ਪੰਜਾਬ

punjab

ETV Bharat / city

ਅਸ਼ਵਨੀ ਸੇਖੜੀ ਨਹੀਂ ਛੱਡਣਗੇ ਕਾਂਗਰਸ : ਕੈਪਟਨ ਅਮਰਿੰਦਰ ਸਿੰਘ - ਚੰਡੀਗੜ੍ਹ

ਕੈਪਟਨ ਅਮਰਿੰਦਰ ਨੇ ਦੱਸਿਆ ਕਿ ਸੇਖੜੀ ਨੇ ਮੀਡੀਆ ਦੇ ਇੱਕ ਹਿੱਸੇ ਵਿੱਚ ਛਪੀਆਂ ਖਬਰਾਂ ਕਿ ਉਹ ਕਾਂਗਰਸ ਪਾਰਟੀ ਛੱਡੇ ਕੇ ਕਿਸੇ ਹੋਰ ਪਾਰਟੀ ਵਿੱਚ ਜਾ ਰਹੇ ਹਨ, ਨੂੰ ਪੂਰੀ ਤਰਾਂ ਨਕਾਰ ਦਿੱਤਾ ਹੈ। ਸੇਖੜੀ ਨੇ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਉਹ ਇੱਕ ਵਚਨਬੱਧ ਅਤੇ ਸਮਰਪਿਤ ਕਾਂਗਰਸੀ ਹਨ, ਜੋ ਪਾਰਟੀ ਛੱਡਣ ਬਾਰੇ ਕਦੇ ਸੋਚ ਵੀ ਨਹੀਂ ਸਕਦੇ।

ਅਸ਼ਵਨੀ ਸੇਖੜੀ ਨਹੀਂ ਛੱਡਣਗੇ ਕਾਂਗਰਸ : ਕੈਪਟਨ ਅਮਰਿੰਦਰ ਸਿੰਘ
ਅਸ਼ਵਨੀ ਸੇਖੜੀ ਨਹੀਂ ਛੱਡਣਗੇ ਕਾਂਗਰਸ : ਕੈਪਟਨ ਅਮਰਿੰਦਰ ਸਿੰਘ

By

Published : Jun 27, 2021, 10:32 PM IST

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਅਸ਼ਵਨੀ ਸੇਖੜੀ ਕਾਂਗਰਸ ਵਿੱਚ ਰਹਿਣਗੇ ਅਤੇ ਉਨਾਂ ਦੇ ਪਾਰਟੀ ਛੱਡਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਅੱਜ ਸੇਖੜੀ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਾਰੀਆਂ ਚਿੰਤਾਵਾਂ ਦੇ ਹੱਲ ਦਾ ਭਰੋਸਾ ਦਿੱਤਾ। ਉਨਾਂ ਕਿਹਾ ਕਿ ਸੇਖੜੀ ਪੱਕੇ ਕਾਂਗਰਸੀ ਹਨ ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਪਾਰਟੀ ਨਾਲ ਬਿਤਾਇਆ ਅਤੇ ਉਨ੍ਹਾਂ ਦੇ ਪਾਰਟੀ ਛੱਡਣ ਦੀਆਂ ਸਾਰੀਆਂ ਅਫਵਾਹਾਂ ਬੇਬੁਨਿਆਦ ਹਨ।

ਕੈਪਟਨ ਅਮਰਿੰਦਰ ਨੇ ਦੱਸਿਆ ਕਿ ਸੇਖੜੀ ਨੇ ਮੀਡੀਆ ਦੇ ਇੱਕ ਹਿੱਸੇ ਵਿੱਚ ਛਪੀਆਂ ਖਬਰਾਂ ਕਿ ਉਹ ਕਾਂਗਰਸ ਪਾਰਟੀ ਛੱਡੇ ਕੇ ਕਿਸੇ ਹੋਰ ਪਾਰਟੀ ਵਿੱਚ ਜਾ ਰਹੇ ਹਨ, ਨੂੰ ਪੂਰੀ ਤਰਾਂ ਨਕਾਰ ਦਿੱਤਾ ਹੈ।ਸੇਖੜੀ ਨੇ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਉਹ ਇੱਕ ਵਚਨਬੱਧ ਅਤੇ ਸਮਰਪਿਤ ਕਾਂਗਰਸੀ ਹਨ, ਜੋ ਪਾਰਟੀ ਛੱਡਣ ਬਾਰੇ ਕਦੇ ਸੋਚ ਵੀ ਨਹੀਂ ਸਕਦੇ।

ਇਹ ਵੀ ਪੜ੍ਹੋੋ:ਜੰਮੂ ਬੰਬ ਧਮਾਕਿਆਂ ਤੋਂ ਬਾਅਦ ਪਠਾਨਕੋਟ 'ਚ ਵੀ ਹਾਈ ਅਲਰਟ

ਮੁੱਖ ਮੰਤਰੀ ਨੇ ਸ੍ਰੀ ਸੇਖੜੀ ਦੇ ਸਾਰੇ ਖਦਸ਼ਿਆਂ ਨੂੰ ਦੂਰ ਕੀਤਾ ਅਤੇ ਉਨਾਂ ਨੂੰ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੇ ਸੀਨੀਅਰ ਆਗੂ ਹਨ ਜਿਨਾਂ ਨੇ ਪਾਰਟੀ ਲਈ ਵੱਡਾ ਯੋਗਦਾਨ ਦਿੱਤਾ ਹੈ। ਕੈਪਟਨ ਅਮਰਿੰਦਰ ਨੇ ਅੱਗੇ ਕਿਹਾ ਕਿ ਸਾਰੇ ਸੀਨੀਅਰ ਆਗੂਆਂ ਦੇ ਹਿੱਤਾਂ ਦਾ ਖ਼ਿਆਲ ਰੱਖਣਾ ਪਾਰਟੀ ਦੀ ਜ਼ਿੰਮੇਵਾਰੀ ਹੈ।

ABOUT THE AUTHOR

...view details