ਚੰਡੀਗੜ੍ਹ: ਕੋਰੋਨਾ ਮਹਾਂਮਾਰੀ ਦਾ ਸਕੰਟ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ, ਉੱਥੇ ਹੀ ਕੋਰੋਨਾ ਪੀੜਤ ਮਰੀਜ਼ਾਂ ਦਾ ਵੀ ਅੰਕੜਾ ਵੱਧ ਰਿਹਾ ਹੈ। ਕੇਂਦਰ ਸਰਕਾਰ ਨੇ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਲੌਕਡਾਊਨ ਕੀਤਾ ਪਰ ਲੌਕਡਾਊਨ ਦੌਰਾਨ ਵੀ ਕੋਰੋਨਾ ਮਰੀਜ਼ਾਂ ਦਾ ਅੰਕੜਾ ਦੇਸ਼ 'ਚ 67 ਹਜ਼ਾਰ ਤੋਂ ਪਾਰ ਹੋ ਗਿਆ ਹੈ ਤੇ ਮ੍ਰਿਤਕਾਂ ਦੀ ਗਿਣਤੀ 22 ਸੋ ਤੱਕ ਪਹੁੰਚ ਗਈ ਹੈ। ਬੀਤੇ ਦਿਨੀਂ ਇੰਟਰਸਿਟੀ ਦੇ ਪੰਚਕੂਲਾ ਵਿੱਚ ਦੋ ਟਰੱਕ ਡਰਾਈਵਰਾਂ ਦੀ ਕੋਰੋਨਾ ਪੌਜ਼ੀਟਿਵ ਆਈ ਹੈ। ਹੁਣ ਤੱਕ ਚੰਡੀਗੜ੍ਹ ਸ਼ਹਿਰ 'ਚ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ 170 ਤੋਂ ਵੱਧ ਹੋ ਗਈ ਹੈ।
ਮਿਲੀ ਜਾਣਕਾਰੀ ਮੁਤਾਬਕ ਪਿਛਲੇ ਦਿਨੀਂ ਟਰਾਂਸਪੋਰਟ ਏਰੀਏ ਦੇ 10 ਟੱਰਕ ਡਰਾਇਵਰਾਂ ਦੇ ਟੈਸਟ ਕੀਤੇ ਗਏ ਸੀ ਜਿਸ ਚੋਂ 2 ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਹੈ। ਕੋਰੋਨਾ ਪੌਜ਼ੀਟਿਵ ਇੱਕ ਮਰੀਜ਼ ਮਾਜਰੀ ਪਿੰਡ ਦਾ ਵਸਨੀਕ ਹੈ ਤੇ ਦੂਜਾ ਮਰੀਜ਼ ਪੰਚਕੂਲਾ ਦੇ ਸੈਕਟਰ 19 ਦਾ ਵਸਨੀਕ ਹੈ।