ਪੰਜਾਬ

punjab

ETV Bharat / city

33 ਨਵੇਂ ਕੇਸਾਂ ਦੀ ਪੁਸ਼ਟੀ, 1918 ਮਰੀਜ਼ਾਂ ਨੇ ਕੋਰੋਨਾ ਨੂੰ ਦਿੱਤੀ ਮਾਤ

ਬੁੱਧਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 33 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2139 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 181 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 40 ਲੋਕਾਂ ਦੀ ਮੌਤ ਹੋਈ ਹੈ।

ਕੋਰੋਨਾ
ਕੋਰੋਨਾ

By

Published : May 27, 2020, 7:55 PM IST

ਚੰਡੀਗੜ੍ਹ: ਪੰਜਾਬ ਵਿੱਚ ਬੁੱਧਵਾਰ ਨੂੰ ਕੋਰੋਨਾ ਵਾਇਰਸ ਦੇ 33 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2139 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 181 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 40 ਲੋਕਾਂ ਦੀ ਮੌਤ ਹੋਈ ਹੈ।

ਮੀਡੀਆ ਬੁਲੇਟਿਨ

ਇਨ੍ਹਾਂ 33 ਨਵੇਂ ਮਾਮਲਿਆਂ ਵਿੱਚੋਂ 2 ਸੰਗਰੂਰ, 16 ਅੰਮ੍ਰਿਤਸਰ, 1 ਗੁਰਦਾਸਪੁਰ, 3 ਪਠਾਨਕੋਟ, 1 ਬਰਨਾਲਾ, 1 ਲੁਧਿਆਣਾ, 2 ਤਰਨ ਤਾਰਨ ਅਤੇ 7 ਮਾਮਲੇ ਪਟਿਆਲਾ ਤੋਂ ਸਾਹਮਣੇ ਆਏ ਹਨ।

ਵੱਡੀ ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 2139 ਮਰੀਜ਼ਾਂ ਵਿੱਚੋਂ 1918 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 181 ਐਕਟਿਵ ਮਾਮਲੇ ਹਨ।

ਮੀਡੀਆ ਬੁਲੇਟਿਨ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 72468 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 66417 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 3912 ਲੋਕਾਂ ਦੇ ਨਤੀਜੇ ਆਉਣੇ ਅਜੇ ਬਾਕੀ ਹਨ।

ਮੀਡੀਆ ਬੁਲੇਟਿਨ

ABOUT THE AUTHOR

...view details