ਚੰਡੀਗੜ੍ਹ: ਲੋਕ ਸਭਾ ਚੋਣਾਂ 'ਚ ਪ੍ਰਦਰਸ਼ਨ ਨੂੰ ਲੈ ਕੇ ਅਕਾਲੀ ਦਲ ਦੀ ਬੈਠਕ ਹੋਈ ਜਿਸ ਵਿੱਚ ਅਕਾਲੀ ਦਲ ਦੇ ਬੁਲਾਰੇ ਦਲਜੀਤ ਚੀਮਾ ਨੇ ਬਿਜਲੀ ਦੀਆਂ ਵਧੀਆਂ ਦਰਾਂ 'ਤੇ ਵੀ ਪ੍ਰਤੀਕਰਮ ਦਿੱਤਾ ਹੈ। ਅਕਾਲੀ ਦਲ ਦੇ ਬੁਲਾਰੇ ਦਲਜੀਤ ਚੀਮਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਆਪਣਾ ਫ਼ੈਸਲਾ ਵਾਪਸ ਨਾ ਲਿਆ ਤਾਂ ਪੰਜਾਬ ਭਰ ਵਿੱਚ ਪ੍ਰਦਰਸ਼ਨ ਕੀਤਾ ਜਾਵੇਗਾ। ਫਿਰੋਜ਼ਪੁਰ ਸੀਟ ਜਿੱਤਣ ਤੋਂ ਬਾਅਦ ਕਮੇਟੀ ਨੇ ਸੁਖਬੀਰ ਬਾਦਲ ਨੂੰ ਵਧਾਈ ਵੀ ਦਿੱਤੀ।
ਬੈਠਕ ਤੋਂ ਬਾਅਦ ਅਕਾਲੀ ਦਲ ਬੁਲਾਰੇ ਦਲਜੀਤ ਚੀਮਾ ਨੇ ਕਿਹਾ ਕਿ ਬਿਜਲੀ ਦੀਆਂ ਵਧੀਆਂ ਦਰਾਂ 'ਤੇ ਜੇਕਰ ਸਰਕਾਰ ਨੇ ਆਪਣਾ ਫ਼ੈਸਲਾ ਵਾਪਸ ਨਹੀਂ ਲਿਆ ਤਾਂ ਕੀਤਾ ਜਾਵੇਗਾ ਪੰਜਾਬ ਭਰ ਵਿਚ ਪ੍ਰਦਰਸ਼ਨ। ਉਨ੍ਹਾਂ ਕਿਹਾ ਕਿ ਲੋਕ ਸਭਾ ਨਤੀਜਿਆਂ ਉੱਤੇ ਮੰਥਨ ਕੀਤਾ ਗਿਆ।
ਦਲਜੀਤ ਚੀਮਾ ਨੇ ਕਿਹਾ ਕਿ ਅਕਾਲੀ ਦਲ ਨੂੰ ਜਿੰਨੀਆਂ ਸੀਟਾਂ 'ਤੇ ਹਾਰ ਮਿਲੀ ਹੈ, ਅਕਾਲੀ ਦਲ ਉਸ ਤੋਂ ਸੰਤੁਸ਼ਟ ਹੈ। ਪਹਿਲਾ ਨਾਲੋਂ ਵੋਟ ਦੀ ਪ੍ਰਤੀਸ਼ਤਤਾਂ ਵਧੀ ਹੈ ਅਤੇ ਪਾਰਟੀ ਨੇ ਆਪਣੀ ਚੰਗੀ ਪਰਫਾਰਮੈਂਸ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹਾਰੀਆਂ ਸੀਟਾਂ 'ਤੇ ਕੀਤਾ ਜਾਵੇਗਾ ਮੰਥਨ ਤੇ ਆਉਣ ਵਾਲੀਆਂ ਵਿਧਾਨਸਭਾ ਸੀਟਾਂ ਜਿੱਤਣ ਲਈ ਦਿਨ-ਰਾਤ ਮਿਹਨਤ ਕੀਤੀ ਜਾਵੇਗੀ।
ਅੱਜ ਦੀ ਇਸ ਕੋਰ ਕਮੇਟੀ ਦੀ ਮੀਟਿੰਗ ਵਿਚ ਸਰਦਾਰ ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ, ਨਿਰਮਲ ਸਿੰਘ ਕਾਹਲੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਜਨਮੇਜਾ ਸਿੰਘ ਸੇਂਖੋ, ਸਿਕੰਦਰ ਸਿੰਘ ਮਲੂਕਾ, ਡਾਕਟਰ ਦਲਜੀਤ ਸਿੰਘ ਚੀਮਾ, ਬੀਬੀ ਜਗੀਰ ਕੌਰ, ਡਾਕਟਰ ਉਪਿੰਦਰਜੀਤ ਕੌਰ, ਗੁਲਜ਼ਾਰ ਸਿੰਘ ਰਣੀਕੇ, ਹਰੀ ਸਿੰਘ ਜ਼ੀਰਾ, ਬਿਕਰਮ ਸਿੰਘ ਮਜੀਠੀਆ, ਪਰਮਿੰਦਰ ਸਿੰਘ ਢੀਂਡਸਾ, ਸ਼ਰਨਜੀਤ ਸਿੰਘ ਢਿੱਲੋਂ, ਸੁਰਜੀਤ ਸਿੰਘ ਰੱਖੜਾ, ਬਲਦੇਵ ਸਿੰਘ ਮਾਨ ਅਤੇ ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਸ਼ਾਮਲ ਹੋਏ।
ਬਿਜਲੀ ਦੀਆਂ ਦਰਾਂ 'ਚ ਕੀਤੇ ਵਾਧੇ ਵਿਰੁੱਧ ਪੰਜਾਬ ਭਰ 'ਚ ਕੀਤਾ ਜਾਵੇਗਾ ਪ੍ਰਦਰਸ਼ਨ: ਦਲਜੀਤ ਚੀਮਾ
SAD Core Meeting
2019-05-28 19:22:11
ਅਕਾਲੀ ਦਲ ਦੇ ਬੁਲਾਰੇ ਦਲਜੀਤ ਚੀਮਾ ਨੇ ਕਿਹਾ ਕਿ ਜੇਕਰ ਬਿਜਲੀ ਦੀਆਂ ਦਰਾਂ 'ਚ ਕੀਤੇ ਵਾਧੇ ਨੂੰ ਲੈ ਕੇ ਜੇਕਰ ਸਰਕਾਰ ਨੇ ਆਪਣਾ ਫ਼ੈਸਲਾ ਵਾਪਸ ਨਾ ਲਿਆ ਤਾਂ ਪੰਜਾਬ ਭਰ ਵਿੱਚ ਪ੍ਰਦਰਸ਼ਨ ਕੀਤਾ ਜਾਵੇਗਾ।
Last Updated : May 28, 2019, 11:08 PM IST