ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਲੌਕਡਾਊਨ ਦੇ ਮੱਦੇਨਜ਼ਰ ਪੰਜਵੀਂ, ਦਸਵੀਂ ਤੇ 12ਵੀਂ ਦੀਆਂ ਹੋਣ ਵਾਲੀ ਲਿਖਤੀ ਪ੍ਰੀਖਿਆ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀਆਂ ਹਨ।
ਕੋਵਿਡ-19: PSEB ਨੇ ਬੋਰਡ ਦੀਆਂ ਪ੍ਰੀਖਿਆਵਾਂ ਕੀਤੀਆਂ ਮੁਲਤਵੀ - ਕੋਰੋਨਾ ਵਾਇਰਸ ਦਾ ਕਹਿਰ
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਲੌਕਡਾਊਨ ਦੇ ਮੱਦੇਨਜ਼ਰ ਪੰਜਵੀਂ, ਦਸਵੀਂ ਤੇ 12ਵੀਂ ਦੀਆਂ ਹੋਣ ਵਾਲੀ ਲਿਖਤੀ ਪ੍ਰੀਖਿਆਵਾਂ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀਆਂ ਹਨ।
ਇਸ ਦੇ ਨਾਲ ਹੀ ਬੋਰਡ ਨੇ ਅੱਠਵੀਂ ਦੀ ਪ੍ਰਯੋਗੀ ਪ੍ਰੀਖਿਆ ਵੀ ਮੁਲਤਵੀ ਕਰ ਦਿੱਤੀ ਹੈ। ਸਿੱਖਿਆ ਵਿਭਾਗ ਨੇ ਅਪੀਲ ਕੀਤੀ ਕਿ ਸਮੂਹ ਵਿਦਿਆਰਥੀ ਆਪਣੇ-ਆਪਣੇ ਘਰਾ 'ਚ ਪੜ੍ਹਾਈ ਨਾਲ ਜੁੜੇ ਰਹਿਣ।
ਜ਼ਿਕਰਯੋਗ ਹੈ ਕਿ ਸਰਕਾਰ ਲਗਾਤਾਰ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕੋਸ਼ਿਸ਼ਾ ਕਰ ਰਹੀ ਹੈ। ਕੋਵਿਡ-19 ਕਾਰਨ ਦੇਸ਼ ਭਰ 'ਚ ਲੌਕਡਾਊਨ ਕੀਤਾ ਗਿਆ ਹੈ, ਤਾਂ ਜੋ ਇਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਭਾਰਤ ਵਿੱਚ ਹੁਣ ਤੱਕ 1071 ਕੋਰੋਨਾ ਵਾਇਰਸ ਦੇ ਪੌਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 29 ਦੀ ਮੌਤ ਹੋ ਚੁੱਕੀ ਹੈ, ਰਾਹਤ ਦੀ ਗੱਲ ਇਹ ਹੈ ਕਿ 100 ਮਰੀਜ਼ ਠੀਕ ਵੀ ਹੋਏ ਹਨ।