ਪੰਜਾਬ

punjab

By

Published : Apr 13, 2020, 8:53 PM IST

Updated : Apr 13, 2020, 9:01 PM IST

ETV Bharat / city

ਕੋਵਿਡ-19: ਕੈਪਟਨ ਸਰਕਾਰ ਨੇ ਸੂਬੇ ਦੇ ਹਾਲਾਤ 'ਤੇ ਚਰਚਾ ਲਈ ਸੱਦੀ ਸਰਬ ਦਲੀ ਬੈਠਕ

ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਦਾ ਪ੍ਰੋਕਪ ਹੈ। ਕੋਰੋਨਾ ਵਾਇਰਸ ਤੋਂ ਲੋਕਾਂ ਨੂੰ ਬਚਾਉਣ ਲਈ ਸੂਬਾ ਸਰਕਾਰ ਨੇ ਪੰਜਾਬ ਵਿੱਚ ਕਰਫਿਊ ਲਗਾਇਆ ਹੋਇਆ ਹੈ। ਇਸ ਸਕੰਟ ਦੀ ਘੜੀ ਵਿੱਚੋਂ ਪੰਜਾਬ ਨੂੰ ਕੱਢਣ ਲਈ ਪੰਜਾਬ ਸਰਕਾਰ ਨੇ ਸਰਬ ਪਾਰਟੀ ਬੈਠਕ ਕਰਨ ਦਾ ਫੈਸਲਾ ਲਿਆ ਹੈ। ਵੱਖ ਵੱਖ ਪਾਰਟੀਆਂ ਤੇ ਸੁਝਾਵਾਂ ਲਈ 14 ਅਪ੍ਰੈਲ ਨੂੰ ਆਲ ਪਾਰਟੀ ਮੀਟਿੰਗ 3 ਵਜੇ ਕੀਤੀ ਜਾਵੇਗੀ। ਮੀਟਿੰਗ ਵੀਡੀਓ ਕਾਨਫਰੰਸ ਰਾਹੀਂ ਹੀ ਹੋਵੇਗੀ ।

ਕੋਵਿਡ-19: ਕੈਪਟਨ ਸਰਕਾਰ ਨੇ ਸੂਬੇ ਦੇ ਹਾਲਾਤ 'ਤੇ ਚਰਚਾ ਲਈ ਸੱਦੀ ਸਰਬ ਦਲੀ ਬੈਠਕ
ਕੋਵਿਡ-19: ਕੈਪਟਨ ਸਰਕਾਰ ਨੇ ਸੂਬੇ ਦੇ ਹਾਲਾਤ 'ਤੇ ਚਰਚਾ ਲਈ ਸੱਦੀ ਸਰਬ ਦਲੀ ਬੈਠਕ

ਚੰਡੀਗੜ੍ਹ : ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਦਾ ਪ੍ਰੋਕਪ ਹੈ। ਕੋਰੋਨਾ ਵਾਇਰਸ ਤੋਂ ਲੋਕਾਂ ਨੂੰ ਬਚਾਉਣ ਲਈ ਸੂਬਾ ਸਰਕਾਰ ਨੇ ਪੰਜਾਬ ਵਿੱਚ ਕਰਫਿਊ ਲਗਾਇਆ ਹੋਇਆ ਹੈ। ਇਸ ਸਕੰਟ ਦੀ ਘੜੀ ਵਿੱਚੋਂ ਪੰਜਾਬ ਨੂੰ ਕੱਢਣ ਲਈ ਪੰਜਾਬ ਸਰਕਾਰ ਨੇ ਸਰਬ ਪਾਰਟੀ ਬੈਠਕ ਕਰਨ ਦਾ ਫੈਸਲਾ ਲਿਆ ਹੈ। ਵੱਖ ਵੱਖ ਪਾਰਟੀਆਂ ਤੇ ਸੁਝਾਵਾਂ ਲਈ 14 ਅਪ੍ਰੈਲ ਨੂੰ ਆਲ ਪਾਰਟੀ ਮੀਟਿੰਗ 3 ਵਜੇ ਕੀਤੀ ਜਾਵੇਗੀ। ਮੀਟਿੰਗ ਵੀਡੀਓ ਕਾਨਫਰੰਸ ਰਾਹੀਂ ਹੀ ਹੋਵੇਗੀ।

ਇਸ ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ,ਅਕਾਲੀ ਦਲ ਦੇ ਬਾਗੀ ਆਗੂ ਸੁਖਦੇਵ ਸਿੰਘ ਢੀਂਡਸਾ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ , ਭਾਜਪਾ ਦੇ ਸੂਬਾਈ ਪ੍ਰਧਾਨ ਅਸ਼ਵਨੀ ਸ਼ਰਮਾ , ਬਹੁਜਨ ਸਮਾਜ ਪਾਰਟੀ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ, ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ, ਸੀਪੀਐੱਮ ਦੇ ਸਕੱਤਰ ਸੁਖਵਿੰਦਰ ਸਿੰਘ ਸੇਖੋਂ ਅਤੇ ਸੀਪੀਆਈ ਦੇ ਸਕੱਤਰ ਨੂੰ ਵੀ ਮੀਟਿੰਗ ਵਿਚ ਸੱਦਾ ਦਿੱਤਾ ਗਿਆ ਹੈ। ਇਸ ਬੈਠਕ ਲਈ ਲੋਕ ਇਨਸਾਫ਼ ਪਾਰਟੀ ਦੇ ਮੁੱਖੀ ਸਿਮਰਜੀਤ ਬੈਂਸ ਨੂੰ ਸੱਦਾ ਨਹੀਂ ਦਿੱਤਾ ਗਿਆ ਹੈ।

ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਵੱਖ-ਵੱਖ ਸਿਆਸੀ ਪਾਰੀਆਂ ਦੇ ਆਗੂਆਂ ਨੇ ਕੋਰੋਨਾ ਕਾਰਨ ਪੈਦਾ ਹੋਏ ਸਕੰਟ 'ਤੇ ਵਿਚਾਰ ਚਰਚਾ ਲਈ ਸਰਬ ਪਾਰਟੀ ਬੈਠਕ ਬੁਲਾੳੇਣ ਦੀ ਅਪੀਲ ਕੀਤੀ ਸੀ। ਇਸ ਅਪੀਲ 'ਤੇ ਮੁੱਖ ਮੰਤਰੀ ਨੇ ਇਹ ਕਿਹ ਕਿ ਸਾਰ ਦਿੱਤਾ ਸੀ ਕਿ ਇਸ ਸਮੇਂ ਸਰਬ ਪਾਰਟੀ ਬੈਠਕ ਬੁਲਾਉਣ ਦਾ ਨਾ ਤਾਂ ਸਮਾਂ ਹੈ ਅਤੇ ਨਾ ਹੀ ਲੋੜ।

Last Updated : Apr 13, 2020, 9:01 PM IST

ABOUT THE AUTHOR

...view details