ਮਾਨਸਾ: ਸੂਬੇ ਭਰ ’ਚ ਇੱਕ ਵਾਰ ਫਿਰ ਤੋਂ ਕੋਰੋਨਾ ਦੀ ਐਂਟਰੀ ਹੋਈ ਹੈ। ਇਸ ਵਾਰ ਕੋਰੋਨਾ ਪੰਜਾਬ ਚ ਜਾਨਲੇਵਾ ਸਾਬਿਤ ਹੋਇਆ ਹੈ। ਦੱਸ ਦਈਏ ਕਿ ਪੰਜਾਬ ਦੇ ਜਿਲ੍ਹਾ ਮਾਨਸਾ ’ਚ ਕੋਰੋਨਾ ਵਾਇਰਸ ਕਾਰਨ ਇੱਕ ਮਰੀਜ ਦੀ ਮੌਤ ਹੋ ਜਾਣ ਦੀ ਸੂਚਨਾ ਹਾਸਿਲ ਹੋਈ ਹੈ। ਜਦਕਿ ਇੱਕ ਫਰੀਦਕੋਟ ਵਿਖੇ ਇੱਕ ਮਰੀਜ ਨੂੰ ਵੈਂਟੀਲੇਟਰ ਚ ਰੱਖਣਾ ਪਿਆ ਹੈ। ਦੱਸਿਆ ਜਾ ਰਿਹਾ ਹੈ ਕਿ 2 ਮਰੀਜ਼ਾਂ ਨੂੰ ਆਕਸੀਜਨ ਸਪੋਰਟ ’ਤੇ ਰੱਖਿਆ ਗਿਆ ਹੈ।
ਸਿਵਲ ਸਰਜਨ ਮਾਨਸਾ ਡਾ. ਰਣਜੀਤ ਰਾਏ ਨੇ ਦੱਸਿਆ ਕਿ ਕੋਵਿਡ ਦੇ ਨਾਲ ਮਾਨਸਾ ਦੇ ਵਿਚ ਮੱਖਣ ਸਿੰਘ ਨਾਂ ਦੇ ਇਕ ਵਿਅਕਤੀ ਦੀ ਮੌਤ ਹੋਈ ਹੈ ਜੋ ਕਿ ਸਰਕਾਰੀ ਹਸਪਤਾਲ ਫਰੀਦਕੋਟ ਵਿਖੇ ਜ਼ੇਰੇ ਇਲਾਜ ਸੀ। ਇਸ ਤੋਂ ਪਹਿਲਾਂ ਉਸ ਦਾ ਬਠਿੰਡਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ ਜਿਸ ਤੋਂ ਬਾਅਦ ਉਸ ਦੇ ਸਰਕਾਰੀ ਹਸਪਤਾਲ ਫਰੀਦਕੋਟ ਵਿਖੇ ਇਲਾਜ ਦੌਰਾਨ ਮੌਤ ਹੋ ਗਈ ਹੈ।
ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਨੂੰ ਇਸ ਤੋਂ ਇਲਾਵਾ ਟੀਬੀ ਅਤੇ ਹੋਰ ਬਿਮਾਰੀਆਂ ਸੀ। ਇਸ ਤੋਂ ਇਲਾਵਾ ਵੈਕਸੀਨੇਸ਼ਨ ਦੀ ਪਹਿਲੀ ਡੋਜ਼ ਨਾਈਨਟੀ 97.75 ਫ਼ੀਸਦੀ ਹੋ ਚੁੱਕੀ ਹੈ ਅਤੇ ਦੂਸਰੀ ਦੋ ਡੋਜ 75.5 ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਲੋਕਾਂ ਨੂੰ ਕੋਹੜ ਦੀ ਬਿਮਾਰੀ ਤੋਂ ਬਚਣ ਦੇ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਸਕੂਲਾਂ ਦੇ ਵਿੱਚ ਵੀ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ।
ਪੰਜਾਬ ’ਚ ਮੁੜ ਕੋਰੋਨਾ ਦੀ ਦਸਤਕ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ ਦੀ ਮੁਫਤ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ ਅਤੇ ਇਸ ਸਬੰਧੀ ਹੋਰ ਵੀ ਬਿਮਾਰੀਆਂ ਤੋਂ ਬਚਣ ਦੇ ਲਈ ਸਿਹਤ ਵਿਭਾਗ ਵੱਲੋਂ ਲਗਾਤਾਰ ਪੰਜਾਬ ਸਰਕਾਰ ਦੀਆਂ ਸਕੀਮਾਂ ਲੋਕਾਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ।
