ਪੰਜਾਬ

punjab

By

Published : Apr 30, 2020, 7:11 PM IST

Updated : May 1, 2020, 10:58 AM IST

ETV Bharat / city

ਪੰਜਾਬ 'ਚ ਕੋਰੋਨਾ ਦਾ ਕਹਿਰ, ਇੱਕ ਦਿਨ 'ਚ ਆਏ 105 ਮਾਮਲੇ, 20 ਮੌਤਾਂ

ਵੀਰਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 105 ਮਾਮਲੇ ਸਾਹਮਣੇ ਆਏ ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 480 ਹੋ ਗਈ ਹੈ। ਹੁਣ ਤੱਕ ਸੂਬੇ ਵਿੱਚ ਇੱਕ ਦਿਨ ਵਿੱਚ ਆਏ ਮਾਮਲਿਆਂ 'ਚ ਇਹ ਸਭ ਤੋਂ ਜ਼ਿਆਦਾ ਹੈ।

ਪੰਜਾਬ 'ਚ ਕੋਰੋਨਾ ਦਾ ਕਹਿਰ, ਇੱਕ ਦਿਨ 'ਚ ਆਏ 105 ਮਾਮਲੇ, 20 ਮੌਤਾਂ
ਪੰਜਾਬ 'ਚ ਕੋਰੋਨਾ ਦਾ ਕਹਿਰ, ਇੱਕ ਦਿਨ 'ਚ ਆਏ 105 ਮਾਮਲੇ, 20 ਮੌਤਾਂ

ਚੰਡੀਗੜ੍ਹ: ਪੰਜਾਬ ਵਿੱਚ ਬੁੱਧਵਾਰ ਨੂੰ ਕੋਰੋਨਾ ਵਾਇਰਸ ਦੇ 105 ਮਾਮਲੇ ਸਾਹਮਣੇ ਆਏ ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 480 ਹੋ ਗਈ ਹੈ। ਇਨ੍ਹਾਂ 105 ਮਾਮਲਿਆਂ ਵਿੱਚੋਂ 13 ਮੋਹਾਲੀ, 1 ਮੋਗਾ, 7 ਤਰਨ ਤਾਰਨ, 3 ਗੁਰਦਾਸਪੁਰ, 3 ਜਲੰਧਰ, 3 ਮੁਕਤਸਰ, 2 ਸੰਗਰੂਰ 1 ਨਵਾਂ ਸ਼ਹਿਰ, 6 ਕਪੂਰਥਲਾ, 1 ਪਟਿਆਲਾ, 2 ਰੋਪੜ, 1 ਫ਼ਿਰੋਜ਼ਪੁਰ, 28 ਅੰਮ੍ਰਿਤਸਰ ਅਤੇ 34 ਮਾਮਲੇ ਲੁਧਿਆਣਾ ਤੋਂ ਸਾਹਮਣੇ ਆਏ ਹਨ। ਕੋਵਿਡ-19 ਕਾਰਨ ਹੁਣ ਤੱਕ ਸੂਬੇ ਵਿੱਚ 20 ਲੋਕਾਂ ਦੀ ਮੌਤ ਵੀ ਹੋਈ ਹੈ।

ਇਨ੍ਹਾਂ 480 ਮਰੀਜ਼ਾਂ ਵਿੱਚੋਂ 104 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 356 ਐਕਟਿਵ ਮਾਮਲੇ ਹਨ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਵੀਰਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਸ਼ੱਕੀ ਮਰੀਜ਼ਾਂ ਗਿਣਤੀ 21205 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 17286 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਹੈ। 3439 ਲੋਕਾਂ ਦੇ ਨਤੀਜੇ ਆਉਣੇ ਅਜੇ ਬਾਕੀ ਹਨ।

21 ਜ਼ਿਲ੍ਹੇ ਕੋਰੋਨਾ ਦੀ ਮਾਰ ਹੇਠ
ਪੰਜਾਬ ਦੇ 22 ਜ਼ਿਲ੍ਹਿਆਂ ਵਿੱਚੋਂ 21 ਜ਼ਿਲ੍ਹੇ ਕੋਰੋਨਾ ਦੀ ਮਾਰ ਹੇਠ ਹਨ। ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਕੋਰੋਨਾ ਦੇ ਮਰੀਜ਼ਾਂ ਦੇ ਹੁਣ ਤੱਕ ਆਏ ਮਾਮਲਿਆਂ ਦੀ ਗਿਣਤੀ ਇਸ ਤਰ੍ਹਾਂ ਹੈ। ਜਲੰਧਰ ਵਿੱਚ 89, ਮੋਹਾਲੀ ਵਿੱਚ 86, ਪਟਿਆਲਾ ਵਿੱਚ 64, ਪਠਾਨਕੋਟ ਵਿੱਚ 25, ਨਵਾਂਸ਼ਹਿਰ ਵਿੱਚ 23, ਲੁਧਿਆਣਾ ਵਿੱਚ 63, ਅੰਮ੍ਰਿਤਸਰ ਵਿੱਚ 14, ਮਾਨਸਾ ਵਿੱਚ 13, ਹੁਸ਼ਿਆਰਪੁਰ ਵਿੱਚ 11, ਤਰਨ ਤਾਰਨ ਵਿੱਚ 14, ਮੋਗਾ ਵਿੱਚ 5, ਰੋਪੜ ਵਿੱਚ 5, ਕਪੂਰਥਲਾ ਵਿੱਚ 12, ਸੰਗਰੂਰ ਵਿੱਚ 6, ਫ਼ਰੀਦਕੋਟ ਵਿੱਚ 6, ਫ਼ਤਿਹਗੜ੍ਹ ਸਾਹਿਬ ਵਿੱਚ 2, ਬਰਨਾਲਾ ਵਿੱਚ 2, ਬਠਿੰਡਾ ਵਿੱਚ 2, ਮੁਕਤਸਰ ਸਾਹਿਬ ਵਿੱਚ 4, ਗੁਰਦਾਸਪੁਰ ਵਿੱਚ 4 ਅਤੇ ਫ਼ਿਰੋਜ਼ਪੁਰ ਵਿੱਚ 2 ਕੋਰੋਨਾ ਪੌਜ਼ੀਟਿਵ ਕੇਸ ਹਨ।

Last Updated : May 1, 2020, 10:58 AM IST

ABOUT THE AUTHOR

...view details