ਪੰਜਾਬ

punjab

ETV Bharat / city

ਕੇਂਦਰੀ ਆਰਡੀਨੈਂਸਾਂ ਵਿਰੁੱਧ ਕਿਸਾਨਾਂ ਨੂੰ ਲਾਮਬੰਦ ਕਰਨ ਲਈ ਕਾਂਗਰਸ ਸ਼ੁਰੂ ਕਰੇਗੀ ਜਨ ਅੰਦੋਲਨ

ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਅਤੇ ਕਿਸਾਨਾਂ ਨਾਲ ਜੁੜੇ ਆਰਡੀਨੈਂਸਾਂ ਵਿਰੁੱਧ ਪੰਜਾਬ ਕਾਂਗਰਸ ਜਨ ਅੰਦੋਲਨ ਸ਼ੁਰੂ ਕਰਨ ਜਾ ਰਹੀ ਹੈ। ਇਸ ਦਾ ਐਲਾਨ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਚੰਡੀਗੜ੍ਹ ਵਿੱਚ ਮੀਡੀਆ ਨਾਲ ਗੱਲ ਕਰਦੇ ਹੋਏ ਕੀਤਾ। ਜਾਖੜ ਨੇ ਕਿਹਾ ਕਿ ਇਸ ਮਾਮਲੇ ਵਿੱਚ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਨਾਲ ਲੈ ਚੱਲਣ ਲਈ ਸਰਬ ਦਲ ਮੀਟਿੰਗ ਬੁਲਾਈ ਜਾਵੇਗੀ।

chandigarh , sunil jakhar,central government Ordinances
ਫੋਟੋ

By

Published : Jun 16, 2020, 9:48 PM IST

ਚੰਡੀਗੜ੍ਹ: ਕੇਂਦਰ ਸਰਕਾਰ ਨੇ ਕਿਸਾਨਾਂ ਅਤੇ ਖੇਤੀ ਸੈਕਟਰ ਨਾਲ ਜੁੜੇ ਤਿੰਨ ਆਰਡੀਨੈਂਸ ਜਾਰੀ ਕੀਤੇ ਹਨ। ਇਨ੍ਹਾਂ ਆਰਡੀਨੈਂਸਾਂ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਕਾਂਗਰਸ ਪਾਰਟੀ ਲਗਾਤਾਰ ਕੇਂਦਰ ਸਰਕਾਰ ਦਾ ਵਿਰੋਧ ਕਰਦੀਆਂ ਆ ਰਹੀਆਂ ਹਨ। ਇਸ ਸਾਰੇ ਮਾਮਲੇ ਨੂੰ ਲੈ ਕੇ ਹੁਣ ਕਾਂਗਰਸ ਨੇ ਸੂਬੇ ਵਿੱਚ ਇੱਕ ਜਨ ਅੰਦੋਲਨ ਸ਼ੁਰੂ ਕਰਨਾ ਐਲਾਨ ਕਰ ਦਿੱਤਾ ਹੈ।

ਕੇਂਦਰੀ ਆਰਡੀਨੈਂਸਾਂ ਵਿਰੁੱਧ ਕਿਸਾਨਾਂ ਨੂੰ ਲਾਮਬੰਦ ਕਰਨ ਲਈ 19 ਜੂਨ ਤੋਂ ਕਾਂਗਰਸ ਸ਼ੁਰੂ ਕਰੇਗੀ ਜਨ ਅੰਦੋਲਨ

ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਚੰਡੀਗੜ੍ਹ ਵਿੱਚ ਮੀਡੀਆ ਨਾਲ ਗੱਲ ਕਰਦੇ ਹੋਏ ਇਸ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿਸਾਨਾਂ ਨੂੰ ਆਰਡੀਨੈਂਸਾਂ ਬਾਰੇ ਜਾਣੂ ਕਰਵਾਉਣ ਲਈ ਪਿੰਡ ਪੱਧਰ ਤੱਕ ਜਾਇਆ ਜਾਵੇਗਾ। ਜਾਖੜ ਨੇ ਕਿਹਾ ਕਿ ਇਸ ਅੰਦੋਲਨ ਦੀ ਸ਼ੁਰੂਆਤ 19 ਜੂਨ ਤੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਦੀ ਧਰਤੀ ਤੋਂ ਕੀਤੀ ਜਾਵੇਗੀ।

