ਭਾਰਤ 'ਚ ਪਿਛਲੇ 24 ਘੰਟਿਆ ਵਿੱਚ 2,11,298 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 3,847 ਮਰੀਜ਼ਾਂ ਦੀ ਮੌਤ ਹੋਈ ਹੈ। ਇਨ੍ਹਾਂ ਹੀ ਘੰਟਿਆ ਵਿੱਚ 2,83,135 ਮਰੀਜ਼ ਸਿਹਤਯਾਬ ਹੋਏ ਹਨ। ਅੱਜ ਦੇ ਜਾਰੀ ਹੋਏ ਅੰਕੜਿਆਂ ਨਾਲ ਦੇਸ਼ ਵਿੱਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 2,73,69,093 ਹੋ ਗਈ ਹੈ। ਅਜ ਦੀਆਂ ਮੌਤਾਂ ਨਾਲ ਦੇਸ਼ ਵਿੱਚ ਕੁੱਲ ਮੌਤਾਂ ਦਾ ਅੰਕੜਾ 3,15,235 ਹੋ ਗਿਆ ਹੈ। ਦੇਸ਼ ਵਿੱਚ 24,19,907 ਸਰਗਰਮ ਮਰੀਜ਼ ਹਨ।
CORONA LIVE UPDATE:ਭਾਰਤ 'ਚ 24 ਘੰਟਿਆ 'ਚ ਕੋਰੋਨਾ ਦੇ 2,11,298 ਨਵੇਂ ਕੇਸ, 3,847 ਮੌਤਾਂ
On Tuesday, India recorded 1,96,427 cases -- the lowest since April 14. According to the Health Ministry, a total of 2,95,955 people have been discharged in the last 24 hours, with 2,43,50,816 being cured from Covid till date.
09:43 May 27
ਭਾਰਤ 'ਚ 24 ਘੰਟਿਆ 'ਚ ਕੋਰੋਨਾ ਦੇ 2,11,298 ਨਵੇਂ ਕੇਸ, 3,847 ਮੌਤਾਂ
06:47 May 27
24 ਘੰਟਿਆਂ 'ਚ ਦਿੱਲੀ 'ਚ 1,491 ਕੇਸ, 130 ਮੌਤਾਂ
ਦਿੱਲੀ ਵਿੱਚ ਦਿਨੋ ਦਿਨ ਕੋਰੋਨਾ ਕੇਸ ਘਟਦੇ ਜਾ ਰਹੇ ਹਨ। 24 ਘੰਟਿਆਂ ਵਿੱਚ ਦਿੱਲੀ ਵਿੱਚ 1,491 ਕੇਸ ਸਾਹਮਣੇ ਆਏ ਹਨ ਅਤੇ 130 ਮੌਤਾਂ ਹੋਈਆਂ ਹਨ। ਇਨ੍ਹਾਂ ਹੀ ਘੰਟਿਆਂ ਵਿੱਚ 3,952 ਮਰੀਜ਼ਾਂ ਕੋਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਹੋ ਗਏ ਹਨ। ਲੰਘੀ ਸ਼ਾਮ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਹੋਏ ਅੰਕੜਿਆਂ ਨਾਲ ਹੁਣ ਦਿੱਲੀ ਵਿੱਚ ਪੌਜ਼ੀਟਿਵਿਟੀ ਰੇਟ 1.93 ਫੀਸਦ ਹੋ ਗਿਆ ਹੈ।
06:34 May 27
ਇੱਕ ਦਿਨ 'ਚ ਪੰਜਾਬ 'ਚ ਰਿਕਾਰਡ ਹੋਏ 4,124 ਮਾਮਲੇ, 186 ਮੌਤਾਂ
ਚੰਡੀਗੜ੍ਹ: ਪੰਜਾਬ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 4,124 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 186 ਮੌਤਾਂ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ 24 ਘੰਟਿਆ ਵਿੱਚ 6,397 ਮਰੀਜ਼ ਸਿਹਤਯਾਬ ਵੀ ਹੋਏ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 5,52,235 ਹੋ ਗਈ ਹੈ।
ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 13,827 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 354 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਰਾਹਤ ਦੀ ਗੱਲ ਹੈ ਕਿ 4,87,859 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 50,549 ਐਕਟਿਵ ਮਾਮਲੇ ਹਨ।