ਪੰਜਾਬ

punjab

By

Published : Sep 26, 2019, 11:24 PM IST

ETV Bharat / city

ਅਕਾਲੀ ਦਲ ਬਾਦਲ ਨੇ ਗੁਰਦਾਸ ਮਾਨ ਦੀ ਗ਼ਲਤੀ 'ਤੇ ਜਤਾਇਆ ਅਫ਼ਸੋਸ

ਇੱਕ ਦੇਸ਼ ਇੱਕ ਭਾਸ਼ਾ ਦੀ ਹਮਾਇਤ ਕਰਨ ਨੂੰ ਲੈ ਕੇ ਅਕਾਲੀ ਦਲ ਦੇ ਬੁਲਾਰੇ ਦਲਜੀਤ ਚੀਮਾ ਨੇ ਕਿਹਾ ਹੈ ਕਿ ਗੁਰਦਾਸ ਮਾਨ ਦੇ ਬਿਆਨਾਂ ਨਾਲ ਲੋਕਾਂ ਨੂੰ ਨਿਰਾਸ਼ਾ ਹੋਈ ਹੈ। ਚੀਮਾ ਦਾ ਕਹਿਣਾ ਹੈ ਕਿ ਦੇਸ਼ ਦੇ ਸਾਰੇ ਖੇਤਰਾਂ ਵਿੱਚ ਬੋਲੀਆਂ ਜਾਣ ਵਾਲੀਆਂ ਭਾਸ਼ਾਵਾਂ ਦੀ ਆਪਣੀ ਅਹਿਮੀਅਤ ਹੈ।

ਫ਼ੋਟੋ

ਚੰਡੀਗੜ੍ਹ: ਇੱਕ ਦੇਸ਼ ਇੱਕ ਭਾਸ਼ਾ ਦੀ ਹਮਾਇਤ ਕਰਨ ਮਗਰੋਂ ਗੁਰਦਾਸ ਮਾਨ ਵਿਵਾਦਾਂ ਵਿੱਚ ਘਿਰਦੇ ਜਾ ਰਹੇ ਹਨ। ਹਿੰਦੀ ਭਾਸ਼ਾ ਦਾ ਸਮਰਥਨ ਕਰਨ ਨੂੰ ਲੈ ਕੇ ਦਿੱਤੇ ਬਿਆਨ ਨੂੰ ਭਾਵੇਂ ਗੁਰਦਾਸ ਮਾਨ ਨੇ ਆਪਣਾ ਨਿੱਜੀ ਵਿਚਾਰ ਦੱਸ ਕੇ ਖਹਿੜਾ ਛੁੜਾਉਣ ਕੋਸ਼ਿਸ਼ ਕੀਤੀ ਹੈ ਪਰ ਵਿਵਾਦਾਂ ਤੋਂ ਉਨ੍ਹਾਂ ਦਾ ਖਹਿੜਾ ਛੁੱਟਦਾ ਨਹੀਂ ਨਜ਼ਰ ਆ ਰਿਹਾ।

ਵੀਡੀਓ

ਇਸ ਸਾਰੇ ਵਿਵਾਦ ਨੂੰ ਲੈ ਕੇ ਸੀਨੀਅਰ ਸਿਆਸੀ ਆਗੂ ਤੇ ਅਕਾਲੀ ਦਲ ਦੇ ਬੁਲਾਰੇ ਦਲਜੀਤ ਚੀਮਾ ਨੇ ਵੀ ਆਪਣੀ ਰਾਏ ਦਿੱਤੀ ਹੈ। ਚੀਮਾ ਨੇ ਕਿਹਾ ਕਿ ਗੁਰਦਾਸ ਮਾਨ ਦੇ ਬਿਆਨਾਂ ਨਾਲ ਲੋਕਾਂ ਨੂੰ ਨਿਰਾਸ਼ਾ ਹੋਈ ਹੈ। ਮਾਤ ਭਾਸ਼ਾ ਸਭ ਤੋਂ ਉੱਪਰ ਦੱਸਦਿਆਂ ਚੀਮਾ ਨੇ ਅਮਿਤ ਸ਼ਾਹ ਦੇ ਇੱਕ ਦੇਸ਼ ਇੱਕ ਭਾਸ਼ਾ ਦੇ ਬਿਆਨ ਨਾਲ ਵੀ ਅਸਹਿਮਤੀ ਪ੍ਰਗਟਾਈ ਹੈ। ਚੀਮਾ ਦਾ ਕਹਿਣਾ ਹੈ ਕਿ ਦੇਸ਼ ਦੇ ਸਾਰੇ ਖੇਤਰਾਂ ਵਿੱਚ ਬੋਲੀਆਂ ਜਾਣ ਵਾਲੀਆਂ ਭਾਸ਼ਾਵਾਂ ਦੀ ਆਪਣੀ ਅਹਿਮੀਅਤ ਹੈ ਤੇ ਇਨ੍ਹਾਂ ਨਾਲ ਛੇੜਛਾੜ ਕਰਨ 'ਤੇ ਲੋਕਾਂ ਦੇ ਜਜ਼ਬਾਤਾਂ ਨੂੰ ਠੇਸ ਪਹੁੰਚੇਗੀ।

ਦੱਸਣਯੋਗ ਹੈ ਕਿ ਇੱਕ ਦੇਸ਼ ਇੱਕ ਭਾਸ਼ਾ ਦਾ ਮੁੱਦਾ ਉੱਠਣ ਤੋਂ ਬਾਅਦ ਹੀ ਸੂਬੇ ਭਰ ਵਿੱਚ ਇਸ ਦਾ ਵਿਰੋਧ ਹੋ ਰਿਹਾ ਹੈ ਤੇ ਨਾਲ ਹੀ ਇਸ ਦੀ ਹਮਾਇਤ ਕਰਨ ਵਾਲਿਆਂ ਨੂੰ ਵੀ ਲੋਕਾਂ ਦੇ ਰੋਹ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ।

ABOUT THE AUTHOR

...view details