ਚੰਡੀਗੜ੍ਹ: ਕੋਵਿਡ -19 ਦੀ ਦੂਜੀ ਲਹਿਰ ਦੌਰਾਨ ਪੰਜਾਬ ’ਚ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ ਉਥੇ ਹੀ ਮੌਤਾਂ ਦਾ ਅੰਕੜਾਂ ਵੀ ਬਹੁਤ ਤੇਜ਼ੀ ਨਾਲ ਵਧ ਰਿਹਾ ਹੈ। ਵਧ ਰਹੇ ਕੋਰੋਨਾ ਨੂੰ ਲੈ ਕੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅਮਰਿੰਦਰ ਸਿੰਘ ਸਰਕਾਰ 'ਤੇ ਵਰਦੀਆਂ ਕਿਹਾ ਕਿ ਪਿਛਲੇ ਸਾਲ ਹੋਈ ਤਾਲਾਬੰਦੀ ਤੋਂ ਸਬਕ ਨਾ ਲੈਣ ਅਤੇ ਸੂਬੇ 'ਚ ਇਸ ਵਾਰ ਪਹਿਲਾਂ ਢੁਕਵੇਂ ਪ੍ਰਬੰਧ ਨਾ ਕਰਨ 'ਤੇ ਅਮਰਿੰਦਰ ਸਰਕਾਰ ਦੀ ਅਸਫਲਤਾ ਅਤੇ ਨਾਲਾਇਕੀ ਸਾਹਮਣੇ ਆਇਆ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ 201 ਕਰੋੜ ਰੁਪਏ ਦੀ ਲਾਗਤ ਨਾਲ ਦੇਸ਼ ਭਰ ਵਿੱਚ ਸਥਾਪਤ ਕੀਤੇ ਜਾਣ ਵਾਲੇ 162 ਮੈਡੀਕਲ ਆਕਸੀਜਨ ਪਲਾਂਟ ਅਲਾਟ ਕੀਤੇ ਸਨ, ਜਿਨ੍ਹਾਂ ਵਿੱਚੋਂ ਤਿੰਨ ਆਕਸੀਜਨ ਪਲਾਂਟ ਪੰਜਾਬ ਨੂੰ ਅਲਾਟ ਕੀਤੇ ਗਏ ਸਨ। ਜਿਸ ਲਈ ਕੇਂਦਰ ਨੇ ਫੰਡ ਵੀ ਮੁਹੱਈਆ ਕਰਵਾਏ ਸਨ, ਪਰ ਅਮਰਿੰਦਰ ਸਿੰਘ ਸਰਕਾਰ ਦੀ ਨਾਲਾਇਕੀ ਕਾਰਨ ਉਨ੍ਹਾਂ ਵਿਚੋਂ ਕੋਈ ਵੀ ਆਕਸੀਜਨ ਪਲਾਂਟ ਸਮੇਂ ਸਿਰ ਨਹੀਂ ਲਗ ਸਕਿਆ। ਸ਼ਰਮਾ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਲੋਕਾਂ ਨੂੰ ਦੱਸਣ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕੀਤੀ ਗਈ ਪਹਿਲਕਦਮੀ ‘ਤੇ ਕਾਂਗਰਸ ਸਰਕਾਰ ਕਿਉਂ ਸੁੱਤੀ ਰਹੀ।
ਇਹ ਵੀ ਪੜੋ: 18 ਸਾਲ ਤੋਂ ਵੱਧ ਦੇ ਲੋਕਾਂ ਲਈ ਕੋਰੋਨਾ ਵੈਕਸੀਨ ਦਾ ਰਜਿਸ਼ਟ੍ਰੇਸ਼ਨ ਸ਼ੁਰੂ, ਇੰਝ ਲਗੇਗਾ ਕੋਰੋਨਾ ਟੀਕਾ
ਕੈਪਟਨ ਦੀ 'ਲਾਪ੍ਰਵਾਹੀ' ਕਾਰਨ ਸੂਬੇ 'ਚ ਵਧੀਆ ਕੋਰੋਨਾ: ਅਸ਼ਵਨੀ ਸ਼ਰਮਾ - ਸੂਬੇ 'ਚ ਵਧੀਆ ਕੋਰੋਨਾ
ਸ਼ਰਮਾ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਲੋਕਾਂ ਨੂੰ ਦੱਸਣ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕੀਤੀ ਗਈ ਪਹਿਲਕਦਮੀ ‘ਤੇ ਕਾਂਗਰਸ ਸਰਕਾਰ ਕਿਉਂ ਸੁੱਤੀ ਰਹੀ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਕੋਰੋਨਾ ਮਹਾਂਮਾਰੀ ਵਿਰੁੱਧ ਲੜਨ ਲਈ 290 ਵੈਂਟੀਲੇਟਰ ਭੇਜੇ ਸਨ, ਜਿਨ੍ਹਾਂ ਵਿੱਚੋਂ 250 ਵੈਂਟੀਲੇਟਰਾਂ ਅਮਰਿੰਦਰ ਸਰਕਾਰ ਦੀ ਅਸਮਰਥਾ ਅਤੇ ਨਾਲਾਇਕੀ ਕਾਰਨ ਬੇਕਾਰ ਪਏ ਸਨ, ਕਿਉਂਕਿ ਸੂਬੇ ਦੀ ਕਾਂਗਰਸ ਸਰਕਾਰ ਉਸ ਸੰਬੰਧੀ ਢੁਕਵੇਂ ਪ੍ਰਬੰਧ ਨਹੀਂ ਕਰ ਸਕੀ। ਸ਼ਰਮਾ ਨੇ ਕਿਹਾ ਕਿ ਇਹ ਅਮਰਿੰਦਰ ਸਰਕਾਰ ਦੀਆਂ 2 ਗਲਤੀਆਂ ਹਨ, ਜਿਸ ਕਾਰਨ ਆਮ ਲੋਕਾਂ ਨੂੰ ਬਹੁਤ ਨੁਕਸਾਨ ਅਤੇ ਘਾਟਾ ਸਹਿਣਾ ਪੈ ਰਿਹਾ ਹੈ। ਉਨ੍ਹਾਂ ਅਫਸੋਸ ਜ਼ਾਹਰ ਕੀਤਾ ਕਿ ਰਾਜ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਵਿੱਚ ਅਸਫਲ ਰਹੀ ਹੈ।
ਇਹ ਵੀ ਪੜੋ: ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸ਼ਹੀਦ ਪ੍ਰਭਜੀਤ ਸਿੰਘ ਦਾ ਅੰਤਮ ਸੰਸਕਾਰ