ਚੰਡੀਗੜ੍ਹ:24 ਮਈ ਨੂੰ ਆਪਣੇ ਹੀ ਮੰਤਰੀ ’ਤੇ ਵੱਡੀ ਕਾਰਵਾਈ ਕਰਦੇ ਹੋਏਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਸੀ। ਸਿਹਤ ਮੰਤਰੀ ਵਿਜੇ ਸਿੰਗਲਾ ਵੱਲੋਂ ਠੇਕੇ ’ਤੇ ਆਏ ਅਧਿਕਾਰੀਆਂ ਤੋਂ ਇੱਕ ਫੀਸਦ ਕਮਿਸ਼ਨ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਤਹਿਤ ਇਹ ਕਾਰਵਾਈ ਹੋਈ ਸੀ। ਕੈਬਨਿਟ ਤੋਂ ਬਰਖਾਸਤ ਕਰਨ ਤੋਂ ਬਾਅਦ ਪੰਜਾਬ ਪੁਲਿਸ ਨੇ ਮੰਤਰੀ ਸਿੰਗਲਾ ਨੂੰ ਗ੍ਰਿਫ਼ਤਾਰ ਕਰ ਕੋਰਟ ਵਿੱਚ ਪੇਸ਼ ਕੀਤਾ ਸੀ ਜਿੱਥੇ ਕੋਰਟ ਨੇ ਡਾ. ਸਿੰਗਲਾ ਨੂੰ 27 ਮਈ ਤੱਕ ਪੁਲਿਸ ਰਿਮਾਂਡ ਉੱਤੇ ਭੇਜ ਦਿੱਤਾ ਸੀ। ਉਥੇ ਹੀ ਰਿਮਾਂਡ ਪੂਰਾ ਹੋਣ ਤੋਂ ਬਾਅਦ ਡਾ. ਸਿੰਗਲਾ ਨੂੰ ਅੱਜ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਇਹ ਸੀ ਪੂਰਾ ਮਾਮਲਾ: ਦੱਸ ਦਈਏ ਕਿ ਇੱਕ ਅਧਿਕਾਰੀ ਵੱਲੋਂ ਕਰੀਬ ਦਸ ਦਿਨ ਪਹਿਲਾਂ ਮੁੱਖ ਮੰਤਰੀ ਦਫਤਰ ਵਿਖੇ ਵਿਜੇ ਸਿੰਗਲਾ ਵੱਲੋਂ ਭ੍ਰਿਸ਼ਟਾਚਾਰ ਕਰਨ ਦੀ ਸੂਚਨਾ ਦਿੱਤੀ ਗਈ ਸੀ। ਜਿਸ ’ਤੇ ਸੀਐੱਮ ਮਾਨ ਨੇ ਖੁਦ ਅਧਿਕਾਰੀ ਨੂੰ ਭਰੋਸਾ ਦਿੱਤਾ ਸੀ ਕਿ ਉਹ ਉਸਦੇ ਨਾਲ ਹਨ ਅਤੇ ਉਨ੍ਹਾਂ ਨੂੰ ਕਿਸੇ ਵੀ ਮੰਤਰੀ ਤੋਂ ਡਰਨ ਦੀ ਲੋੜ ਨਹੀਂ ਹੈ। ਭ੍ਰਿਸ਼ਟਾਚਾਰ ਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜੋ:'PU ਨੂੰ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ ਲੜੇਗਾ ਲੜਾਈ'
ਅਧਿਕਾਰੀਆਂ ਤੋਂ ਮੰਗੀ ਸੀ ਕਮਿਸ਼ਨ:ਸਿਹਤ ਮੰਤਰੀ ਵਿਜੇ ਸਿੰਗਲਾ ਵੱਲੋਂ ਠੇਕੇ ’ਤੇ ਆਏ ਅਧਿਕਾਰੀਆਂ ਤੋਂ ਇੱਕ ਫੀਸਦ ਕਮਿਸ਼ਨ ਦੀ ਮੰਗ ਕੀਤੀ ਜਾ ਰਹੀ ਸੀ। ਸ਼ਿਕਾਇਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ਼ਨ ਲੈਂਦੇ ਹੋਏ ਵਿਜੇ ਸਿੰਗਲਾ ਤੋਂ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ। ਦੇਸ਼ ਦੇ ਇਤਿਹਾਸ 'ਚ ਦੂਜੀ ਵਾਰ ਕਿਸੇ ਮੁੱਖ ਮੰਤਰੀ ਨੇ ਆਪਣੇ ਮੰਤਰੀ 'ਤੇ ਸਿੱਧੀ ਕਾਰਵਾਈ ਕੀਤੀ ਹੈ।