੇਂਦਰ ਸਰਕਾਰ ਦੀਆਂ ਸਾਰੀਆਂ ਏਜੰਸੀਆਂ ਵਿਰੋਧੀ ਧਿਰ ਨੂੰ ਦਬਾਉਣ ਲਈ ਵਰਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵੀ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਚੌਕਸੀ ਵਰਤੀ ਜਾ ਰਹੀ ਹੈ, ਜਦਕਿ ਸਰਕਾਰ ਦਾ ਕੰਮ ਲੋਕਾਂ ਦੇ ਹਿੱਤ ਵਿੱਚ ਕੰਮ ਕਰਨਾ ਹੁੰਦਾ ਹੈ।
ਈਡੀ ਦੇ ਖਿਲਾਫ ਚੰਡੀਗੜ੍ਹ ’ਚ ਕਾਂਗਰਸ ਵੱਲੋਂ ਪ੍ਰਦਰਸ਼ਨ ਇਸ ਦੇ ਨਾਲ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਜਿਸ ਤਰ੍ਹਾਂ ਈਡੀ ਦਾ ਇਸਤੇਮਾਲ ਸੋਨੀਆ ਗਾਂਧੀ ਖਿਲਾਫ ਕਰ ਰਹੀ ਹੈ ਉਸ ਤੋਂ ਕਾਂਗਰਸ ਪਾਰਟੀ ਡਰਨ ਵਾਲੀ ਨਹੀਂ ਹੈ ਅਤੇ ਕਾਂਗਰਸ ਪਾਰਟੀ ਉਸ ਖਿਲਾਫ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੋਨੀਆ ਗਾਂਧੀ ਕੋਈ ਅਜਿਹੀ ਆਗੂ ਨਹੀਂ ਹੈ ਜੋ ਈਡੀ ਅਤੇ ਸੀਬੀਆਈ ਦੇ ਦਬਾਅ ਹੇਠ ਆਉਣ ਤੋਂ ਡਰਦੀ ਹੋਵੇ, ਉਨ੍ਹਾਂ ਨੇ ਆਪਣੀ ਜ਼ਿੰਦਗੀ ਵਿੱਚ ਹਰ ਤਰ੍ਹਾਂ ਦੀਆਂ ਰੁਕਾਵਟਾਂ ਦੇਖੀਆਂ ਹਨ, ਇਸ ਲਈ ਉਹ ਇਸ ਤੋਂ ਡਰਨ ਵਾਲੀ ਨਹੀਂ ਹੈ।
ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕੇਂਦਰ ਅਤੇ ਸੂਬਾ ਸਰਕਾਰਾਂ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਜਾਂਚ ਏਜੰਸੀਆਂ ਦੀ ਵਰਤੋਂ ਕਰ ਰਹੀਆਂ ਹਨ, ਉਸ ਨਾਲ ਵਿਰੋਧੀ ਧਿਰ ਦੀ ਆਵਾਜ਼ ਦਬਣ ਵਾਲੀ ਨਹੀਂ ਅਤੇ ਵਿਰੋਧੀ ਧਿਰ ਜਨਤਾ ਦੀ ਆਵਾਜ ਬਣਕੇ ਲਗਾਤਾਰ ਆਪਣੀ ਆਵਾਜ਼ ਬੁਲੰਦ ਕਰਦਾ ਰਹੇਗਾ।
ਇਹ ਵੀ ਪੜੋ:ਐਡਵੋਕੇਟ ਜਰਨਲ ਦੇ ਅਹੁਦੇ ਤੋਂ ਅਨਮੋਲ ਰਤਨ ਸਿੱਧੂ ਨੇ ਦਿੱਤਾ ਅਸਤੀਫਾ