ਪੰਜਾਬ

punjab

By

Published : Jan 2, 2021, 10:05 PM IST

ETV Bharat / city

ਪਿਛਲੇ 24 ਘੰਟਿਆਂ 'ਚ 244 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 15 ਮੌਤਾਂ

ਸੂਬੇ ਵਿੱਚ 244 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 15 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 67 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 5364 ਤੱਕ ਪਹੁੰਚ ਗਿਆ ਹੈ।

ਪਿਛਲੇ 24 ਘੰਟਿਆਂ 'ਚ 244 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 15 ਮੌਤਾਂ
ਪਿਛਲੇ 24 ਘੰਟਿਆਂ 'ਚ 244 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 15 ਮੌਤਾਂ

ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 244 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 15 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 67 ਹਜ਼ਾਰ ਤੋਂ ਪਾਰ ਹੋ ਗਈ ਹੈ।

ਪਿਛਲੇ 24 ਘੰਟਿਆਂ 'ਚ 244 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 15 ਮੌਤਾਂ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,67,012 ਹੋ ਗਈ ਹੈ।

ਪਿਛਲੇ 24 ਘੰਟਿਆਂ 'ਚ 244 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 15 ਮੌਤਾਂ

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 5364 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 9 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਪਿਛਲੇ 24 ਘੰਟਿਆਂ 'ਚ 244 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 15 ਮੌਤਾਂ

ਰਾਹਤ ਦੀ ਗੱਲ ਹੈ ਕਿ 1,58,219 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 3429 ਐਕਟਿਵ ਮਾਮਲੇ ਹਨ।

ABOUT THE AUTHOR

...view details