ਡੇਢ ਮਹੀਨਿਆਂ ’ਚ ਪੰਜਵੀ ਮੌਤ:ਦੱਸ ਦਈਏ ਕਿ ਪੰਜਾਬ ’ਚ ਪਿਛਲੇ ਡੇਢ ਮਹੀਨਿਆਂ ’ਚ ਇਹ ਪੰਜਵੀ ਮੌਤ ਹੈ। ਜੀ ਹਾਂ ਇਸ ਤੋਂ ਪਹਿਲਾਂ ਪੰਜਾਬ ਦੇ ਮੋਗਾ, ਕਪੂਰਥਲਾ, ਗੁਰਦਾਸਪੁਰ ਅਤੇ ਲੁਧਿਆਣਾ ’ਚ ਮਰੀਜ਼ ਕੋਰੋਨਾ ਕਾਰਨ ਦਮ ਤੋੜ ਚੁੱਕੇ ਹਨ।
ਨਵੇਂ ਮਾਮਲਿਆਂ ’ਚ ਕਮੀ: ਇੱਕ ਪਾਸੇ ਜਿੱਥੇ ਕੋਰੋਨਾ ਕਾਰਨ ਮਾਨਸਾ ਚ ਇੱਕ ਮਰੀਜ਼ ਹੋਣ ਦੀ ਜਾਣਕਾਰੀ ਹਾਸਿਲ ਹੋਈ ਹੈ ਉੱਥੇ ਹੀ ਦੂਜੇ ਪਾਸੇ ਪੰਜਾਬ ਕੋਰੋਨਾ ਦੇ ਨਵੇਂ ਮਾਮਲਿਆਂ ’ਚ ਕਮੀ ਆਈ ਹੈ। ਐਤਵਾਰ ਨੂੰ 10 ਨਵੇਂ ਮਰੀਜ਼ ਮਿਲੇ ਹਨ।
ਪੰਜਾਬ ਦੇ ਮੋਹਾਲੀ ’ਚ ਸਭ ਤੋਂ ਜਿਆਦਾ ਮਾਮਲਾ:ਗੱਲ ਕੀਤੀ ਜਾਵੇ ਸਭ ਤੋਂ ਜਿਆਦਾ ਮਾਮਲੇ ਦੀ ਤਾਂ ਪੰਜਾਬ ਦੇ ਮੁਹਾਲੀ ਜਿਲ੍ਹੇ ਵਿਖੇ ਸਭ ਤੋਂ ਜਿਆਦਾ ਮਾਮਲਾ ਸਾਹਮਣੇ ਆ ਰਹੇ ਹਨ। ਹੁਣ ਤੱਕ ਮੁਹਾਲੀ ਵਿਖੇ ਕੋਰੋਨਾ ਦੇ 42 ਐਕਟਿਵ ਮਾਮਲੇ ਹਨ। ਜਦਕਿ ਹੋਰਾਂ ਜ਼ਿਲ੍ਹਿਆਂ ਚ 5 ਤੋਂ ਘੱਟ ਐਕਟਿਵ ਮਾਮਲੇ ਰਹਿ ਗਏ ਹਨ।
ਦੇਸ਼ ’ਚ ਕੋਰੋਨਾ ਦੇ 2000 ਤੋਂ ਵੱਧ ਮਾਮਲੇ: ਦੇਸ਼ ਵਿੱਚ ਕੋਵਿਡ-19 ਦੇ ਦੋ ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਦੇਸ਼ ਵਿੱਚ ਇਨਫੈਕਸ਼ਨ ਕਾਰਨ 46 ਹੋਰ ਮਰੀਜ਼ਾਂ ਦੀ ਮੌਤ ਹੋ ਗਈ ਹੈ। ਸੋਮਵਾਰ ਸਵੇਰੇ 8 ਵਜੇ ਤੱਕ ਕੇਂਦਰੀ ਸਿਹਤ ਮੰਤਰਾਲੇ ਦੇ ਅਪਡੇਟ ਕੀਤੇ ਅੰਕੜਿਆਂ ਦੇ ਮੁਤਾਬਿਕ ਕੋਵਿਡ -19 ਕਾਰਨ 46 ਹੋਰ ਮਰੀਜ਼ਾਂ ਦੀ ਮੌਤ ਹੋਣ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ 5,24,459 ਹੋ ਗਈ ਹੈ। ਇਸ ਦੇ ਨਾਲ ਹੀ, ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਸੰਕਰਮਣ ਦੇ ਕੁੱਲ ਮਾਮਲਿਆਂ ਦੇ 0.03 ਪ੍ਰਤੀਸ਼ਤ 'ਤੇ ਆ ਗਈ ਹੈ, ਜਦੋਂ ਕਿ ਕੋਵਿਡ -19 ਤੋਂ ਠੀਕ ਹੋਣ ਦੀ ਰਾਸ਼ਟਰੀ ਦਰ 98.75 ਫੀਸਦ ਹੈ।
ਇਹ ਵੀ ਪੜੋ:ਰਿਤਿਕ ਮਾਮਲੇ ਵਿੱਚ ਇੱਕ ਵਿਅਕਤੀ ਖਿਲਾਫ ਪਰਚਾ ਦਰਜ