ਪੰਜਾਬ

punjab

ETV Bharat / city

ਸੂਬੇ 'ਚ ਕੋਰੋਨਾ ਮਾਮਲਿਆਂ ਦੀ ਗਿਣਤੀ 50 ਹਜ਼ਾਰ ਤੋਂ ਪਾਰ

ਸ਼ਨੀਵਾਰ ਨੂੰ ਸੂਬੇ ਵਿੱਚ 1474 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 41 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 50 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 1348 ਤੱਕ ਪਹੁੰਚ ਗਿਆ ਹੈ।

ਕੋਵਿਡ ਬੁਲੇਟਿਨ ਪੰਜਾਬ
ਕੋਵਿਡ ਬੁਲੇਟਿਨ ਪੰਜਾਬ

By

Published : Aug 29, 2020, 8:52 PM IST

ਚੰਡੀਗੜ੍ਹ: ਪੰਜਾਬ ਵਿੱਚ ਸ਼ਨੀਵਾਰ ਨੂੰ ਕੋਰੋਨਾ ਵਾਇਰਸ ਦੇ 1474 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 41 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 50 ਹਜ਼ਾਰ ਤੋਂ ਪਾਰ ਹੋ ਗਈ ਹੈ।

ਕੋਵਿਡ ਬੁਲੇਟਿਨ ਪੰਜਾਬ

ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ 50848 ਹੋ ਗਈ ਹੈ ਅਤੇ ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 1348 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਕੋਵਿਡ ਬੁਲੇਟਿਨ ਪੰਜਾਬ
ਕੋਵਿਡ ਬੁਲੇਟਿਨ ਪੰਜਾਬ

ਸ਼ਨੀਵਾਰ ਨੂੰ ਦਰਜ ਕੀਤੀਆਂ ਗਈਆਂ 41 ਮੌਤਾਂ ਵਿੱਚ ਕਿਹੜੇ-ਕਿਹੜੇ ਜ਼ਿਲ੍ਹੇ ਵਿੱਚ ਕਿੰਨੀਆਂ ਮੌਤਾਂ ਹੋਈਆਂ ਹਨ, ਉਨ੍ਹਾਂ ਦੀ ਗਿਣਤੀ ਇਸ ਤਰ੍ਹਾਂ ਹੈ: 2 ਅੰਮ੍ਰਿਤਸਰ, 1 ਫ਼ਰੀਦਕੋਟ, 2 ਫ਼ਤਿਹਗੜ੍ਹ ਸਾਹਿਬ, 2 ਹੁਸ਼ਿਆਰਪੁਰ, 3 ਜਲੰਧਰ, 17 ਲੁਧਿਆਣਾ, 2 ਮੋਗਾ, 1 ਮੋਹਾਲੀ ਅਤੇ 10 ਮੌਤਾਂ ਪਟਿਆਲਾ ਵਿੱਚ ਹੋਈਆਂ ਹਨ।

ਕੋਵਿਡ ਬੁਲੇਟਿਨ ਪੰਜਾਬ

ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 50848 ਮਰੀਜ਼ਾਂ ਵਿੱਚੋਂ 34091 ਲੋਕ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 15409 ਐਕਟਿਵ ਮਾਮਲੇ ਹਨ।

ABOUT THE AUTHOR

...view details