ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 2,81,386 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 4,106 ਮੌਤਾਂ ਹੋਈਆਂ ਹਨ। ਪਿਛਲੇ ਕਈ ਦਿਨਾਂ ਤੋਂ ਰੋਜ਼ਾਨਾਂ 3 ਲੱਖ ਦੇ ਨੇੜੇ ਮਾਮਲੇ ਸਾਹਮਣੇ ਆ ਰਹੇ ਸੀ ਅੱਜ 3 ਲੱਖ ਘੱਟ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 24 ਘੰਟਿਆਂ ਵਿੱਚ 3,78,741 ਮਰੀਜ਼ ਸਿਹਤਯਾਬ ਹੋ ਕੇ ਘਰ ਪਰਤੇ ਹਨ। ਅੱਜ ਕੋਰੋਨਾ ਅੰਕੜੇ ਜਾਰੀ ਹੋਣ ਨਾਲ ਦੇਸ਼ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ 2,49,65,463 ਹੋ ਗਈ ਹੈ। ਕੁੱਲ ਸਿਹਤਯਾਬ ਮਰੀਜ਼ਾਂ ਦਾ ਅੰਕੜਾ 2,11,74,076 ਹੋ ਗਈ ਹੈ। ਹੁਣ ਤੱਕ ਦੇਸ਼ ਵਿੱਚ 2,74,390 ਪੀੜਤਾਂ ਦੀ ਮੌਤ ਹੋ ਗਈ ਹੈ।
LIVE: ਇੱਕ ਦਿਨ 'ਚ ਭਾਰਤ 'ਚ ਰਿਕਾਰਡ ਹੋਏ 2,81,386 ਮਾਮਲੇ, 4,106 ਮੌਤਾਂ
09:51 May 17
ਪਿਛਲੇ 24 ਘੰਟਿਆਂ ਵਿੱਚ ਭਾਰਤ 'ਚ 2,81,386 ਨਵੇਂ ਮਾਮਲੇ, 4,106 ਮੌਤਾਂ
07:38 May 17
ਦਿਲੀ 'ਚ ਪਿਛਲੇ 24 ਘੰਟਿਆਂ 'ਚ 6,456 ਕੋਰੋਨਾ ਕੇਸਾਂ ਦੀ ਪੁਸ਼ਟੀ, 262 ਮੌਤਾਂ
ਦਿੱਲੀ 'ਚ ਕੋਰੋਨਾ ਮਾਮਲੇ ਦਿਨੋਂ-ਦਿਨ ਘਟਦੇ ਜਾ ਰਹੇ ਹਨ। ਦਿੱਲੀ ਵਿੱਚ ਪਿਛਲੇ 24 ਘੰਟਿਆਂ ਵਿੱਚ 6,456 ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਤੇ 262 ਮਰੀਜ਼ਾਂ ਦੀ ਮੌਤ ਹੋਈ ਹੈ। ਇਨ੍ਹਾਂ ਘੰਟਿਆਂ ਵਿੱਚ ਹੀ ਦਿੱਲੀ 9,706 ਕੋਰੋਨਾ ਮਰੀਜ਼ਾਂ ਕੋਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਹੋਏ ਹਨ।
07:27 May 17
ਇੱਕ ਦਿਨ 'ਚ ਪੰਜਾਬ 'ਚ ਰਿਕਾਰਡ ਹੋਏ 7,038 ਮਾਮਲੇ, 202 ਮੌਤਾਂ
ਚੰਡੀਗੜ੍ਹ: ਪੰਜਾਬ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 7,038 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 202 ਮੌਤਾਂ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ 24 ਘੰਟਿਆ ਵਿੱਚ 9,059 ਮਰੀਜ਼ ਸਿਹਤਯਾਬ ਵੀ ਹੋਏ ਹਨ।
ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 4,97,705 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 11,895 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 443 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਰਾਹਤ ਦੀ ਗੱਲ ਹੈ ਕਿ 4,10,332 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 75,478 ਐਕਟਿਵ ਮਾਮਲੇ ਹਨ।