ਚੰਡੀਗੜ੍ਹ: ਯੂਨਾਈਟਿਡ ਅਕਾਲੀ ਦਲ ਅੰਮ੍ਰਿਤਸਰ ਤੇ ਦਲ ਖ਼ਾਲਸਾ ਨੇ ਧਾਰਾ 370 ਅਤੇ ਸੀਬੀਆਈ ਕਲੋਜ਼ਰ ਰਿਪੋਰਟ ਨੂੰ ਲੈ ਕੇ ਚੰਡੀਗੜ੍ਹ 'ਚ ਰੋਸ ਪ੍ਰਦਰਸ਼ਨ ਕੀਤਾ ਤੇ ਡਿਪਟੀ ਕਮਿਸ਼ਨਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਨਾਂਅ ਮੰਗ ਪੱਤਰ ਸੌਂਪਿਆ।
ਧਾਰਾ 370 ਨੂੰ ਲੈ ਕੇ ਦਲ ਖ਼ਾਲਸਾ ਤੇ ਅਕਾਲੀ ਦਲ ਨੇ ਕੀਤਾ ਰੋਸ ਪ੍ਰਦਰਸ਼ਨ - ਸੀਬੀਆਈ ਕਲੋਜ਼ਰ ਰਿਪੋਰਟ
ਯੂਨਾਈਟਿਡ ਅਕਾਲੀ ਦਲ ਅੰਮ੍ਰਿਤਸਰ ਤੇ ਦਲ ਖ਼ਾਲਸਾ ਨੇ ਧਾਰਾ 370 ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ ਆਪਣੀਆਂ ਮੰਗਾਂ ਸਬੰਧੀ ਡੀਸੀ ਨੂੰ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਸੌਂਪਿਆ।
ਦਲ ਖ਼ਾਲਸਾ
ਇਹ ਵੀ ਪੜੋ: ਪਹਿਲੂ ਖ਼ਾਨ ਹਜ਼ੂਮੀ ਹੱਤਿਆ ਮਾਮਲੇ 'ਚ 6 ਮੁਲਜ਼ਮ ਬਰੀ, ਅਲਵਰ ਜ਼ਿਲ੍ਹਾ ਅਦਾਲਤ ਨੇ ਸੁਣਾਇਆ ਫ਼ੈਸਲਾ
ਇਸ ਬਾਰੇ ਪ੍ਰਦਰਸ਼ਨਕਾਰੀ ਦਾ ਕਹਿਣਾ ਹੈ ਕਿ ਬੇਅਦਬੀ ਮਾਮਲਾ 'ਤੇ ਪੇਸ਼ ਕੀਤੀ ਗਈ ਕਲੋਜ਼ਰ ਰਿਪੋਰਟ ਨੂੰ ਵਾਪਿਸ ਲਿਆ ਜਾਵੇ। ਇਸ ਤੋਂ ਇਲਾਵਾ ਸਿੱਖ ਜਥੇਬੰਦੀਆਂ ਦੇ ਆਗੂ ਜੋ ਕਿ ਆਪਣੀ ਸਜ਼ਾਵਾਂ ਕੱਟਣ ਤੋਂ ਬਾਅਦ ਹਾਲੇ ਵੀ ਜੇਲ੍ਹ 'ਚ ਬੰਦ ਹਨ ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ।