ਚੰਡੀਗੜ੍ਹ: ਨਿਗਮ ਚੋਣਾਂ ਨੂੰ ਲੈ ਕੇ ਪੰਜਾਬ ਦਾ ਚੋਣ ਅਖਾੜਾ ਭਖ ਚੁੱਕਾ ਹੈ। ਵਿਰੋਧੀਆਂ ਵੱਲੋਂ ਇੱਕ ਦੂਜੇ ਉੱਤੇ ਆਰੋਪਾ ਦਾ ਸਿਲਸਿਲਾਂ ਵੀ ਜਾਰੀ ਹੈ। ਅਜਿਹੇ 'ਚ ਅੱਜ ਚੋਣ ਕਮਿਸ਼ਨ ਵੱਲੋਂ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਇਸ ਤੋਂ ਇਲਾਵਾ ਜੋ ਉਮੀਦਵਾਰ ਅੱਜ ਚੋਣਾਂ ਤੋਂ ਆਪਣਾ ਨਾਂਅ ਵਾਪਿਸ ਲੈਣਾ ਚਾਹੁੰਦਾ ਹੈ ਤਾਂ ਉਹ ਅੱਜ ਵੀ ਦੇ ਦਿਨ ਹੀ ਲੈ ਸਕਦਾ ਹੈ।
ਨਿਗਮ ਚੋਣਾਂ 2021: ਅੱਜ ਅਲਾਟ ਕੀਤੇ ਜਾਣਗੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ - ਨਿਗਮ ਚੋਣਾਂ 2021
ਅੱਜ ਚੋਣ ਕਮਿਸ਼ਨ ਵੱਲੋਂ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਇਸ ਤੋਂ ਇਲਾਵਾ ਜੋ ਉਮੀਦਵਾਰ ਅੱਜ ਚੋਣਾਂ ਤੋਂ ਆਪਣਾ ਨਾਂਅ ਵਾਪਿਸ ਲੈਣਾ ਚਾਹੁੰਦਾ ਹੈ ਤਾਂ ਉਹ ਅੱਜ ਵੀ ਦੇ ਦਿਨ ਹੀ ਲੈ ਸਕਦਾ ਹੈ।
ਹਾਲਾਂਕਿ ਆਮ ਆਦਮੀ ਪਾਰਟੀ ਨੇ ਪਹਿਲਾਂ ਹੀ ਸਾਫ਼ ਕਰ ਦਿੱਤਾ ਹੈ ਕਿ ਉਹ ਨਿਗਮ ਚੋਣਾਂ ਆਪਣੀ ਪਾਰਟੀ ਦੇ ਚੋਣ ਨਿਸ਼ਾਨ ਹੇਠ ਲੜ੍ਹਣਗੇ। ਉਥੇ ਹੀ ਅਕਾਲੀ ਦਲ,ਭਾਜਪਾ ਤੇ ਕਾਂਗਰਸ ਪਹਿਲਾਂ ਤੋਂ ਹੀ ਅਪਣੀ ਪਾਰਟੀ ਦੇ ਚੋਣ ਨਿਸ਼ਾਨ ਹੇਠ ਚੋਣਾਂ ਲੜ੍ਹਦੇ ਹੋਏ ਆਏ ਹਨ। ਦੱਸਣਯੋਗ ਹੈ ਕਿ ਚੋਣ ਪ੍ਰਚਾਰ 12 ਫਰਵਰੀ 2021 ਨੂੰ ਸ਼ਾਮ 5:00 ਵਜੇ ਤੱਕ ਕੀਤਾ ਜਾ ਸਕੇਗਾ। ਇਸ ਤੋਂ ਬਾਅਦ ਕਿਸੇ ਵੀ ਪਾਰਟੀ ਜਾਂ ਆਜ਼ਾਦ ਉਮੀਦਵਾਰ ਚੋਣ ਪ੍ਰਚਾਰ ਨਹੀਂ ਕਰ ਸਕੇਗਾ।
ਨਿਗਮ ਚੋਣਾਂ ਦੀਆਂ ਵੋਟਾਂ 14 ਫਰਵਰੀ 2021 ਨੂੰ ਸਵੇਰੇ 08.00 ਵਜੇ ਤੋਂ ਸ਼ਾਮ 4 ਵਜੇ ਤੱਕ ਹੋਣਗੀਆਂ। ਵੋਟਾਂ ਦੀ ਗਿਣਤੀ 17 ਫਰਵਰੀ ਨੂੰ ਕੀਤੀ ਜਾਏਗੀ। ਇਸੇ ਹੀ ਦਿਨ ਨਿਗਮ ਚੋਣਾਂ ਦੇ ਨਤੀਜੇ ਵੀ ਐਲਾਨੇ ਜਾਣਗੇ। ਚੋਣਾਂ ਕਰਵਾਉਣ ਲਈ 145ਰਿਟਰਨਿੰਗ ਅਫ਼ਸਰ ਅਤੇ 145 ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤੇ ਗਏ ਹਨ। ਇਨ੍ਹਾਂ ਚੋਣਾਂ ਨੂੰ ਨਿਰਪੱਖਤਾ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ 30 ਆਈ.ਏ.ਐਸ./ਪੀ.ਸੀ.ਐਸ. ਨੂੰ ਚੋਣ ਅਬਜਰਵਰ ਅਤੇ 6 ਆਈ.ਪੀ.ਐਸ. ਅਧਿਕਾਰੀਆਂ ਨੂੰ ਪੁਲਿਸ ਅਬਜਰਵਰ ਲਗਾਏ ਗਏ ਹਨ।