ਚੰਡੀਗੜ੍ਹ: ਸੈਕਟਰ 28 ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਹੋਈ ਕੋਰ ਕਮੇਟੀ ਦੀ ਬੈਠਕ ਤੋਂ ਬਾਅਦ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਚੀਮਾ ਨੇ ਕਿਹਾ ਕਿ ਵੀਰਵਾਰ ਨੂੰ ਹੋਣ ਵਾਲੀ ਸਰਵ ਪਾਰਟੀ ਦੀ ਬੈਠਕ ਵਿੱਚ ਅਕਾਲੀ ਦਲ ਵੱਲੋਂ ਸੀਨੀਅਰ ਲੀਡਰ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਮਹੇਸ਼ਇੰਦਰ ਸਿੰਘ ਗਰੇਵਾਲ ਹਿੱਸਾ ਲੈਣਗੇ।
ਪਾਣੀ ਦੇ ਮੁੱਦੇ ਨੂੰ ਲੈ ਕੇ ਪੰਜਾਬ ਨਾਲ ਹਮੇਸ਼ਾ ਹੋਇਆ ਧੱਕਾ: ਚੀਮਾ - Shiromani Akali Dal spokesperson Dr. Daljit Cheema
ਕੋਰ ਕਮੇਟੀ ਦੀ ਬੈਠਕ ਤੋਂ ਬਾਅਦ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਚੀਮਾ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਪੁਰਾਣੇ ਸਟੈਂਡ 'ਤੇ ਕਾਇਮ ਹੈ ਤੇ ਰਿਪੇਰੀਅਨ ਸਿਧਾਂਤ ਤਹਿਤ ਬਾਕੀ ਸੂਬਿਆਂ ਨੂੰ ਜਾਂਦੇ ਉਨ੍ਹਾਂ ਦੇ ਪਾਣੀ ਉੱਤੇ ਪੰਜਾਬ ਦਾ ਹੱਕ ਹੈ।
ਡਾ. ਦਲਜੀਤ ਚੀਮਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਪੁਰਾਣੇ ਸਟੈਂਡ 'ਤੇ ਕਾਇਮ ਹੈ। ਉਨ੍ਹਾਂ ਕਿਹਾ ਕਿ ਰਿਪੇਰੀਅਨ ਸਿਧਾਂਤ ਤਹਿਤ ਬਾਕੀ ਸੂਬਿਆਂ ਨੂੰ ਜਾਂਦੇ ਸਾਡੇ ਪਾਣੀ ਉੱਤੇ ਪੰਜਾਬ ਦਾ ਹੱਕ ਹੈ ਤੇ ਪਾਣੀ ਦੇ ਮੁੱਦੇ ਨੂੰ ਲੈ ਕੇ ਪੰਜਾਬ ਨਾਲ ਹਮੇਸ਼ਾ ਹੀ ਧੱਕਾ ਹੁੰਦਾ ਆ ਰਿਹਾ ਹੈ। ਇਸ ਤੋਂ ਇਲਾਵਾ ਬਹਿਬਲ ਕਲਾਂ ਗੋਲੀ ਕਾਂਡ ਦੇ ਮੁੱਖ ਗਵਾਹ ਦੇ ਹੋਏ ਕਤਲ 'ਤੇ ਚਿੰਤਾ ਜਤਾਉਂਦਿਆਂ ਹੋਏ ਅਕਾਲੀ ਦਲ ਨੇ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ।
ਨਾਲ ਹੀ ਪੀੜਤ ਪਰਿਵਾਰ ਨਾਲ ਹਮਦਰਦੀ ਜਤਾਉਂਦਿਆਂ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਕਾਂਗਰਸੀ ਵਿਧਾਇਕ ਕਿੱਕੀ ਢਿੱਲੋਂ 'ਤੇ ਵੀ ਸਵਾਲ ਚੁੱਕੇ ਤੇ ਕਿਹਾ ਕਿ ਮ੍ਰਿਤਕ ਦੀ ਪਤਨੀ ਦੇ ਇੰਟਰਵਿਊ ਵਿੱਚ ਕਈ ਰੌਂਗਟੇ ਖੜ੍ਹੇ ਕਰਨ ਵਾਲੇ ਖੁਲਾਸੇ ਸਾਹਮਣੇ ਆਏ ਹਨ। ਚੀਮਾ ਨੇ ਕਿਹਾ ਕਿ ਇਨ੍ਹਾਂ ਸਾਰਿਆ ਦੀ ਸੀਬੀਆਈ ਜਾਂਚ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।