ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਵਾਇਰਸ ਕਾਰਨ 9ਵੀਂ ਮੌਤ ਹੋ ਗਈ ਹੈ। ਰੂਪਨਗਰ ਦੇ ਪਿੰਡ ਚਿਤਾਮਲੀ ਦੇ ਕੋਰੋਨਾ ਵਾਇਰਸ ਪੀੜਤ 55 ਸਾਲ ਦੇ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਉਸ ਨੂੰ ਪੀਜੀਆਈ ਚੰਡੀਗੜ੍ਹ 'ਚ ਰੱਖਿਆ ਗਿਆ ਸੀ, ਜਿਥੇ ਉਸ ਦੀ ਮੌਤ ਹੋ ਗਈ।
ਪੰਜਾਬ 'ਚ ਕੋੋਰੋਨਾ ਵਾਇਰਸ ਕਾਰਨ 9ਵੀਂ ਮੌਤ, ਮਰੀਜ਼ਾਂ ਦੀ ਗਿਣਤੀ 114 ਹੋਈ - ਪੰਜਾਬ ਵਿੱਚ ਕੋਰੋਨਾ ਵਾਇਰਸ
ਪੰਜਾਬ ਵਿੱਚ ਕੋਰੋਨਾ ਵਾਇਰਸ ਕਾਰਨ 9ਵੀਂ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਮਰੀਜ਼ਾਂ ਦੀ ਗਿਣਤੀ ਵੀ ਵਧ ਕੇ 114 ਹੋਈ।
ਫ਼ੋਟੋ
ਇਸ ਨਾਲ ਸੂਬੇ ਵਿੱਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 9 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੇ ਮਾਮਲਿਆਂ ਵਿੱਚ ਵੀ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਬੀਤੇ ਦਿਨੀਂ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਅੰਕੜਿਆਂ ਮੁਤਾਬਕ ਸੂਬੇ ਵਿੱਚ ਕੋਰੋਨਾ ਦੇ ਕੁੱਲ 106 ਮਰੀਜ਼ ਸਨ ਪਰ ਲੁਧਿਆਣਾ ਤੋਂ 2 ਅਤੇ ਮੋਹਾਲੀ ਤੋਂ 6 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 114 ਪਹੁੰਚ ਗਈ ਹੈ।
Last Updated : Apr 9, 2020, 9:43 AM IST