ਅਕਾਲੀ ਦਲ 'ਤੇ ਨਿਸ਼ਾਨੇ

ਈਟੀਵੀ ਭਾਰਤ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਜਾਖੜ ਨੇ ਕਿਹਾ ਕਿ ਇਨ੍ਹਾਂ ਮਾਰੂ ਆਰਡੀਨੈਂਸਾਂ ਵਿਰੁੱਧ ਸਾਰੀਆਂ ਕਿਸਾਨ ਜਥੇਬੰਦੀਆਂ ਅਤੇ ਸਿਆਸੀ ਪਾਰਟੀਆਂ ਨੂੰ ਨਾਲ ਲੈ ਕੇ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਇਸ ਸਾਰੇ ਮਾਮਲੇ ਨੂੰ ਲੈ ਕੇ ਸਰਬ ਦਲ ਮੀਟਿੰਗ ਵੀ ਬੁਲਾਈ ਜਾਵੇਗੀ।

ਇਸੇ ਮਸਲੇ ਨੂੰ ਲੈ ਕੇ ਜਾਖੜ ਨੇ ਇੱਕ ਮੁੜ ਹਮਲਾ ਬੋਲਦੇ ਹੋਏ ਅਕਾਲੀ ਦਲ ਨੂੰ ਘੇਰੇ ਵਿੱਚ ਲਿਆ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੂੰ ਸਿਰਫ ਤੇ ਸਿਰਫ ਆਪਣੀ ਕੁਰਸੀ ਦੀ ਫਿਕਰ ਹੈ। ਉਨ੍ਹਾਂ ਕਿਹਾ ਅਕਾਲੀ ਦਲ ਨੂੰ ਇਸ ਮੁੱਦੇ ਵਿੱਚ ਵੱਡੀ ਬਗਾਵਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਜਾਖੜ ਨੇ ਕਿਹਾ ਕਿ ਸਿੱਧੂ ਹਾਲਾਂਕਿ ਪਾਰਟੀ ਸਰਗਮਰੀਆਂ ਵਿੱਚ ਘੱਟ ਨਜ਼ਰ ਆਉਂਦੇ ਹਨ ਪਰ ਕਾਂਗਰਸ ਪਾਰਟੀ ਦਾ ਹੀ ਹਿੱਸਾ ਹਨ।

ਜ਼ਿਕਰਯੋਗ ਹੈ ਕਿ ਕੇਂਦਰੀ ਕੈਬਿਨੇਟ ਨੇ ਕਿਸਾਨਾਂ ਅਤੇ ਖੇਤੀ ਖੇਤਰ ਦੀ ਬਹਿਤਰੀ ਦੇ ਨਾਂਅ 'ਤੇ ਕਿਸਾਨ ੳੇੁਪਜ, ਵਪਾਰ ਅਤੇ ਵਣਜ (ਹੱਲਾਸ਼ੇਰੀ ਅਤੇ ਸਹਾਇਕ) ਆਰਡੀਨੈਂਸ-2020, ਕੀਮਤ ਗਰੰਟੀ ਅਤੇ ਖੇਤੀ ਸੇਵਾਵਾਂ ਸਬੰਧੀ (ਸ਼ਕਤੀਕਰਨ ਅਤੇ ਸੁਰੱਖਿਆ) ਆਰਡੀਨੈਂਸ-2020 ਅਤੇ ਜ਼ਰੂਰੀ ਵਸਤਾਂ (ਸੋਧ) ਆਰਡੀਨੈਂਸ-2020 ਜਾਰੀ ਕੀਤੇ ਸਨ। ਇਨ੍ਹਾਂ ਆਰਡੀਨੈਸਾਂ ਨੂੰ ਲੈ ਕੇ ਪੰਜਾਬ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਅਤੇ ਪਾਰਟੀਆਂ ਇਨ੍ਹਾਂ ਆਰਡੀਨੈਂਸਾਂ ਦਾ ਵਿਰੋਧ ਕਰ ਰਹੀਆਂ ਹਨ।

ABOUT THE AUTHOR

...view details