ਪੰਜਾਬ

punjab

ETV Bharat / city

ਸੂਬੇ ਵਿੱਚ ਕੋਵਿਡ-19 ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ 256 ਹੋਈ - ਪੰਜਾਬ ਕੋਵਿਡ 19

ਮੰਗਲਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 11 ਮਾਮਲੇ ਸਾਹਮਣੇ ਆਏ ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 256 ਹੋ ਗਈ ਹੈ। ਇਨ੍ਹਾਂ 11 ਨਵੇਂ ਮਾਮਲਿਆਂ ਵਿੱਚੋਂ ਇੱਕ ਮਾਮਲਾ ਮੋਹਾਲੀ ਅਤੇ 5 ਮਾਮਲੇ ਜ਼ਿਲ੍ਹਾ ਪਟਿਆਲਾ ਦੇ ਰਾਜਪੁਰਾ ਤੋਂ ਅਤੇ 5 ਮਾਮਲੇ ਜਲੰਧਰ ਤੋਂ ਸਾਹਮਣੇ ਆਏ।

ਕੋਵਿਡ-19
ਕੋਵਿਡ-19

By

Published : Apr 21, 2020, 7:03 PM IST

Updated : Apr 21, 2020, 9:24 PM IST

ਚੰਡੀਗੜ੍ਹ: ਮੰਗਲਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 11 ਮਾਮਲੇ ਸਾਹਮਣੇ ਆਏ ਜਿਸ ਨਾਲ ਸੂਬੇ ਵਿੱਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 256 ਹੋ ਗਈ ਹੈ। ਇਨ੍ਹਾਂ 11 ਨਵੇਂ ਮਾਮਲਿਆਂ ਵਿੱਚੋਂ ਇੱਕ ਮਾਮਲਾ ਮੋਹਾਲੀ ਅਤੇ 5 ਮਾਮਲੇ ਜ਼ਿਲ੍ਹਾ ਪਟਿਆਲਾ ਦੇ ਰਾਜਪੁਰਾ ਤੋਂ ਅਤੇ 5 ਜਲੰਧਰ ਤੋਂ ਸਾਹਮਣੇ ਆਏ। ਸੂਬੇ ਵਿੱਚ ਹੁਣ ਤੱਕ 16 ਵਿਅਕਤੀ ਕੋਰੋਨਾ ਵਾਇਰਸ ਕਾਰਨ ਜਾਨ ਗੁਆ ਚੁੱਕੇ ਹਨ।

ਕੋਵਿਡ-19 ਸਬੰਧੀ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਸ਼ੱਕੀ ਮਰੀਜ਼ਾਂ ਗਿਣਤੀ 7355 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 6769 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਹੈ। 335 ਲੋਕਾਂ ਦੇ ਨਤੀਜੇ ਆਉਣੇ ਅਜੇ ਬਾਕੀ ਹਨ।

ਮੀਡੀਆ ਬੁਲੇਟਿਨ
ਮੀਡੀਆ ਬੁਲੇਟਿਨ

ਪੰਜਾਬ ਦੇ 22 ਜ਼ਿਲ੍ਹਿਆਂ ਵਿੱਚੋਂ 19 ਜ਼ਿਲ੍ਹੇ ਕੋਰੋਨਾ ਦੀ ਮਾਰ ਹੇਠ ਹਨ। ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਇਸ ਤਰ੍ਹਾਂ ਹੈ। ਮੋਹਾਲੀ ਵਿੱਚ 62, ਜਲੰਧਰ ਵਿੱਚ 53, ਪਟਿਆਲਾ ਵਿੱਚ 31, ਪਠਾਨਕੋਟ ਵਿੱਚ 24, ਨਵਾਂਸ਼ਹਿਰ ਵਿੱਚ 19, ਲੁਧਿਆਣਾ ਵਿੱਚ 16, ਅੰਮ੍ਰਿਤਸਰ ਵਿੱਚ 11, ਮਾਨਸਾ ਵਿੱਚ 11, ਹੁਸ਼ਿਆਰਪੁਰ ਵਿੱਚ 7, ਮੋਗਾ ਵਿੱਚ 4, ਰੋਪੜ ਵਿੱਚ 3, ਫ਼ਤਿਹਗੜ੍ਹ ਸਾਹਿਬ ਵਿੱਚ 2, ਫ਼ਰੀਦਕੋਟ ਵਿੱਚ 3, ਬਰਨਾਲਾ ਵਿੱਚ 2, ਕਪੂਰਥਲਾ ਵਿੱਚ 2, ਮੁਕਤਸਰ ਸਾਹਿਬ ਵਿੱਚ 1, ਸੰਗਰੂਰ ਵਿੱਚ 3, ਗੁਰਦਾਸਪੁਰ ਵਿੱਚ 1 ਅਤੇ ਫ਼ਿਰੋਜ਼ਪੁਰ ਵਿੱਚ 1 ਕੋਰੋਨਾ ਪੌਜ਼ੀਟਿਵ ਕੇਸ ਹੈ।

Last Updated : Apr 21, 2020, 9:24 PM IST

ABOUT THE AUTHOR

...view details