ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 2137 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 71 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 70 ਹਜ਼ਾਰ ਦੇ ਕਰੀਬ ਹੋ ਗਈ ਹੈ।
ਸੂਬੇ 'ਚ 70 ਹਜ਼ਾਰ ਦੇ ਕਰੀਬ ਕੋਰੋਨਾ ਮਾਮਲੇ, ਮ੍ਰਿਤਕਾਂ ਦਾ ਅੰਕੜਾ 2 ਹਜ਼ਾਰ ਪਾਰ - ਪੰਜਾਬ ਕੋਰੋਨਾ ਨਿਊਜ਼
ਬੀਤੇ 24 ਘੰਟਿਆਂ ਵਿੱਚ 2137 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 71 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 70 ਹਜ਼ਾਰ ਦੇ ਕਰੀਬ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 2 ਹਜ਼ਾਰ ਨੂੰ ਪਾਰ ਕਰ ਗਿਆ ਹੈ।
ਕੋਵਿਡ ਬੁਲੇਟਿਨ
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 69684 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 2061 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 74 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 69684 ਮਰੀਜ਼ਾਂ ਵਿੱਚੋਂ 50558 ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 17065 ਐਕਟਿਵ ਮਾਮਲੇ ਹਨ।