ਚੰਡੀਗੜ੍ਹ: ਕੋਰੋਨਾ ਵਾਇਰਸ ਕਾਰਨ ਚੰਡੀਗੜ੍ਹ ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ। ਪ੍ਰਸ਼ਾਸਨ ਵੱਲੋਂ ਹੁਣ ਜਲਦ ਹੀ ਗਾਈਡਲਾਈਨਜ਼ ਜਾਰੀ ਕੀਤੀਆਂ ਜਾਣਗੀਆਂ। ਇਸ ਦੀ ਜਾਣਕਾਰੀ ਚੰਡੀਗੜ੍ਹ ਦੇ ਐਡਵਾਈਜ਼ਰ ਮਨੋਜ ਪਰੀਦਾ ਨੇ ਟਵੀਟ ਕਰਕੇ ਦਿੱਤੀ ਹੈ।
ਕੋਰੋਨਾ ਵਾਇਰਸ ਕਾਰਨ ਚੰਡੀਗੜ੍ਹ ਨੂੰ ਕੰਟੇਨਮੈਂਟ ਜ਼ੋਨ ਐਲਾਨਿਆ - ਕੇਂਦਰ ਸਰਕਾਰ
ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਨੂੰ ਕੋਰੋਨਾ ਵਾਇਰਸ ਕਾਰਨ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਹੈ। ਪ੍ਰਸ਼ਾਸਨ ਵੱਲੋਂ ਚੰਡੀਗੜ੍ਹ ਨੂੰ ਕੰਟੇਨਮੈਂਟ ਜ਼ੋਨ ਸਬੰਧੀ ਗਾਇਡਲਾਈਨਜ਼ ਜਾਰੀ ਕੀਤੀਆਂ ਜਾਣਗੀਆਂ।
ਚੰਡੀਗੜ੍ਹ 'ਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ ਵਧ ਕੇ 26 ਹੋ ਗਈ ਹੈ। ਪ੍ਰਸ਼ਾਸਨ ਵੱਲੋਂ ਚੰਡੀਗੜ੍ਹ ਨੂੰ ਕੰਟੇਨਮੈਂਟ ਜ਼ੋਨ ਸਬੰਧੀ ਗਾਇਡਲਾਈਨਜ਼ ਜਾਰੀ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ ਇਸ ਦੇ ਪਾਲਣ ਲਈ ਸਖ਼ਤੀ ਵੀ ਵਰਤੀ ਜਾਵੇਗੀ। ਇਸ 'ਚ ਕਿਸੇ ਵੀ ਤਰ੍ਹਾਂ ਦੀ ਕੋਈ ਛੋਟ ਨਹੀਂ ਦਿੱਤੀ ਜਾਵੇਗੀ। ਜੇਕਰ ਕਿਸੇ ਇਲਾਕੇ 'ਚ ਕੋਈ ਕੋਰੋਨਾ ਦਾ ਮਰੀਜ਼ ਸਾਹਮਣੇ ਆਵੇਗਾ ਤਾਂ ਉਸ ਨੂੰ ਪੂਰਾ ਸੀਲ ਕਰ ਦਿੱਤਾ ਜਾਵੇਗਾ।
ਇਸ ਤੋਂ ਇਲਾਵਾ ਇਲਾਕੇ 'ਚ ਫਲ-ਸਬਜ਼ੀਆਂ ਦੀ ਸਪਲਾਈ ਬੰਦ ਹੋ ਸਕਦੀ ਹੈ। ਘਰ-ਘਰ ਕੋਈ ਚੀਜ਼ ਨਹੀਂ ਮੁਹੱਈਆ ਕਰਵਾਈ ਜਾਵੇਗੀ। ਗਾਇਡਲਾਈਨਜ਼ ਜਾਰੀ ਕਰਨ ਤੋਂ ਬਾਅਦ ਸ਼ਹਿਰ ਦਾ ਕੋਈ ਵੀ ਵਿਅਕਤੀ ਆਪਣੇ ਸੈਕਟਰ ਜਾਂ ਰਿਹਾਇਸ਼ੀ ਸਥਾਨ ਦੇ ਘੇਰੇ ਨੂੰ ਛੱਡ ਕੇ ਬਾਹਰ ਕਿਸੇ ਸੈਕਟਰ ਜਾਂ ਜਨਤਕ ਥਾਂ 'ਤੇ ਨਹੀਂ ਜਾ ਸਕੇਗਾ। ਸਿਰਫ਼ ਜ਼ਰੂਰੀ ਸੇਵਾਵਾਂ ਦੇ ਰਹੇ ਮੁਲਾਜ਼ਮਾਂ ਨੂੰ ਇਸ ਪਲਾਨ 'ਚ ਛੋਟ ਦਿੱਤੀ ਜਾਵੇਗੀ।