ਬਠਿੰਡਾ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਵਿਰਕ ਕਲਾਂ ਦੇ ਰਾਮ ਸਿੰਘ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਡੀ.ਸੀ ਅਤੇ ਐਸ.ਐਸ.ਪੀ. ਬਠਿੰਡਾ ਨੂੰ ਹੁਕਮ ਕੀਤੇ ਹਨ ਕਿ ਪਿੰਡ ਦੀ ਗ੍ਰਾਮ ਸਭਾ ਵਲੋਂ ਸ਼ਿਕਾਇਤਕਰਤਾ ਵਿਰੁੱਧ ਕੀਤੀ ਗਈ ਗ਼ੈਰ-ਸੰਵਿਧਾਨਕ ਕਾਰਵਾਈ ਕਰਨ ਵਾਲੇ ਵਿਅਕਤੀਆਂ ਵਿਰੁੱਧ ਕਾਰਵਾਈ ਕਰਦਿਆਂ ਰਾਮ ਸਿੰਘ ਦਾ ਉਸਦੇ ਘਰ 'ਚ ਮੁੜ ਵਸੇਬਾ ਕਰਵਾਇਆ ਜਾਵੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਦੇ ਪਿੰਡ ਵਿਰਕ ਕਲਾਂ ਦੇ ਰਾਮ ਸਿੰਘ ਨੇ ਹਲਫੀਆ ਬਿਆਨ ਰਾਹੀਂ ਸ਼ਿਕਾਇਤ ਕੀਤੀ ਸੀ ਕਿ ਚੋਰੀ ਦੇ ਦੋਸ਼ ਹੇਠ ਪਿੰਡ ਦੀ ਗ੍ਰਾਮ ਸਭਾ ਵਲੋਂ ਉਸਨੂੰ ਲਿਖਤੀ ਨੋਟਿਸ ਭੇਜਿਆ ਗਿਆ ਸੀ ਕਿ ਉਹ 7 ਦਿਨਾਂ ਲਈ ਆਪਣਾ ਪਿੰਡ ਵਿਚਲਾ ਘਰ ਛੱਡ ਕੇ ਚਲਾ ਜਾਵੇ ਨਹੀਂ ਤਾਂ ਉਸਦਾ ਸਮਾਨ ਚੁੱਕ ਕੇ ਪਿੰਡ ਤੋਂ ਬਾਹਰ ਰੱਖ ਦਿੱਤਾ ਜਾਵੇਗਾ। ਸ਼ਿਕਾਇਤਕਰਤਾ ਨੇ ਕਿਹਾ ਕਿ ਇਸ ਗੱਲ ਨੂੰ ਬੀਤਿਆਂ 1 ਸਾਲ ਹੋ ਗਿਆ ਹੈ ਅਤੇ ਇਸ ਕਰਕੇ ਮੈਂ ਆਪਣਾ ਪਿੰਡ ਛੱਡਕੇ ਬਾਹਰ ਰਹਿਣ ਲਈ ਮਜ਼ਬੂਰ ਹਾਂ । ਜਿਸਦੇ ਕਾਰਨ ਮੇਰੇ ਬੱਚਿਆਂ ਦੀ ਪੜ੍ਹਾਈ ਵੀ ਛੁੱਟ ਗਈ ਹੈ। ਉਹਨਾਂ ਦੱਸਿਆ ਕਿ ਇਸ ਸਬੰਧੀ ਸ਼ਿਕਾਇਤਕਰਤਾ ਨੇ ਡੀ.ਸੀ ਬਠਿੰਡਾ ਨੂੰ ਵੀ ਸ਼ਿਕਾਇਤ ਕੀਤੀ ਸੀ ਜਿਸ ਦੀ ਜਾਂਚ ਉੱਪ ਮੁੱਖ ਕਾਰਜਕਾਰੀ ਅਫ਼ਸਰ ਜ਼ਿਲਾ ਪ੍ਰੀਸ਼ਦ ਬਠਿੰਡਾ ਵਲੋਂ ਕੀਤੀ ਗਈ ਅਤੇ ਮੇਰੀ ਦਰਖ਼ਾਸਤ ਨੂੰ ਬੇਬੁਨਿਆਦ ਦੱਸ ਕੇ ਦਾਖ਼ਲ ਦਫ਼ਤਰ ਕਰ ਦਿੱਤਾ ਗਿਆ।