ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 2,63,533 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਅਤੇ 4,329 ਮੌਤਾਂ ਹੋਈਆਂ ਹਨ। ਇਨ੍ਹਾਂ ਘੰਟਿਆਂ ਵਿੱਚ 4,22,436 ਲੋਕ ਕੋਰੋਨਾ ਨੂੰ ਮਾਤ ਦੇ ਕੇ ਠੀਕ ਹੋ ਗਏ ਹਨ। ਅੱਜ ਦੇ ਜਾਰੀ ਅੰਕੜਿਆਂ ਨਾਲ ਦੇਸ਼ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 2,52,28,996 ਹੋ ਗਈ ਹੈ। ਦੇਸ਼ ਵਿੱਚ ਹੁਣ ਕੁੱਲ ਸਿਹਤਯਾਬ ਮਰੀਜ਼ਾਂ ਦੀ ਗਿਣਤੀ 2,15,96,512 ਹੈ। ਦੇਸ਼ ਵਿੱਚ ਹੁਣ ਤੱਕ 2,78,719 ਮਰੀਜ਼ਾਂ ਦੀ ਮੌਤ ਹੋ ਗਈ ਹੈ। ਹੁਣ ਦੇਸ਼ ਵਿੱਚ ਕੁੱਲ 33,53,765 ਮਰੀਜ਼ ਸਰਗਰਮ ਹਨ।
LIVE:ਇੱਕ ਦਿਨ 'ਚ ਭਾਰਤ 'ਚ ਰਿਕਾਰਡ ਹੋਏ 2,63,533 ਮਾਮਲੇ, 4,329 ਮੌਤਾਂ - ਕੋਰੋਨਾ ਦੇ ਲੱਛਣ
09:24 May 18
ਇੱਕ ਦਿਨ 'ਚ ਭਾਰਤ 'ਚ ਰਿਕਾਰਡ ਹੋਏ 2,63,533 ਮਾਮਲੇ, 4,329 ਮੌਤਾਂ
07:03 May 18
ਇੱਕ ਦਿਨ 'ਚ ਪੰਜਾਬ 'ਚ ਰਿਕਾਰਡ ਹੋਏ 6,947 ਮਾਮਲੇ, 194 ਮੌਤਾਂ
ਚੰਡੀਗੜ੍ਹ: ਪੰਜਾਬ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 6,947 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 194 ਮੌਤਾਂ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ 24 ਘੰਟਿਆ ਵਿੱਚ 8,552 ਮਰੀਜ਼ ਸਿਹਤਯਾਬ ਵੀ ਹੋਏ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 5,04,586 ਹੋ ਗਈ ਹੈ।
ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 12,086 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 419 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਰਾਹਤ ਦੀ ਗੱਲ ਹੈ ਕਿ 4,18,884 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 73,616 ਐਕਟਿਵ ਮਾਮਲੇ ਹਨ।