ਚੰਡੀਗੜ੍ਹ: ਵੀਰਵਾਰ ਦੁਪਹਿਰ ਨੂੰ ਚੰਡੀਗੜ੍ਹ ਪੀਜੀਆਈ ਵਿਖੇ ਇੱਕ ਮਰੀਜ਼ ਨੇ ਚੌਥੀ ਮੰਜ਼ਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮਰੀਜ਼ ਕੋਰੋਨਾ ਤੋਂ ਪੀੜਤ ਦੱਸਿਆ ਜਾਂਦਾ ਹੈ। ਮ੍ਰਿਤਕ ਦੀ ਪਛਾਣ ਪੰਚਕੂਲਾ ਸੈਕਟਰ -17 ਦੇ ਰਹਿਣ ਵਾਲੇ 42 ਸਾਲਾ ਵਿਨੋਦ ਰੋਹਿਲਾ ਵਜੋਂ ਹੋਈ ਹੈ। ਪੁਲਿਸ ਜਾਂਚ ਵਿਚ ਪਤਾ ਲੱਗਿਆ ਕਿ ਵਿਨੋਦ ਕੋਰੋਨਾ ਕਾਰਨ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ।
ਵੀਰਵਾਰ ਦੁਪਹਿਰ, ਪੁਲਿਸ ਨੂੰ ਸੂਚਨਾ ਮਿਲੀ ਕਿ ਇਕ ਵਿਅਕਤੀ ਨੇ ਪੀਜੀਆਈ ਦੇ ਐਮਐਸ ਦਫਤਰ ਨੇੜੇ ਚੌਥੀ ਮੰਜ਼ਲ ਤੋਂ ਛਾਲ ਮਾਰ ਦਿੱਤੀ ਹੈ। ਸੂਚਨਾ ਮਿਲਣ 'ਤੇ ਤੁਰੰਤ ਉਸਨੂੰ ਪੀਜੀਆਈ ਦੀ ਐਮਰਜੈਂਸੀ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਨੇ ਦਮ ਤੋੜ ਦਿੱਤਾ।