ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਪੰਜਾਬ-ਹਰਿਆਣਾ ਹਾਈ ਕੋਰਟ ਨੇ ਜਾਇਦਾਦ ਤੋਂ ਵੱਧ ਆਮਦਨ ਮਾਮਲੇ 'ਚ ਕੈਪਟਨ ਅਮਰਿੰਦਰ ਸਿੰਘ 'ਤੇ ਉਨ੍ਹਾਂ ਦੇ ਪੁੱਤਰ ਰਾਜਵਿੰਦਰ ਸਿੰਘ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
ਜਾਇਦਾਦ ਤੋਂ ਵੱਧ ਆਮਦਨ ਮਾਮਲੇ 'ਚ ਕੈਪਟਨ ਅਮਰਿੰਦਰ ਸਿੰਘ ਨੂੰ ਨੋਟਿਸ - CAPTAIN OF PUNJAB
ਜਾਇਦਾਦ ਤੋਂ ਵੱਧ ਆਮਦਨ ਮਾਮਲੇ 'ਚ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਨੋਟਿਸ ਜਾਰੀ ਕਰਕੇ ਤਲਬ ਕੀਤਾ ਹੈ। ਉਨ੍ਹਾਂ ਦੇ ਬੇਟੇ ਰਾਜਵਿੰਦਰ ਸਿੰਘ ਨੂੰ ਵੀ ਨੋਟਿਸ ਭੇਜਿਆ ਗਿਆ ਹੈ।
![ਜਾਇਦਾਦ ਤੋਂ ਵੱਧ ਆਮਦਨ ਮਾਮਲੇ 'ਚ ਕੈਪਟਨ ਅਮਰਿੰਦਰ ਸਿੰਘ ਨੂੰ ਨੋਟਿਸ](https://etvbharatimages.akamaized.net/etvbharat/images/768-512-2870734-470-7d4e0390-51fe-46f4-bf0b-720f8db63912.jpg)
ਫ਼ਾਈਲ ਫ਼ੋਟੋ
ਦਰਅਸਲ, ਪਿਛਲੇ ਸਾਲ ਕਮਾਈ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ 'ਚ ਇਨਕਮ ਟੈਕਸ ਵਿਭਾਗ ਨੇ ਕੈਪਟਨ ਅਮਰਿੰਦਰ ਸਿੰਘ ਤੇ ਰਾਜਵਿੰਦਰ ਸਿੰਘ ਨੂੰ ਸਮਨ ਵੀ ਜਾਰੀ ਕੀਤਾ ਸੀ ਪਰ ਇਨਕਮ ਟੈਕਸ ਵਿਭਾਗ ਦੇ ਨੋਟਿਸ ਨੂੰ ਲੁਧਿਆਣਾ ਦੀ ਅਦਾਲਤ ਨੇ ਰੱਦ ਕਰ ਦਿੱਤਾ ਸੀ। ਇਨਕਮ ਟੈਕਸ ਵਿਭਾਗ ਨੇ ਲੁਧਿਆਣਾ ਅਦਾਲਤ ਦੇ ਫ਼ੈਸਲੇ ਨੂੰ ਹਾਈ ਕੋਰਟ 'ਚ ਚੁਣੌਤੀ ਦਿੱਤੀ ਹੈ।
Last Updated : Apr 1, 2019, 8:50 PM IST