ਭਾਰਤ ਵਿੱਚ ਕੋਰੋਨਾ ਦੀ ਲਾਗ ਦੇ ਇੱਕ ਦਿਨ ਵਿੱਚ 2.5 ਲੱਖ ਤੋਂ ਵੀ ਘੱਟ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਸੰਕਰਮਣ ਦੇ ਰੋਜ ਆਉਣ ਵਾਲੇ ਮਾਮਲੇ ਲਗਾਤਾਰ ਸੰਤਵੇ ਦਿਨ ਤਿੰਨ ਲੱਖ ਤੋਂ ਕਾਫੀ ਹੇਠਾਂ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 2.40 ਲੱਖ ਨਵੇਂ ਮਾਮਲੇ ਸਾਹਮਣੇ ਆਏ ਹਨ ਜਦੋਂ ਕਿ ਕੋਰੋਨਾ ਦੇ 3700 ਤੋਂ ਵੱਧ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
LIVE:ਇੱਕ ਦਿਨ 'ਚ ਭਾਰਤ 'ਚ ਰਿਕਾਰਡ ਹੋਏ 2,40,842 ਮਾਮਲੇ, 3,741 ਮੌਤਾਂ
10:48 May 23
ਇੱਕ ਦਿਨ 'ਚ ਭਾਰਤ 'ਚ ਰਿਕਾਰਡ ਹੋਏ 2,40,842 ਮਾਮਲੇ, 3,741 ਮੌਤਾਂ
07:36 May 23
ਇੱਕ ਦਿਨ 'ਚ ਦਿੱਲੀ 'ਚ ਰਿਕਾਰਡ ਹੋਏ 2,260 ਮਾਮਲੇ, 182 ਮੌਤਾਂ
ਦਿੱਲੀ ਵਿੱਚ ਕੋਰੋਨਾ ਦੀ ਲਾਗ ਦਰ ਘੱਟ ਕੇ 4 ਪ੍ਰਤੀਸ਼ਤ ਤੋਂ ਹੇਠਾਂ ਆ ਗਈ ਹੈ, ਜਦੋਂ ਕਿ ਰਿਕਵਰੀ ਦਰ 96 ਪ੍ਰਤੀਸ਼ਤ ਨੂੰ ਪਾਰ ਕਰ ਗਈ ਹੈ। ਦਿੱਲੀ ਵਿੱਚ 24 ਘੰਟਿਆਂ ਦੌਰਾਨ 2,260 ਮਾਮਲੇ ਸਾਹਮਣੇ ਆਏ ਹਨ ਤੇ 182 ਮੌਤਾਂ ਹੋਈਆਂ ਹਨ। ਇਹ ਅੰਕੜੇ 31 ਮਾਰਚ ਤੋਂ ਬਾਅਦ ਸਭ ਤੋਂ ਘੱਟ ਹਨ। ਸਰਗਰਮ ਮਰੀਜ਼ਾਂ ਦੀ ਗਿਣਤੀ ਵੀ ਘੱਟ ਕੇ 31 ਹਜ਼ਾਰ ਹੋ ਗਈ ਹੈ। ਜਦੋਂ ਕਿ ਮਰਨ ਵਾਲਿਆਂ ਦੀ ਗਿਣਤੀ ਅੱਜ 17 ਅਪ੍ਰੈਲ ਤੋਂ ਸਭ ਤੋਂ ਘੱਟ ਹੈ।
06:20 May 23
ਇੱਕ ਦਿਨ 'ਚ ਪੰਜਾਬ 'ਚ ਰਿਕਾਰਡ ਹੋਏ 5,421 ਮਾਮਲੇ, 201 ਮੌਤਾਂ
ਚੰਡੀਗੜ੍ਹ: ਪੰਜਾਬ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 5,421 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 201 ਮੌਤਾਂ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ 24 ਘੰਟਿਆ ਵਿੱਚ 7,363 ਮਰੀਜ਼ ਸਿਹਤਯਾਬ ਵੀ ਹੋਏ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 5,33,973 ਹੋ ਗਈ ਹੈ।
ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 13,089 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 381 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਰਾਹਤ ਦੀ ਗੱਲ ਹੈ ਕਿ 4,59,681 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 61,203 ਐਕਟਿਵ ਮਾਮਲੇ ਹਨ।