ਪੰਜਾਬ

punjab

ETV Bharat / city

415 ਨਵੇਂ ਮਾਮਲਿਆਂ ਨਾਲ ਪੰਜਾਬ 'ਚ ਕੋਰੋਨਾ ਦਾ ਅੰਕੜਾ 1.31 ਹਜ਼ਾਰ ਤੋਂ ਪਾਰ

ਸੂਬੇ ਵਿੱਚ 415 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 10 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 31 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 4117 ਤੱਕ ਪਹੁੰਚ ਗਿਆ ਹੈ।

415 ਨਵੇਂ ਮਾਮਲਿਆਂ ਨਾਲ ਪੰਜਾਬ 'ਚ ਕੋਰੋਨਾ ਦਾ ਅੰਕੜਾ 1,31 ਹਜ਼ਾਰ ਤੋਂ ਪਾਰ
415 ਨਵੇਂ ਮਾਮਲਿਆਂ ਨਾਲ ਪੰਜਾਬ 'ਚ ਕੋਰੋਨਾ ਦਾ ਅੰਕੜਾ 1,31 ਹਜ਼ਾਰ ਤੋਂ ਪਾਰ

By

Published : Oct 25, 2020, 10:29 PM IST

ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 415 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 10 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 31 ਹਜ਼ਾਰ ਤੋਂ ਪਾਰ ਹੋ ਗਈ ਹੈ।

ਜ਼ਿਲ੍ਹੇਵਾਰ ਅੰਕੜੇ।

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,31,055 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4117 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 20 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਪੰਜਾਬ ਕੋਰੋਨਾ ਮਾਮਲੇ।

ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,31,055 ਮਰੀਜ਼ਾਂ ਵਿੱਚੋਂ 1,22,721 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 4117 ਐਕਟਿਵ ਮਾਮਲੇ ਹਨ।

ਜ਼ਿਲ੍ਹੇਵਾਰ ਅੰਕੜੇ।

ABOUT THE AUTHOR

...view details