ਭਾਰਤ ਵਿੱਚ ਕੋਰੋਨਾ ਦੇ 1,96,427 ਨਵੇਂ ਕੇਸਾਂ ਦੇ ਆਉਣ ਤੋਂ ਬਾਅਦ ਦੇਸ਼ ਵਿੱਚ ਕੁੱਲ ਪੌਜ਼ੀਟਿਵ ਮਾਮਲਿਆਂ ਦੀ ਗਿਣਤੀ 2,69,48,874 ਹੋ ਗਈ। 3,511 ਨਵੀਂਆਂ ਮੌਤਾਂ ਤੋਂ ਬਾਅਦ, ਮੌਤਾਂ ਦੀ ਕੁੱਲ ਗਿਣਤੀ 3,07,231 ਹੋ ਗਈ ਹੈ। 3,26,850 ਨਵੇਂ ਡਿਸਚਾਰਜਾਂ ਤੋਂ ਬਾਅਦ, ਡਿਸਚਾਰਜਾਂ ਦੀ ਕੁੱਲ ਗਿਣਤੀ 2,40,54,861 ਹੋਏ। ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਕੁੱਲ ਸੰਖਿਆ 25,86,782 ਹੈ।
LIVE:ਦੇਸ਼ 'ਚ ਕੋਰੋਨਾ ਦੇ 2 ਲੱਖ ਤੋਂ ਘੱਟ ਨਵੇਂ ਕੇਸ, 3511 ਮੌਤਾਂ - ਪੰਜਾਬ 'ਚ ਰਿਕਾਰਡ ਹੋਏ ਕੇਸ
10:57 May 25
ਦੇਸ਼ 'ਚ ਕੋਰੋਨਾ ਦੇ 2 ਲੱਖ ਤੋਂ ਘੱਟ ਨਵੇਂ ਕੇਸ, 3511 ਮੌਤਾਂ
07:01 May 25
ਦਿੱਲੀ 'ਚ ਕੋਰੋਨਾ ਦੇ 1550 ਨਵੇਂ ਮਾਮਲੇ, 207 ਮੌਤਾਂ
ਦਿੱਲੀ ਵਿੱਚ ਕੋਰੋਨਾ ਦੇ ਮਾਮਲੇ ਦਿਨੋ ਦਿਨ ਘਟਦੇ ਜਾ ਰਹੇ ਹਨ। ਪਿਛਲੇ 24 ਘੰਟਿਂ ਵਿੱਚ ਦਿੱਲੀ ਵਿੱਚ 1,550 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 207 ਮੌਤਾਂ ਹੋਈਆਂ ਹਨ। ਦਿੱਲੀ ਵਿੱਚ ਹੁਣ ਪੌਜ਼ੀਟਿਵਿਟੀ ਰੇਟ 2.52 ਫੀਸਦ ਹੋ ਗਈ ਹੈ।
06:51 May 25
ਇੱਕ ਦਿਨ 'ਚ ਪੰਜਾਬ 'ਚ ਰਿਕਾਰਡ ਹੋਏ 4,539 ਮਾਮਲੇ, 178 ਮੌਤਾਂ
ਚੰਡੀਗੜ੍ਹ: ਪੰਜਾਬ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 4,539 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 178 ਮੌਤਾਂ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ 24 ਘੰਟਿਆ ਵਿੱਚ 6,803 ਮਰੀਜ਼ ਸਿਹਤਯਾਬ ਵੀ ਹੋਏ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 5,43,475 ਹੋ ਗਈ ਹੈ।
ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 13,486 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 387 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਰਾਹਤ ਦੀ ਗੱਲ ਹੈ ਕਿ 4,75,011 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 54,996 ਐਕਟਿਵ ਮਾਮਲੇ ਹਨ।