ਚੰਡੀਗੜ੍ਹ:ਚੰਡੀਗੜ੍ਹ ਵਿੱਚ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ (Congress and Shiromani Akali Dal) ਦਲ ਦੇ ਸਾਬਕਾ ਅਤੇ ਮੌਜੂਦਾ ਕੌਂਸਲਰ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਮੰਤਰੀ ਲਾਲ ਚੰਦ ਕਟਾਰੂਚੱਕ (Minister Lal Chand Kataruchak) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਰਜਕਾਲ ਦੌਰਾਨ ਹੋਏ ਵੱਡੇ ਕੰਮ ਹੋਏ ਹਮ ਤੇ ਇੰਨ੍ਹਾਂ ਕੰਮਾਂ ਤੋਂ ਪ੍ਰਭਾਵਿਤ ਹੋਕੇ ਵਿਰੋਧੀ ਪਾਰਟੀਆਂ ਦੇ ਲੋਕ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਪਿਛਲੇ ਛੇ ਮਹੀਨਿਆਂ ਵਿੱਚ ਜਿਸ ਤਰ੍ਹਾਂ ਨਾਲ ਸੀਐੱਮ ਮਾਨ ਨੇ ਕੰਮ ਕੀਤਾ ਹੈ ਅਤੇ ਇੱਕ ਵੱਡਾ ਕਦਮ ਚੁੱਕਿਆ ਹੈ, ਉਸ ਤੋਂ ਪੰਜਾਬ ਦੇ ਲੋਕ ਵੀ ਖੁਸ਼ ਹਨ। ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਲੋਕਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਸ ਸਮੇਂ ਦੇਸ਼ ਵਿੱਚ ਆਗੂ ਸੀਬੀਆਈ ਅਤੇ ਈਡੀ ਦੇ ਡਰੋਂ ਭੱਜ ਰਹੇ ਹਨ। ਉਸ ਸਮੇਂ ਲੋਕ ਤੁਹਾਡੇ ਵਿੱਚ ਆਪਣੇ ਆਪ ਨੂੰ ਜੋੜ ਰਹੇ ਹਨ।
ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ 'ਆਪ' 'ਚ ਹੋਏ ਸ਼ਾਮਿਲ ਹਾਈ ਕੋਰਟ ਵੱਲੋਂ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ਜਾਂ ਨੋਟਿਸ ਜਾਰੀ ਕਰਨ ਤੋਂ ਰੋਕਣ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਆਰਥਿਕ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਵਨ ਐਮਐਲਏ ਵਨ ਪੈਨਸ਼ਨ (One MLA One Pension) ਦਾ ਕਦਮ ਚੁੱਕਿਆ ਸੀ ਕਿਉਂਕਿ ਕਈ ਵਿਧਾਇਕਾਂ ਨੂੰ ਕਈ ਲਾਭ ਦਿੱਤੇ ਗਏ ਸਨ। ਉਨ੍ਹਾਂ ਨੂੰ ਪੈਨਸ਼ਨ ਮਿਲ ਰਹੀ ਸੀ, ਜਿਸ ਕਾਰਨ ਪੰਜਾਬ ਦੇ ਖਜ਼ਾਨੇ ਉੱਤੇ ਬੋਝ ਪੈ ਰਿਹਾ ਸੀ।
ਇਸ ਦੇ ਨਾਲ ਹੀ ਵੱਖ-ਵੱਖ ਮਾਮਲਿਆਂ ਵਿੱਚ ਵਿਜੀਲੈਂਸ ਦੀ ਜਾਂਚ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਵਿਜੀਲੈਂਸ ਹਰ ਮਾਮਲੇ ਦੀ ਆਪਣੇ ਪੱਧਰ ਉੱਤੇ ਜਾਂਚ ਕਰ ਰਹੀ ਹੈ। ਭਾਵੇਂ ਇਹ ਆਪਰੇਸ਼ਨ ਲੋਟਸ (Operation Lotus) ਦੀ ਗੱਲ ਹੋਵੇ ਜਾਂ ਫਿਰ ਉਸ ਦੇ ਵਿਭਾਗ ਵੱਲੋਂ ਕੁਝ ਅਫਸਰਾਂ ਅਤੇ ਮੰਤਰੀਆਂ ਦੀ ਵਿਜੀਲੈਂਸ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਵਿਜੀਲੈਂਸ ਹਰ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰੇਗੀ ਅਤੇ ਤੱਥਾਂ ਨੂੰ ਸਾਹਮਣੇ ਲਿਆਂਦਾ ਜਾਵੇਗਾ।
ਇਹ ਵੀ ਪੜ੍ਹੋ:ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਅਫਰੀਕਨ ਸਵਾਈਨ ਫੀਵਰ ਤੋਂ ਘਬਰਾਉਣ ਦੀ ਨਹੀਂ ਲੋੜ