ਚੰਡੀਗੜ੍ਹ :ਡੇਰਾ ਮੁਖੀ ਗੁਰਮੀਤ ਰਾਮ ਰਹੀਮ ਕੋੋਰੋਨਾ ਦੀ ਲਪੇਟ ਇਚ ਆਉਣ ਕਾਰਨ ਇਸ ਸਮੇਂ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਅਜਿਹੀ ਸਥਿਤੀ 'ਚ ਹੁਣ ਪੱਤਰਕਾਰ ਰਾਮਚੰਦਰ ਛਤਰਪਤੀ ਦੇ ਲੜਕੇ ਅੰਸ਼ੁਲ ਛੱਤਰਪਤੀ ਨੇ ਹਾਈਕੋਰਟ ਦੇ ਚੀਫ਼ ਜਸਟਿਸ ਨੂੰ ਇੱਕ ਪੱਤਰ ਲਿਖ ਕੇ ਇਤਰਾਜ਼ ਜਤਾਇਆ ਹੈ ਕਿ ਡੇਰਾ ਮੁਖੀ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਤੇ ਹਨੀਪ੍ਰੀਤ ਹਸਪਤਾਲ 'ਚ ਦੇਖ-ਭਾਲ ਕਰ ਰਹੇ ਹਨ।
ਡੇਰਾ ਮੁਖੀ ਰਾਮ ਰਹੀਮ ਸਾਧਵੀ ਬਲਾਤਕਾਰ ਮਾਮਲੇ 'ਚ ਸਜ਼ਾ ਕੱਟ ਰਿਹਾ
ਤੁਹਾਨੂੰ ਦੱਸਦਈਏ ਕਿ ਡੇਰਾ ਮੁਖੀ ਰਾਮ ਰਹੀਮ ਸਾਧਵੀ ਬਲਾਤਕਾਰ ਮਾਮਲੇ 'ਚ ਸਜ਼ਾ ਕੱਟ ਰਿਹਾ ਹੈ। ਅੰਸ਼ੁਲ ਛਤਰਪਤੀ ਨੇ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਇੱਕ ਪੱਤਰ ਲਿਖ ਕੇ ਇਸ ਮਾਮਲੇ ਵਿੱਚ ਦਖ਼ਲ ਦੀ ਮੰਗ ਕੀਤੀ ਹੈ। ਇਹ ਕਿਹਾ ਜਾਂਦਾ ਹੈ ਕਿ ਹਰਿਆਣਾ ਸਰਕਾਰ ਦਾ ਇਹ ਫੈਸਲਾ ਕਿ ਗੁਰਮੀਤ ਰਾਮ ਰਹੀਮ ਨਾਲ ਵਧੀਆ ਵਿਵਹਾਰ ਕੀਤਾ ਜਾਵੇ। ਇਸ ਤੋਂ ਇਲਾਵਾ ਉਸਦੇ ਪਰਿਵਾਰਕ ਮੈਂਬਰਾਂ ਅਤੇ ਹਨੀਪ੍ਰੀਤ ਨੂੰ ਕੋਲ ਰੱਖਣ ਦੀ ਆਗਿਆ ਦੇਣਾ ਵੀ ਸਰਕਾਰ ਦਾ ਗਲਤ ਫੈਸਲਾ ਹੈ।