ਚੰਡੀਗੜ੍ਹ:ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ 'ਚ ਮੁਹਾਲੀ ਵਿਖੇ ਪੰਜਾਬ ਵਿਜੀਲੈਂਸ ਦੇ ਦਫਤਰ ਦਾ ਘਿਰਾਓ ਕੀਤਾ ਜਾਵੇਗਾ। ਇਸ ਦੇ ਮੱਦੇਨਜ਼ਰ ਉਨ੍ਹਾਂ ਵੱਲੋਂ ਟਵੀਟ ਕੀਤਾ ਗਿਆ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਦੇ ਹੋਏ ਕਿਹਾ ਕਿ ਅਸੀਂ ਪੰਜਾਬ ਵਿਜੀਲੈਂਸ ਦੇ ਦਫਤਰ ਵਿੱਚ ਕੋਈ ਹੰਗਾਮਾ ਕਰਨ ਨਹੀਂ ਆ ਰਹੇ ਹਾਂ। ਅਸੀਂ ਖੁਦ ਨੂੰ ਉੱਥੇ ਪੇਸ਼ ਕਰਨ ਦੇ ਲਈ ਆ ਰਹੇ ਹਾਂ ਤਾਂ ਕਿ ਵਿਜੀਲੈਂਸ ਕਿਸੇ ਨੂੰ ਨਜਰਬੰਦ ਕਰਨਾ ਚਾਹੁੰਦੀ ਹੈ ਤਾਂ ਕਰ ਸਕਦੀ ਹੈ। ਉਹ ਉਨ੍ਹਾਂ ਦਾ ਕੰਮ ਆਸਾਨ ਕਰ ਰਹੇ ਹਨ।
ਉੱਥੇ ਹੀ ਦੂਜੇ ਪਾਸੇ ਪੰਜਾਬ ਕਾਂਗਰਸ ਦੇ ਦਫਤਰ ਵਿਖੇ ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਅੰਦਰ ਨਹੀਂ ਦੀ ਇਜ਼ਾਜਤ ਨਹੀਂ ਮਿਲੀ। ਜਿਸ ਦੇ ਚੱਲਦੇ ਉਹ ਨਾਰਾਜ ਹੋ ਕੇ ਦਫਤਰ ਦੇ ਸਾਹਮਣੇ ਤੋਂ ਮੁੜ ਗਏ। ਇਸ ਤੋਂ ਬਾਅਦ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਫਤਰ ਤੋਂ ਬਾਹਰ ਆਏ ਅਤੇ ਕਿਹਾ ਕਿ ਗੇਟ ’ਤੇ ਸੁਰੱਖਿਆ ਵਿੱਚ ਤੈਨਾਤ ਪੁਲਿਸ ਕਰਮੀ ਵੀ ਸਰਕਾਰ ਨਾਲ ਮਿਲੀ ਹੋਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਨਾਲ ਅਸੀਂ ਗੱਲ ਕਰ ਰਹੇ ਹਾਂ ਇਹ ਸਾਰਾ ਅੰਦਰੂਨੀ ਮਸਲਾ ਹੈ। ਅਸੀਂ ਪ੍ਰਤਾਪ ਬਾਜਵਾ ਨਾਲ ਵੀ ਗੱਲ ਕਰ ਰਹੇ ਹਾਂ।