ਪੰਜਾਬ

punjab

ETV Bharat / city

ਚੰਡੀਗੜ੍ਹ 'ਚ ਕੋਰੋਨਾ ਦਾ 8ਵਾਂ ਮਾਮਲਾ ਆਇਆ ਸਾਹਮਣੇ - coronavirus update

ਚੰਡੀਗੜ੍ਹ ਵਿੱਚ ਕੋਰੋਨਾ ਵਾਇਰਸ ਦਾ ਇੱਕ ਹੋਰ ਪੌਜ਼ੀਟਿਵ ਕੇਸ ਸਾਹਮਣੇ ਆਇਆ ਹੈ। ਦੱਸ ਦਈਏ, ਚੰਡੀਗੜ੍ਹ ਵਿੱਚ ਕੋਰੋਨਾ ਵਾਇਰਸ ਦੇ ਪੌਜ਼ੀਟਿਵ ਮਾਮਲਿਆਂ ਦੀ ਗਿਣਤੀ ਵੱਧ ਕੇ 8 ਹੋ ਗਈ ਹੈ।

ਕੋਵਿਡ-19
ਕੋਵਿਡ-19

By

Published : Mar 27, 2020, 7:46 PM IST

ਚੰਡੀਗੜ੍ਹ: ਕੋਰੋਨਾ ਵਾਇਰਸ ਦਾ ਇੱਕ ਹੋਰ ਪੌਜ਼ੀਟਿਵ ਕੇਸ ਸਾਹਮਣੇ ਆਇਆ ਹੈ। ਇਸ ਸਬੰਧੀ ਚੰਡੀਗੜ੍ਹ ਪ੍ਰਸ਼ਾਸਕ ਦੇ ਸਹਾਲਕਾਰ ਆਈ.ਏ.ਐਸ. ਮਨੋਜ ਪਰੀਦਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।

ਉਨ੍ਹਾਂ ਟਵੀਟ ਕਰਕੇ ਦੱਸਿਆ ਕਿ 22 ਸਾਲਾ ਨੌਜਵਾਨ ਦੁਬਈ ਤੋਂ ਪਰਤਿਆ ਸੀ ਜਿਸ ਤੋਂ 15 ਦਿਨ ਬਾਅਦ ਕੋਰੋਨਾ ਦੇ ਲੱਛਣਾਂ ਬਾਰੇ ਪੱਤਾ ਲੱਗਿਆ। ਉਸ ਨੂੰ ਸੈਕਟਰ-32 ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਹੁਣ 22 ਸਾਲਾ ਨੌਜਵਾਨ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਦੀ ਭਾਲ ਕੀਤੀ ਜਾਵੇਗੀ ਤੇ ਉਨ੍ਹਾਂ ਨੂੰ ਕੁਆਰੰਟੀਨ ਵਿੱਚ ਰੱਖਿਆ ਜਾਵੇਗਾ।

ਇਸ ਤੋਂ ਇਲਾਵਾ ਇੱਕ ਹੋਰ ਮਰੀਜ਼ ਮੋਹਾਲੀ ਦਾ ਹਸਪਤਾਲ ਵਿੱਚ ਦਾਖ਼ਲ ਹੈ। ਇੱਥੇ ਤੁਹਾਨੂੰ ਦੱਸ ਦਈਏ, ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਪੌਜ਼ੀਟਿਵ ਮਾਮਲਿਆਂ ਦੀ ਗਿਣਤੀ 38 ਤੇ ਚੰਡੀਗੜ੍ਹ ਵਿੱਚ 8 ਹੋ ਚੁੱਕੀ ਹੈ ਤੇ ਦਿਨ-ਬ-ਦਿਨ ਗਿਣਤੀ ਘਟਣ ਦੀ ਥਾਂ ਵਧਦੀ ਜਾ ਰਹੀ ਹੈ। ਇਸ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਜਾ ਰਹੀ ਹੈ। ਹਾਲਾਂਕਿ ਕੇਂਦਰ ਨੇ ਭਿਆਨਕ ਬਿਮਾਰੀ ਤੋਂ ਬਚਾਅ ਲਈ ਪੂਰਾ ਦੇਸ਼ ਲੌਕਡਾਊਨ ਕੀਤਾ ਹੋਇਆ ਹੈ ਤੇ ਲੋਕਾਂ ਨੂੰ ਬਾਹਰ ਤੱਕ ਨਹੀਂ ਨਿਕਲਣ ਦਿੱਤਾ ਜਾ ਰਿਹਾ ਹੈ ਪਰ ਫਿਰ ਵੀ ਇਸ 'ਤੇ ਰੋਕ ਨਹੀਂ ਲੱਗ ਰਹੀ।

ABOUT THE AUTHOR

...view details