ਪੰਜਾਬ

punjab

ETV Bharat / city

ਪੰਜਾਬ 'ਚ ਅੱਜ 468 ਨਵੇਂ ਕੋਰੋਨਾ ਮਾਮਲੇ, ਅੰਕੜਾ 1 ਲੱਖ 32 ਹਜ਼ਾਰ ਤੋਂ ਟੱਪਿਆ - ਕੋਰੋਨਾ ਮਰੀਜ਼ਾਂ ਦੀ ਗਿਣਤੀ

ਸੂਬੇ ਵਿੱਚ 468 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 10 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 32 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 4168 ਤੱਕ ਪਹੁੰਚ ਗਿਆ ਹੈ।

corona cases in punjab reached to 1 dot 31 lakh
ਪੰਜਾਬ 'ਚ ਅੱਜ 468 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ, ਅੰਕੜਾ 1 ਲੱਖ 32 ਹਜ਼ਾਰ ਤੋਂ ਟੱਪਿਆ

By

Published : Oct 29, 2020, 10:20 PM IST

ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 468 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 10 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 32 ਹਜ਼ਾਰ ਤੋਂ ਪਾਰ ਹੋ ਗਈ ਹੈ।

ਕੋਰੋਨਾ ਮਾਮਲੇ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਵੀਰਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,32,727 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4168 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 21 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਜ਼ਿਲ੍ਹੇਵਾਰ ਕੋਰੋਨਾ ਮਾਮਲੇ

ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,32,727 ਮਰੀਜ਼ਾਂ ਵਿੱਚੋਂ 1,24,293 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 4266 ਐਕਟਿਵ ਮਾਮਲੇ ਹਨ।

ABOUT THE AUTHOR

...view details