ਰੂਪਨਗਰ: ਪੰਜਾਬ ਸਰਕਾਰ ਵੱਲੋਂ ਨਸ਼ਾ-ਮੁਕਤ ਸੂਬੇ ਦੀ ਸਿਰਜਣਾ ਕਰਨ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ। ਇਸ ਅਧੀਨ ਜ਼ਿਲ੍ਹਾ ਪ੍ਰਸ਼ਾਸਨ ,ਰੂਪਨਗਰ ਵੱਲੋਂ ਨਸ਼ੇ ਵਿੱਚ ਗ਼ਲਤਾਨ ਨੌਜਵਾਨਾਂ ਨੂੰ ਨਸ਼ੇ ਵਰਗੀ ਭੈੜੀ ਬਿਮਾਰੀ ਤੋਂ ਬਚਾਉਣ ਲਈ ਜ਼ਿਲ੍ਹੇ ਵਿੱਚ ਨਸ਼ਾ ਛਡਾਊ ਕੇਂਦਰ ਬਣਾਏ ਗਏ ਹਨ ਤਾਂ ਜ਼ੋ ਨਸ਼ੇ ਦੇ ਸ਼ਿਕਾਰ ਨੌਜਵਾਨਾਂ ਨੂੰ ਇਸ ਬਿਮਾਰੀ ਤੋਂ ਬਚਾਇਆ ਜਾ ਸਕੇ।
ਇਸ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਰੂਪਨਗਰ ਡਾ: ਸੁਮਿਤ ਜਾਰੰਗਲ ਵੱਲੋਂ ਆਦੇਸ਼ ਦਿੱਤੇ ਗਏ ਹਨ ਕਿ ਜ਼ਿਲ੍ਹੇ ਦੇ ਵੱਖ-ਵੱਖ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਕਰਵਾ ਰਹੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣ।