ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 353 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 13 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 31 ਹਜ਼ਾਰ ਤੋਂ ਪਾਰ ਹੋ ਗਈ ਹੈ।
ਪੰਜਾਬ 'ਚ ਅੱਜ 353 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ, ਅੰਕੜਾ 1 ਲੱਖ 31 ਹਜ਼ਾਰ ਤੋਂ ਟੱਪਿਆ
ਸੂਬੇ ਵਿੱਚ 353 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 13 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 31 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 4107 ਤੱਕ ਪਹੁੰਚ ਗਿਆ ਹੈ।
353 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ, ਅੰਕੜਾ 1 ਲੱਖ 31 ਤੋਂ ਟੱਪਿਆ
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,31,737 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4107 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 19 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,31,737 ਮਰੀਜ਼ਾਂ ਵਿੱਚੋਂ 1,23,510 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 4138 ਐਕਟਿਵ ਮਾਮਲੇ ਹਨ।