ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 3019 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 51 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2 ਲੱਖ 51 ਹਜ਼ਾਰ ਤੋਂ ਪਾਰ ਹੋ ਗਈ ਹੈ।
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 2,51,460 ਹੋ ਗਈ ਹੈ।