ਚੰਡੀਗੜ੍ਹ: ਰੋਪੜ ਜ਼ਿਲ੍ਹੇ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਮਾਮਲੇ ਦੀ ਪੰਜਾਬ ਹਰਿਆਣਾ ਹਾਈਕੋਰਟ ਨੇ ਸੀਬੀਆਈ ਜਾਂਚ ਕਰਵਾਉਣ ਦੇ ਹੁਕਮ ਦਿੱਤੇ ਹਨ। ਹਾਈਕੋਰਟ ਦੇ ਇਸ ਫ਼ੈਸਲੇ ਦਾ ਅਕਾਲੀ ਦਲ ਦੇ ਬੁਲਾਰੇ ਦਲਜੀਤ ਚੀਮਾ ਨੇ ਸਵਾਗਤ ਕੀਤਾ ਹੈ।
ਦਲਜੀਤ ਚੀਮਾ ਨੇ ਰੋਪੜ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਮਾਮਲੇ 'ਚ ਹਾਈਕੋਰਟ ਦੇ ਫ਼ੈਸਲੇ ਦਾ ਕੀਤਾ ਸਵਾਗਤ - ਅਕਾਲੀ ਦਲ ਬੁਲਾਰੇ ਦਲਜੀਤ ਚੀਮਾ
ਰੋਪੜ ਜ਼ਿਲ੍ਹੇ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਮਾਮਲੇ ਦੀ ਪੰਜਾਬ ਹਰਿਆਣਾ ਹਾਈਕੋਰਟ ਨੇ ਸੀਬੀਆਈ ਜਾਂਚ ਕਰਵਾਉਣ ਦੇ ਹੁਕਮ ਦਿੱਤੇ ਹਨ। ਹਾਈਕੋਰਟ ਦੇ ਇਸ ਫ਼ੈਸਲੇ ਦਾ ਅਕਾਲੀ ਦਲ ਦੇ ਬੁਲਾਰੇ ਦਲਜੀਤ ਚੀਮਾ ਨੇ ਸਵਾਗਤ ਕੀਤਾ ਹੈ।
ਫ਼ੈਸਲੇ ਬਾਰੇ ਬੋਲਦਿਆਂ ਦਲਜੀਤ ਚੀਮਾ ਨੇ ਕਿਹਾ ਕਿ ਸੜਕਾਂ 'ਤੇ ਖੜ੍ਹ ਸਰਕਾਰੀ ਖਜ਼ਾਨੇ ਦੀ ਹੋ ਰਹੀ ਲੁੱਟ ਨੂੰ ਰੋਕਣ ਲਈ ਅਦਾਲਤ ਵੱਲੋਂ ਕੀਤਾ ਗਿਆ ਫ਼ੈਸਲਾ ਇੱਕ ਚੰਗਾ ਕਦਮ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਜਲਦ ਤੋਂ ਜਲਦ ਪੂਰੀ ਹੋਣੀ ਚਾਹੀਦੀ ਹੈ। ਉਨ੍ਹਾਂ ਹਾਈ ਕੋਰਟ ਵੱਲੋਂ ਦਿੱਤੇ ਇਸ ਫ਼ੈਸਲੇ ਨੂੰ ਹੋਰਨਾਂ ਜ਼ਿਲ੍ਹਿਆਂ 'ਚ ਵੀ ਲਾਗੂ ਕਰਨ ਦੀ ਗੱਲ ਆਖੀ ਹੈ। ਚੀਮਾ ਦਾ ਕਹਿਣਾ ਹੈ ਕਿ ਨਾਜਾਇਜ਼ ਮਾਈਨਿੰਗ ਦਾ ਕੰਮ ਹੋਰਨਾਂ ਜ਼ਿਲ੍ਹਿਆਂ 'ਚ ਵੀ ਤੇਜ਼ੀ ਨਾਲ ਹੋ ਰਿਹਾ ਹੈ ਜਿਸ ਕਾਰਨ ਅਦਾਲਤ ਨੂੰ ਇਸ ਜਾਂਚ ਦਾ ਘੇਰਾ ਵਧਾਉਣ ਦੀ ਲੋੜ ਹੈ।
ਦਲਜੀਤ ਚੀਮਾ ਨੇ ਸਿੱਧੇ ਤੌਰ 'ਤੇ ਸਰਕਾਰੀ ਆਗੂਆਂ ਦੇ ਵੀ ਇਸ ਘਪਲੇ 'ਚ ਸ਼ਾਮਲ ਹੋਣ ਦੀ ਗੱਲ ਆਖੀ ਹੈ। ਦਲਜੀਤ ਚੀਮਾ ਨੇ ਕਿਹਾ ਹੈ ਕਿ ਸੀਬੀਆਈ ਜਾਂਚ ਜਲਦ ਤੋਂ ਜਲਦ ਪੂਰੀ ਹੋਣੀ ਚਾਹੀਦੀ ਹੈ ਅਤੇ ਪੜਤਾਲ ਦੌਰਾਨ ਦੋਸ਼ੀ ਪਾਏ ਗਏ ਰਾਜਨੀਤਕ ਆਗੂਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋਂ ਅੱਗੇ ਤੋਂ ਕੋਈ ਹੋਰ ਆਗੂ ਇਹੋ ਜਿਹੇ ਘਪਲੇ ਕਰਨ ਦੀ ਕੋਸ਼ਿਸ਼ ਨਾ ਕਰਨ।