ਚੰਡੀਗੜ੍ਹ: ਪੰਜਾਬ ਵਿੱਚ ਬੁੱਧਵਾਰ ਨੂੰ ਕੋਰੋਨਾ ਵਾਇਰਸ ਦੇ 35 ਮਾਮਲੇ ਸਾਹਮਣੇ ਆਏ ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 391 ਹੋ ਗਈ ਹੈ। ਇਨ੍ਹਾਂ 35 ਨਵੇਂ ਮਾਮਲਿਆਂ ਵਿੱਚੋਂ 11 ਲੁਧਿਆਣਾ, 3 ਫ਼ਰੀਦਕੋਟ, 1 ਜਲੰਧਰ, 2 ਮੋਹਾਲੀ, 1 ਸੰਗਰੂਰ, 3 ਹੁਸ਼ਿਆਰਪੁਰ, 2 ਬਠਿੰਡਾ, 2 ਨਵਾਂਸ਼ਹਿਰ, 2 ਕਪੂਰਥਲਾ ਅਤੇ 2 ਪਟਿਆਲਾ ਤੋਂ ਸਾਹਮਣੇ ਆਏ ਹਨ। ਕੋਵਿਡ-19 ਕਾਰਨ ਹੁਣ ਤੱਕ ਸੂਬੇ ਵਿੱਚ 19 ਲੋਕਾਂ ਦੀ ਮੌਤ ਹੋਈ ਹੈ।
ਕੋਰੋਨਾ ਨੇ ਜਕੜਿਆ ਪੰਜਾਬ, 391 ਹੋਈ ਮਰੀਜ਼ਾਂ ਦੀ ਗਿਣਤੀ, 19 ਮੌਤਾਂ
ਬੁੱਧਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 35 ਮਾਮਲੇ ਸਾਹਮਣੇ ਆਏ ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 391 ਹੋ ਗਈ ਹੈ। ਇਨ੍ਹਾਂ 33 ਨਵੇਂ ਮਾਮਲਿਆਂ ਵਿੱਚੋਂ 11 ਲੁਧਿਆਣਾ, 3 ਫ਼ਰੀਦਕੋਟ, 1 ਜਲੰਧਰ, 2 ਮੋਹਾਲੀ, 1 ਸੰਗਰੂਰ, 3 ਹੁਸ਼ਿਆਰਪੁਰ, 2 ਬਠਿੰਡਾ, 2 ਨਵਾਂਸ਼ਹਿਰ, 2 ਕਪੂਰਥਲਾ ਅਤੇ 2 ਪਟਿਆਲਾ ਤੋਂ ਸਾਹਮਣੇ ਆਏ ਹਨ।
ਇਨ੍ਹਾਂ 391 ਮਰੀਜ਼ਾਂ ਵਿੱਚੋਂ 104 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਵੀ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 252 ਐਕਟਿਵ ਮਾਮਲੇ ਹਨ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਸ਼ੱਕੀ ਮਰੀਜ਼ਾਂ ਗਿਣਤੀ 18670 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 15690 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਹੈ। 2605 ਲੋਕਾਂ ਦੇ ਨਤੀਜੇ ਆਉਣੇ ਅਜੇ ਬਾਕੀ ਹਨ।
21 ਜ਼ਿਲ੍ਹੇ ਆਏ ਕੋਰੋਨਾ ਦੀ ਮਾਰ ਹੇਠ
ਪੰਜਾਬ ਦੇ 22 ਜ਼ਿਲ੍ਹਿਆਂ ਵਿੱਚੋਂ 21 ਜ਼ਿਲ੍ਹੇ ਕੋਰੋਨਾ ਦੀ ਮਾਰ ਹੇਠ ਹਨ। ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਕੋਰੋਨਾ ਦੇ ਮਰੀਜ਼ਾਂ ਦੇ ਹੁਣ ਤੱਕ ਆਏ ਮਾਮਲਿਆਂ ਦੀ ਗਿਣਤੀ ਇਸ ਤਰ੍ਹਾਂ ਹੈ। ਜਲੰਧਰ ਵਿੱਚ 86, ਮੋਹਾਲੀ ਵਿੱਚ 73, ਪਟਿਆਲਾ ਵਿੱਚ 63, ਪਠਾਨਕੋਟ ਵਿੱਚ 25, ਨਵਾਂਸ਼ਹਿਰ ਵਿੱਚ 22, ਲੁਧਿਆਣਾ ਵਿੱਚ 29, ਅੰਮ੍ਰਿਤਸਰ ਵਿੱਚ 14, ਮਾਨਸਾ ਵਿੱਚ 13, ਹੁਸ਼ਿਆਰਪੁਰ ਵਿੱਚ 11, ਤਰਨ ਤਾਰਨ ਵਿੱਚ 7, ਮੋਗਾ ਵਿੱਚ 4, ਰੋਪੜ ਵਿੱਚ 3, ਕਪੂਰਥਲਾ ਵਿੱਚ 8, ਸੰਗਰੂਰ ਵਿੱਚ 4, ਫ਼ਰੀਦਕੋਟ ਵਿੱਚ 6, ਫ਼ਤਿਹਗੜ੍ਹ ਸਾਹਿਬ ਵਿੱਚ 2, ਬਰਨਾਲਾ ਵਿੱਚ 2, ਬਠਿੰਡਾ ਵਿੱਚ 2, ਮੁਕਤਸਰ ਸਾਹਿਬ ਵਿੱਚ 1, ਗੁਰਦਾਸਪੁਰ ਵਿੱਚ 1 ਅਤੇ ਫ਼ਿਰੋਜ਼ਪੁਰ ਵਿੱਚ 1 ਕੋਰੋਨਾ ਪੌਜ਼ੀਟਿਵ ਕੇਸ ਹੈ।