ਚੰਡੀਗੜ੍ਹ: ਪੰਜਾਬ ਦੀਆਂ ਵੱਖ-ਵੱਖ ਪਾਰਟੀਆਂ ਹਰ ਵਾਰ ਚੋਣਾਂ ਦੌਰਾਨ ਲੋਕਾਂ ਨੂੰ ਕੁਝ ਅਜਿਹੇ ਲੁਭਾਉਣੇ ਸੁਪਨੇ ਦਿਖਾਉਂਦੀਆਂ ਹਨ, ਜਿਸ ਨਾਲ ਲੋਕ ਆਸਾਨੀ ਨਾਲ ਉਨ੍ਹਾਂ ਨੂੰ ਵੋਟ ਪਾਉਣ ਲਈ ਮਜ਼ਬੂਰ ਹੋ ਜਾਂਦੇ ਹਨ।
ਪਿਛਲੀਆਂ ਚੋਣਾਂ ਦੀ ਗੱਲ ਕਰੀਏ ਤਾਂ ਕਾਂਗਰਸ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਘਰ-ਘਰ ਜਾ ਕੇ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ। ਇਸ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਮੋਬਾਈਲ ਦੇਣ ਦਾ ਵਾਅਦਾ ਕੀਤਾ ਸੀ ਪਰ ਕਾਂਗਰਸ ਵੱਲੋਂ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ, ਜਦਕਿ ਇਸ ਵਾਰ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀ ਹਰ ਔਰਤ ਦੇ ਖਾਤੇ 'ਚ 2000 ਰੁਪਏ ਹਰ ਮਹੀਨੇ ਪਾਉਣ ਦੀ ਗੱਲ ਕਹੀ ਗਈ। ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਸਾਹਮਣੇ ਸਿਰਫ਼ ਇੱਕ ਗੱਲ ਕਹੀ ਗਈ ਸੀ ਕਿ ਉਹਨਾਂ ਨੂੰ ਘੱਟੋ-ਘੱਟ ਇੱਕ ਮੌਕਾ ਦਿੱਤਾ ਜਾਵੇ।
ਅਰਵਿੰਦ ਕੇਜਰੀਵਾਲ ਭਗਵੰਤ ਮਾਨ ਅਤੇ ਰਾਘਵ ਚੱਢਾ ਨੇ ਜਲੰਧਰ ਦੇ ਕਰਤਾਰਪੁਰ ਖੇਤਰ ਤੋਂ ਪੰਜਾਬ ਦੀਆਂ ਔਰਤਾਂ ਦੇ ਖਾਤੇ ਵਿੱਚ ਹਰ ਮਹੀਨੇ 2000 ਰੁਪਏ ਪਾਉਣ ਦੀ ਮੁਹਿੰਮ ਸ਼ੁਰੂ ਕੀਤੀ ਸੀ ਅਤੇ ਅੱਜ ਇਸ ਖੇਤਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਕਾਰ ਸਿੰਘ ਨੇ ਜਿੱਤ ਦਰਜ ਕੀਤੀ ਹੈ। ਕਰਤਾਰਪੁਰ ਦੀ ਹੀ ਨਹੀਂ ਸਗੋਂ ਪੂਰੇ ਪੰਜਾਬ ਦੀ ਗੱਲ ਕਰੀਏ ਤਾਂ ਔਰਤਾਂ ਨੂੰ ਹਰ ਮਹੀਨੇ ਪੈਸੇ ਦੇਣ ਦੇ ਵਾਅਦੇ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ 92 ਸੀਟਾਂ ਦਿੱਤੀਆਂ ਹਨ।
ਚੋਣਾਂ ਦੌਰਾਨ ਹੋਏ ਸਰਵੇ 'ਚ ਇਹ ਗੱਲ ਸਾਹਮਣੇ ਆਈ ਸੀ ਕਿ ਪੰਜਾਬ 'ਚ ਇਸ ਵਾਰ ਔਰਤਾਂ ਸਰਕਾਰ ਬਣਾਉਣ 'ਚ ਖਾਸ ਯੋਗਦਾਨ ਪਾਉਣਗੀਆਂ। ਇਸ ਵਾਅਦੇ ਤੋਂ ਬਾਅਦ ਪੰਜਾਬ 'ਚ ਆਮ ਆਦਮੀ ਪਾਰਟੀ ਦਾ ਨਤੀਜਾ ਵੱਖਰਾ ਹੋ ਸਕਦਾ ਹੈ।