ਪੰਜਾਬ

punjab

ETV Bharat / city

ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 342 ਹੋਈ, 19 ਮੌਤਾਂ

ਮੰਗਲਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 12 ਮਾਮਲੇ ਸਾਹਮਣੇ ਆਏ ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 330 ਹੋ ਗਈ ਹੈ। ਇਨ੍ਹਾਂ 12 ਨਵੇਂ ਮਾਮਲਿਆਂ ਵਿੱਚੋਂ 7 ਜਲੰਧਰ, 2 ਮੋਹਾਲੀ, 1 ਹੁਸ਼ਿਆਰਪੁਰ ਅਤੇ 2 ਤਰਨ ਤਾਰਨ ਤੋਂ ਸਾਹਮਣੇ ਆਏ ਹਨ।

ਕੋਰੋਨਾ
ਕੋਰੋਨਾ

By

Published : Apr 28, 2020, 9:32 PM IST

ਚੰਡੀਗੜ੍ਹ: ਪੰਜਾਬ ਵਿੱਚ ਮੰਗਲਵਾਰ ਨੂੰ ਕੋਰੋਨਾ ਵਾਇਰਸ ਦੇ 12 ਮਾਮਲੇ ਸਾਹਮਣੇ ਆਏ ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 330 ਹੋ ਗਈ ਹੈ। ਇਨ੍ਹਾਂ 12 ਨਵੇਂ ਮਾਮਲਿਆਂ ਵਿੱਚੋਂ 7 ਜਲੰਧਰ, 2 ਮੋਹਾਲੀ, 1 ਹੁਸ਼ਿਆਰਪੁਰ ਅਤੇ 2 ਤਰਨ ਤਾਰਨ ਤੋਂ ਸਾਹਮਣੇ ਆਏ ਹਨ। ਕੋਵਿਡ-19 ਕਾਰਨ ਹੁਣ ਤੱਕ ਸੂਬੇ ਵਿੱਚ 19 ਲੋਕਾਂ ਦੀ ਮੌਤ ਹੋਈ ਹੈ।

ਇਨ੍ਹਾਂ 342 ਮਰੀਜ਼ਾਂ ਵਿੱਚੋਂ 104 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਵੀ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 219 ਐਕਟਿਵ ਮਾਮਲੇ ਹਨ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਸ਼ੱਕੀ ਮਰੀਜ਼ਾਂ ਗਿਣਤੀ 17021 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 13966 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਹੈ। 2713 ਲੋਕਾਂ ਦੇ ਨਤੀਜੇ ਆਉਣੇ ਅਜੇ ਬਾਕੀ ਹਨ।

ਪੰਜਾਬ ਦੇ 22 ਜ਼ਿਲ੍ਹਿਆਂ ਵਿੱਚੋਂ 20 ਜ਼ਿਲ੍ਹੇ ਕੋਰੋਨਾ ਦੀ ਮਾਰ ਹੇਠ ਹਨ। ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਕੋਰੋਨਾ ਦੇ ਮਰੀਜ਼ਾਂ ਦੇ ਹੁਣ ਤੱਕ ਆਏ ਮਾਮਲਿਆਂ ਦੀ ਗਿਣਤੀ ਇਸ ਤਰ੍ਹਾਂ ਹੈ। ਜਲੰਧਰ ਵਿੱਚ 85, ਮੋਹਾਲੀ ਵਿੱਚ 65, ਪਟਿਆਲਾ ਵਿੱਚ 61, ਪਠਾਨਕੋਟ ਵਿੱਚ 25, ਨਵਾਂਸ਼ਹਿਰ ਵਿੱਚ 20, ਲੁਧਿਆਣਾ ਵਿੱਚ 18, ਅੰਮ੍ਰਿਤਸਰ ਵਿੱਚ 14, ਮਾਨਸਾ ਵਿੱਚ 13, ਹੁਸ਼ਿਆਰਪੁਰ ਵਿੱਚ 8, ਤਰਨ ਤਾਰਨ ਵਿੱਚ 7, ਮੋਗਾ ਵਿੱਚ 4, ਰੋਪੜ ਵਿੱਚ 3, ਕਪੂਰਥਲਾ ਵਿੱਚ 6, ਸੰਗਰੂਰ ਵਿੱਚ 3, ਫ਼ਰੀਦਕੋਟ ਵਿੱਚ 3, ਫ਼ਤਿਹਗੜ੍ਹ ਸਾਹਿਬ ਵਿੱਚ 2, ਬਰਨਾਲਾ ਵਿੱਚ 2, ਮੁਕਤਸਰ ਸਾਹਿਬ ਵਿੱਚ 1, ਗੁਰਦਾਸਪੁਰ ਵਿੱਚ 1 ਅਤੇ ਫ਼ਿਰੋਜ਼ਪੁਰ ਵਿੱਚ 1 ਕੋਰੋਨਾ ਪੌਜ਼ੀਟਿਵ ਕੇਸ ਹੈ।

ABOUT THE AUTHOR

...view details