ਭਾਰਤ 'ਚ ਪਿਛਲੇ 24 ਘੰਟਿਆ ਵਿੱਚ 1,65,553 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 3,460 ਮਰੀਜ਼ਾਂ ਦੀ ਮੌਤ ਹੋਈ ਹੈ। ਇਨ੍ਹਾਂ ਹੀ ਘੰਟਿਆ ਵਿੱਚ 2,76,309 ਮਰੀਜ਼ ਸਿਹਤਯਾਬ ਹੋਏ ਹਨ। ਅੱਜ ਦੇ ਜਾਰੀ ਹੋਏ ਅੰਕੜਿਆਂ ਨਾਲ ਦੇਸ਼ ਵਿੱਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 2,78,94,800 ਹੋ ਗਈ ਹੈ। ਅਜ ਦੀਆਂ ਮੌਤਾਂ ਨਾਲ ਦੇਸ਼ ਵਿੱਚ ਕੁੱਲ ਮੌਤਾਂ ਦਾ ਅੰਕੜਾ 3,25,972 ਹੋ ਗਿਆ ਹੈ। ਦੇਸ਼ ਵਿੱਚ 21,14,508 ਸਰਗਰਮ ਮਰੀਜ਼ ਹਨ।
CORONA LIVE UPDATE:ਭਾਰਤ 'ਚ 24 ਘੰਟਿਆ 'ਚ ਕੋਰੋਨਾ ਦੇ 1,65,553 ਨਵੇਂ ਕੇਸ, 3,460 ਮੌਤਾਂ - ਦੇਸ਼ 'ਚ ਕੋਰੋਨਾ ਕੇਸ
10:36 May 30
ਭਾਰਤ 'ਚ 24 ਘੰਟਿਆ 'ਚ ਕੋਰੋਨਾ ਦੇ 1,65,553 ਨਵੇਂ ਕੇਸ, 3,460 ਮੌਤਾਂ
07:09 May 30
24 ਘੰਟਿਆਂ 'ਚ ਦਿੱਲੀ 'ਚ 956 ਕੇਸ, 122 ਮੌਤਾਂ
ਦਿੱਲੀ ਵਿੱਚ ਦਿਨੋ ਦਿਨ ਕੋਰੋਨਾ ਕੇਸ ਘਟਦੇ ਜਾ ਰਹੇ ਹਨ। 24 ਘੰਟਿਆਂ ਵਿੱਚ ਦਿੱਲੀ ਵਿੱਚ 956 ਕੇਸ ਸਾਹਮਣੇ ਆਏ ਹਨ ਅਤੇ 122 ਮੌਤਾਂ ਹੋਈਆਂ ਹਨ। ਇਨ੍ਹਾਂ ਹੀ ਘੰਟਿਆਂ ਵਿੱਚ 2,380 ਮਰੀਜ਼ਾਂ ਕੋਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਹੋ ਗਏ ਹਨ। ਲੰਘੀ ਸ਼ਾਮ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਹੋਏ ਅੰਕੜਿਆਂ ਨਾਲ ਹੁਣ ਦਿੱਲੀ ਵਿੱਚ ਪੌਜ਼ੀਟਿਵਿਟੀ ਰੇਟ 1.19 ਫੀਸਦ ਹੋ ਗਿਆ ਹੈ।
06:10 May 30
ਇੱਕ ਦਿਨ 'ਚ ਪੰਜਾਬ 'ਚ ਰਿਕਾਰਡ ਹੋਏ 3,102 ਮਾਮਲੇ, 125 ਮੌਤਾਂ
ਚੰਡੀਗੜ੍ਹ: ਪੰਜਾਬ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 3,102 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 125 ਮੌਤਾਂ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ 24 ਘੰਟਿਆ ਵਿੱਚ 5,698 ਮਰੀਜ਼ ਸਿਹਤਯਾਬ ਵੀ ਹੋਏ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 5,62,831 ਗਈ ਹੈ।
ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 14,305 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 326 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਰਾਹਤ ਦੀ ਗੱਲ ਹੈ ਕਿ 5,06,349 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 42,177 ਐਕਟਿਵ ਮਾਮਲੇ ਹਨ।