ਚੰਡੀਗੜ੍ਹ: ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਗੁਰਜੀਤ ਸਿੰਘ ਔਜਲਾ ਨੇ ਇਹ ਜਾਣਕਾਰੀ ਪੱਤਰਕਾਰਾਂ ਨਾਲ ਸਾਂਝੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਉਨ੍ਹਾਂ ਨੂੰ ਬੁਖਾਰ ਸੀ। ਮੰਗਲਵਾਰ ਨੂੰ ਉਨ੍ਹਾਂ ਨੇ ਕੋਰੋਨਾ ਟੈਸਟ ਕਰਵਾਇਆ, ਜਿਸ ਵਿੱਚ ਉਨ੍ਹਾਂ ਦੀ ਰਿਪੋਰਟ ਪੌਜ਼ੀਟਿਵ ਆਈ ਹੈ। ਉਹ ਦਿੱਲੀ ਸਥਿਤ ਆਪਣੀ ਰਿਹਾਇਸ਼ੀ 'ਚ ਇਕਾਂਤਵਾਸ ਹਨ।
ਗੁਰਜੀਤ ਔਜਲਾ ਦੀ ਕੋਰੋਨਾ ਰਿਪੋਰਟ ਆਈ ਪੌਜ਼ੀਟਿਵ - ਔਜਲਾ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ
ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਪਾਈ ਗਈ ਹੈ। ਔਜਲਾ ਨੂੰ ਦਿੱਲੀ ਵਿਖੇ ਉਨ੍ਹਾਂ ਦੀ ਰਿਹਾਇਸ਼ 'ਚ ਇਕਾਂਤਵਾਸ ਕੀਤਾ ਗਿਆ ਹੈ।
ਗੁਰਜੀਤ ਔਜਲਾ ਦੀ ਕੋਰੋਨਾ ਰਿਪੋਰਟ ਆਈ ਪੌਜ਼ੀਟਿਵ
ਔਜਲਾ ਨੇ ਇੱਕ ਟਵੀਟ ਵੀ ਸਾਂਝਾ ਕੀਤਾ ਹੈ। ਉਨ੍ਹਾਂ ਆਪਣੇ ਟਵੀਟ 'ਚ ਲਿਖਿਆ, "ਮੇਰੀ ਕੋਵਿਡ 19 ਰਿਪੋਰਟ ਪੋਜਿਟਿਵ ਆਉਣ ਕਾਰਨ ਮੈਂ ਇਕਾਂਤਵਾਸ ਵਿੱਚ ਹਾਂ। ਤੁਹਾਡੀਆਂ ਅਰਦਾਸਾਂ ਨਾਲ ਮੈਂ ਜਲਦ ਹੀ ਸਿਹਤਯਾਬ ਹੋਕੇ ਆਪਣੇ ਸਾਥੀਆਂ ਨਾਲ ਧਰਨੇ ਵਿੱਚ ਸ਼ਾਮਿਲ ਹੋਵਾਂਗਾ ਅਤੇ ਕਿਸਾਨ ਮਾਰੂ ਕਾਨੂੰਨਾਂ ਨੂੰ ਰੱਦ ਕਰਵਾਉਣ ਦਾ ਸੰਘਰਸ਼ ਕਰਾਂਗਾ।"